MEGA PTM 3.0: ਮਾਪੇ ਅਧਿਆਪਕ ਮਿਲਣੀ ਦੌਰਾਨ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਅਧਿਕਾਰੀ ਸਕੂਲਾਂ ਵਿੱਚ ਕਰਨਗੇ ਵਿਜ਼ਿਟ

MEGA PTM 3.0: ਮਾਪੇ ਅਧਿਆਪਕ ਮਿਲਣੀ ਦੌਰਾਨ ਡਿਪਟੀ ਕਮਿਸ਼ਨਰਾਂ ਸਮੇਤ ਹੋਰ ਅਧਿਕਾਰੀ ਸਕੂਲਾਂ ਵਿੱਚ ਕਰਨਗੇ ਵਿਜ਼ਿਟ 

ਚੰਡੀਗੜ੍ਹ, 14 ਦਸੰਬਰ 2023 ( PBJOBSOFTODAY) 

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਮੂਹ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਚੰਗਾ ਤਾਲਮੇਲ ਬਣਾਉਣ ਲਈ ਮਿਤੀ 16-12-2023 (ਦਿਨ ਸ਼ਨੀਵਾਰ) ਨੂੰ ਮਾਪੇ-ਅਧਿਆਪਕ ਮਿਲਈ (Mega PIM) ਕਰਵਾਈ ਜਾ ਰਹੀ ਹੈ।

 ਇਸ ਮਾਪੇ-ਅਧਿਆਪਕ ਮਿਲਣੀ ਦਾ ਉਦੇਸ਼ ਸਕੂਲ ਸਿੱਖਿਆ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬੇਹਤਰ ਬਣਾਉਣਾ ਹੈ।  ਮਿਤੀ 16-12-2023 (ਦਿਨ ਸ਼ਨੀਵਾਰ) ਨੂੰ ਹੋਣ ਵਾਲੀ ਇਸ ਮਾਪੇ-ਅਧਿਆਪਕ ਮਿਲਈ (Mega PTM) ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 3:30 ਵਜੇ ਤੱਕ ਦਾ ਹੋਵੇਗਾ। ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਇਸ ਮਾਪੇ-ਅਧਿਆਪਕ ਮਿਲਣੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਅਤੇ ਮਾਪੇ-ਅਧਿਆਪਕ ਮਿਲਣੀ ਦੌਰਾਨ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਸੰਬੰਧੀ ਦਿਸ਼ਾ-ਨਿਰਦੇਸ਼ ਸਮੂਹ ਸਕੂਲ ਮੁਖੀਆਂ ਨੂੰ ਪਹਿਲਾਂ ਹੀ ਪੱਤਰ ਦੇ ਰੂਪ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ।



  ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਸਮੂਹ ਡਿਪਟੀ ਕਮਿਸ਼ਨਰਾਂ ਨੂੰ  ਵੀ ਇਸ ਮਾਪੇ-ਅਧਿਆਪਕ ਮਿਲਣੀ (Mega PTM) ਦੌਰਾਨ ਆਪਣੇ ਜ਼ਿਲ੍ਹੇ ਦੇ ਕੁੱਝ ਸਕੂਲਾਂ ਵਿੱਚ ਵਿਜ਼ਿਟ ਕਰਕੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ  ਅਤੇ ਆਪਣੇ ਜ਼ਿਲ੍ਹੇ ਦੇ ਹੋਰ ਅਧਿਕਾਰੀਆਂ ਨੂੰ ਵੀ ਇਸ ਮਿਲਈ ਦੌਰਾਨ ਸਕੂਲਾਂ ਨੂੰ ਵਿਜਿਟ ਕਰਨ ਲਈ ਹਦਾਇਤ  ਕਰਨ ਲਈ ਲਿਖਿਆ ਗਿਆ ਹੈ।


💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

ਸਭ ਤੋਂ ਵੱਧ ਪੜੀਆਂ ਪੋਸਟਾਂ

RECENT UPDATES

Trends