MEGA PTM GOOGLE FORM LINK: ਮੈਗਾ ਪੀਟੀਐਮ ਦੀ ਫੀਡਬੈਕ ਲਈ ਮਾਪਿਆਂ ਅਤੇ ਸਕੂਲ ਮੁਖੀਆਂ ਲਈ ਗੂਗਲ ਲਿੰਕ ਜਾਰੀ

MEGA PTM GOOGLE FORM LINK: ਮੈਗਾ ਪੀਟੀਐਮ ਦੀ ਫੀਡਬੈਕ ਲਈ ਮਾਪਿਆਂ ਅਤੇ ਸਕੂਲ ਮੁਖੀਆਂ ਲਈ ਗੂਗਲ ਲਿੰਕ ਜਾਰੀ 

ਚੰਡੀਗੜ੍ਹ, 16 ਦਸੰਬਰ,2023 ( PBJOBSOFTODAY)

ਸਕੂਲ ਸਿੱਖਿਆ ਵਿਭਾਗ, ਪੰਜਾਬ ਵੱਲੋਂ ਸਮੂਹ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਚੰਗਾ ਤਾਲਮੇਲ ਬਣਾਉਣ ਲਈ ਮਿਤੀ 16-12-2023 (ਦਿਨ ਸ਼ਨੀਵਾਰ) ਨੂੰ ਮਾਪੇ-ਅਧਿਆਪਕ ਮਿਲਈ (Mega PTM) ਕਰਵਾਈ ਜਾ ਰਹੀ ਹੈ।



ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 3:30 ਵਜੇ ਤੱਕ ਚੱਲਣ ਵਾਲੇ ਇਸ ਪ੍ਰੋਗਰਾਮ ਵਿੱਚ ਅਧਿਆਪਕ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਮੋਹਤਬਰ ਵਿਅਕਤੀ ਮਿਲ ਬੈਠ ਕੇ ਸਕੂਲ ਸਿੱਖਿਆ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਵਾਸਤੇ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੌਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਪ੍ਰਦਰਸ਼ਿਤ ਕਰਦੀਆਂ ਪ੍ਰਦਰਸ਼ਨੀਆਂ, ਲਾਇਬ੍ਰੇਰੀ ਲੰਗਰ ਅਤੇ ਅਕਾਦਮਿਕ ਪ੍ਰਾਪਤੀਆਂ ਇਸ ਪ੍ਰੋਗਰਾਮ ਦਾ ਖਿੱਚ ਦਾ ਕੇਂਦਰ ਹੋਣਗੀਆਂ।  

ਉਨ੍ਹਾਂ ਦੱਸਿਆ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆ ਅਤੇ ਅਧਿਆਪਕਾਂ ਵਿਚਕਾਰ ਵਿਦਿਆਰਥੀਆਂ ਦੀ ਹੁਣ ਤੱਕ ਦੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ। ਇਸ ਤੋਂ ਇਲਾਵਾ ਮਿਸ਼ਨ ਸਮਰੱਥ, ਮਿਸ਼ਨ 100%, ਵਿਦਿਆਰਥੀਆਂ ਦੀ ਸਕੂਲ ਵਿੱਚ ਹਾਜ਼ਰੀ ਅਤੇ ਨਵੇਂ ਦਾਖਲਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਵਿਚ ਵੀ ਸਹਾਈ ਸਿੱਧ ਹੋਵੇਗੀ।


ਸਿੱਖਿਆ ਮੰਤਰੀ ਨੇ ਆਪਣੇ ਸੱਦੇ ਵਿਚ ਮਾਪਿਆਂ ਨੂੰ ਕਿਹਾ ਕਿ ਉਹ ਇਸ ਮੈਗਾ ਪੀ.ਟੀ.ਐਮ.ਵਿਚ ਜ਼ਰੂਰ ਭਾਗ ਲੈਣ ਅਤੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਸ਼ੁਰੂ ਕੀਤੇ ਗਏ ਉਪਰਾਲੇ ਜਿਵੇਂ ਕਿ ਕੈਂਪਸ ਮੈਨੇਜਰ, ਸਕਿਊਰਟੀ ਗਾਰਡ,ਕਲਾਸ ਰੂਮ, ਲੈਬਸ, ਗਰਾਂਊਂਡ, ਟਰਾਂਸਪੋਰਟ ਸਰਵਿਸ, ਸਕੂਲ ਆਫ਼ ਐਮੀਨੈਸ, ਵਿਦਿਆਰਥੀਆਂ ਦੀ ਵਰਦੀ ਆਦਿ ਨੂੰ ਚੰਗੀ ਤਰ੍ਹਾਂ ਦੇਖ ਸਕੋ।

ਇਸ ਪੀਟੀਐਮ ਦੀ ਫੀਡਬੈਕ ਲਈ, ਗੂਗਲ ਫਾਰਮ ਜਾਰੀ ਕੀਤਾ ਹੈ ।ਮਾਪਿਆਂ ਲਈ ਫੀਡਬੈਕ ਫਾਰਮ :- 

ਇਹ ਫਾਰਮ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਭਰਿਆ ਜਾਣਾ ਹੈ। ਜੇਕਰ ਮਾਪੇ ਖ਼ੁਦ ਫਾਰਮ ਭਰਨ ਵਿੱਚ ਅਸਮਰਥ ਹੋਣ ਜਾਂ ਫਾਰਮ ਭਰਨ ਵਿੱਚ ਕੋਈ ਦਿਕੱਤ ਪੇਸ਼ ਆਉਂਦੀ ਹੈ ਤਾਂ, ਅਧਿਆਪਕਾਂ ਵਲੋਂ ਲੋੜ ਅਨੁਸਾਰ ਮਾਪਿਆਂ ਦੀ ਮਦਦ ਕੀਤੀ ਜਾਵੇ।https://forms.gle/BoWW12BMS9LfFhUe6 

ਸਕੂਲ ਮੁਖੀਆਂ ਲਈ ਗੂਗਲ ਫਾਰਮ : ਇਹ ਫਾਰਮ ਹਰੇਕ ਸਕੂਲ ਮੁਖੀ ਵਲੋਂ ਪੀ.ਟੀ.ਐਮ ਦੀ ਸਮਾਪਤੀ ਤੋਂ ਤੁਰੰਤ ਬਾਅਦ ਸ਼ਾਮ 4 ਵਜੇ ਤੱਕ ਲਾਜ਼ਮੀ ਤੌਰ ਤੇ ਭਰਿਆ ਜਾਣਾ ਹੈ।

https://forms.gle/BtaP73KreKojr1hY7

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends