MEGA PTM : ਜੀਟੀਯੂ ਵੱਲੋਂ ਅਧਿਆਪਕ ਮਾਪੇ ਮਿਲਣੀ ਦੀ ਮਿਤੀ ਬਦਲਣ ਦੀ ਮੰਗ

 *16 ਦਸੰਬਰ ਨੂੰ ਸਰਕਾਰੀ ਸਕੂਲਾਂ ਵਿੱਚ ਅਧਿਆਪਕ ਮਾਪੇ ਮਿਲਣੀ ਦੀ ਮਿਤੀ ਲਾਸਾਨੀ ਕੁਰਬਾਨੀ ਦੇ ਪੁੰਜ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨਾਂ ਕਾਰਨ ਤਰੁੰਤ ਬਦਲੀ ਜਾਵੇ।*:- *ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ*


ਜਲੰਧਰ ,13 ਦਸੰਬਰ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਨੂੰ ਇੱਕ ਪੱਤਰ ਲਿਖਕੇ ਮੰਗ ਕੀਤੀ ਹੈ ਕਿ 16 ਦਸੰਬਰ ਦੀ ਸਰਕਾਰੀ ਸਕੂਲਾਂ ਵਿੱਚ ਰੱਖੀ ਅਧਿਆਪਕ ਮਾਪੇ ਮਿਲਣੀ ਦੀ ਤਰੀਕ ਨੂੰ ਤਰੁੰਤ ਬਦਲਿਆ ਜਾਵੇ। ਗੌਰਮਿੰਟ ਟੀਚਰਜ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਸੂਬਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਦੇ ਬਿਆਨ ਨੂੰ ਜਾਰੀ ਕਰਦਿਆਂ ਸੂਬਾਈ ਪ੍ਰੈਸ ਸਕੱਤਰ ਸੁਰਜੀਤ ਸਿੰਘ ਮੋਹਾਲੀ, ਕੈਸ਼ੀਅਰ ਅਮਨਦੀਪ ਸ਼ਰਮਾਂ,ਸਹਾਇਕ ਪਰੈਸ ਸਕੱਤਰ ਕਰਨੈਲ ਫਿਲੌਰ ਆਦਿ ਆਗੂਆਂ ਨੇ ਕਿਹਾ ਹੈ ਕਿ, 16 ਦਸੰਬਰ ਨੂੰ ਲਾਸਾਨੀ ਸ਼ਹੀਦੀ ਦੇ ਪੁੰਜ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਬਹੁਤੇ ਸ਼ਹਿਰਾਂ ਤੇ ਪਿੰਡਾਂ ਵਿੱਚ ਨਗਰ ਕੀਰਤਨ ਸਜਾਏ ਜਾ ਰਹੇ ਹਨ ਤੇ ਪੰਜਾਬ ਦੇ ਬਹੁਤੇ ਸਕੂਲਾਂ ਨੇ ਉਸ ਦਿਨ ਅੱਧੀ ਛੁੱਟੀ ਲਗਾਈ ਹੈ ਕਿਉਂਕਿ ਗੁਰੂ ਤੇਗ ਬਹਾਦੁਰ ਜੀ ਸਾਰੇ ਲੋਕਾਂ ਲਈ ਪ੍ਰੇਰਨਾ ਸਰੋਤ ਹਨ ਤੇ ਸਾਰੇ ਧਰਮਾਂ ਦੇ ਲੋਕ ਉਹਨਾਂ ਦੀ ਕੁਰਬਾਨੀ ਨੂੰ ਸੱਜਦਾ ਕਰਨ ਲਈ ਇਹਨਾਂ ਨਗਰ ਕੀਰਤਨਾਂ ਵਿੱਚ ਵੱਧ ਚੜੵ ਕੇ ਹਿੱਸਾ ਲੈਂਦੇ ਹਨ ਉਨ੍ਹਾਂ ਦੀ ਸ਼ਰਧਾ ਦਾ ਸਿੱਖਿਆ ਵਿਭਾਗ ਨੂੰ ਜਰੂਰ ਧਿਆਨ ਰੱਖਣਾ ਚਾਹੀਦਾ ਹੈ ।


 ਇਸ ਸਮੇਂ ਤੀਰਥ ਸਿੰਘ ਬਾਸੀ,, ਮੰਗਲ ਟਾਂਡਾ, ਮਨੋਹਰ ਲਾਲ ਸ਼ਰਮਾਂ, ਗੁਰਦੀਪ ਬਾਜਵਾ,ਬਲਵਿੰਦਰ ਸਿੰਘ ਭੁੱਟੋ, ਕੁਲਦੀਪ ਸਿੰਘ ਪੂਰੋਵਾਲ, ਗੁਰਪ੍ਰੀਤ ਅੰਮੀਵਾਲ਼, ਜੱਜਪਾਲ ਬਾਜੇਕੇ, ਹਰਿੰਦਰ ਬਰਨਾਲਾ, ਗੁਰਦਾਸ ਮਾਨਸਾ, ਸੁਭਾਸ਼ ਪਠਾਨਕੋਟ, ਸੁਖਚੈਨ ਕਪੂਰਥਲਾ, ਬੋਧ ਰਾਜ, ਪ੍ਰਭਜੀਤ ਸਿੰਘ ਰਸੂਲਪੁਰ, ਦੇਵੀ ਦਿਆਲ, ਸਤਵੰਤ ਸਿੰਘ, ਪੁਸ਼ਪਿੰਦਰ ਹਰਪਾਲਪੁਰ, ਜਸਵਿੰਦਰ ਸਮਾਣਾ, ਸੁੱਚਾ ਸਿੰਘ, ਪਰਮਜੀਤ ਸਿੰਘ ਸ਼ੋਰੇਵਾਲ, ਦਿਲਦਾਰ ਸਿੰਘ ਭੰਡਾਲ਼, ਮਨਜੀਤ ਬਰਾੜ, ਸਰਬਜੀਤ ਬਰਾੜ, ਰਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ, ਦਿਲਬਾਗ ਸਿੰਘ ਆਦਿ ਹਾਜ਼ਰ ਸਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends