OPS MEETING WITH CM: ਮੁੱਖ ਮੰਤਰੀ ਦੀ ਗੈਰ ਮੌਜੂਦਗੀ ਵਿੱਚ ਹੋਈ ਮੀਟਿੰਗ, ਪੜ੍ਹੋ ਕੀ ਮਿਲਿਆ ਭਰੋਸਾ

 OPS MEETING WITH CM: ਮੁੱਖ ਮੰਤਰੀ ਦੀ ਗੈਰ ਮੌਜੂਦਗੀ ਵਿੱਚ ਹੋਈ ਮੀਟਿੰਗ, ਪੜ੍ਹੋ ਕੀ ਮਿਲਿਆ ਭਰੋਸਾ 

ਚੰਡੀਗੜ੍ਹ, 13 ਦਸੰਬਰ 2023

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਉੱਪਰ ਉਹਨਾਂ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਦੇ ਜੁਆਇੰਟ ਸਕੱਤਰ ਟੂ ਸੀ ਐਮ ਨਵਰਾਜ ਸਿੰਘ ਬਰਾੜ ਪੀ ਸੀ ਐੱਸ ਦੇ ਨਾਲ ਬੜੇ ਹੀ ਸੁਖਾਵੇਂ ਮਾਹੌਲ ਦੇ ਵਿੱਚ ਹੋਈ।



ਉਹਨਾਂ ਵੱਲੋਂ ਦੱਸਿਆ ਗਿਆ ਕਿ ਉਹਨਾਂ ਨੇ ਅੱਜ ਸਵੇਰੇ ਹੀ ਸੀ ਐਮ ਨਾਲ ਪੁਰਾਣੀ ਪੈਨਸ਼ਨ ਦੇ ਮੁੱਦੇ ਤੇ ਗੱਲਬਾਤ ਹੋਈ ਅਤੇ ਸੀ ਐਮ ਭਗਵੰਤ ਮਾਨ ਵੱਲੋਂ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਕਮੇਟੀ ਨਾਲ ਹੋਈ ਗੱਲਬਾਤ ਬਾਰੇ ਸੂਚਿਤ ਕਰਨ ਲਈ ਕਿਹਾ।


ਇਹ ਭਰੋਸਾ ਦਿੱਤਾ ਗਿਆ ਕਿ ਬਹੁਤ ਜਲਦ ਹੀ ਬਹੁਤ ਜਲਦ ਹੀ ਇਸ ਸਬੰਧੀ ਇੱਕ ਮੀਟਿੰਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਕਰਵਾਈ ਜਾਵੇਗੀ ਅਤੇ ਨਾਲ ਹੀ ਉਹਨਾਂ ਨੇ ਭਰੋਸਾ ਦਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਪੁਰਾਣੀ ਪੈਨਸ਼ਨ ਬਾਬਤ ਸਰਕਾਰ ਜਲਦ ਫੈਸਲਾ ਲਵੇਗੀ ਅਤੇ ਸੰਘਰਸ਼ ਕਰ ਰਹੇ ਕਰਮਚਾਰੀਆਂ ਨੂੰ ਹੋਰ ਧਰਨੇ ਅਤੇ ਰੈਲੀਆਂ ਕਰਨ ਦੀ ਜਰੂਰਤ ਨਹੀਂ ਪਵੇਗੀ।


ਪਰ ਕਮੇਟੀ ਵੱਲੋਂ ਮੁੱਖ ਮੰਤਰੀ ਦਾ ਕਾਲ਼ੀਆਂ ਝੰਡੀਆਂ ਦਿਖਾਉਣ ਦਾ ਪ੍ਰੋਗਰਾਮ ਜਾਰੀ ਰਹੇਗਾ। ਇਸ ਮੌਕੇ ਮੀਟਿੰਗ ਵਿੱਚ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਕੋ ਕਨਵੀਨਰ ਅਜੀਤਪਾਲ ਸਿੰਘ ਜਸੋਵਾਲ, ਕੋ ਕਨਵੀਨਰ ਜਸਵਿੰਦਰ ਸਿੰਘ ਪਿਸੋਰੀਆ ਸੂਬਾ ਜੁਆਇੰਟ ਸਕੱਤਰ ਬਿਕਰਮਜੀਤ ਸਿੰਘ ਕੱਦੋਂ,ਵਿੱਤ ਸਕੱਤਰ ਵਰਿੰਦਰ ਵਿੱਕੀ ਤਲਵਾੜਾ, ਜਿਲ੍ਹਾ ਕਨਵੀਨਰ ਲੁਧਿਆਣਾ ਗੁਰਦੀਪ ਸਿੰਘ ਚੀਮਾ ਅਤੇ ਜਿਲਾ ਕਨਵੀਨਰ ਮੁਕਤਸਰ ਸਾਹਿਬ ਹਰਪ੍ਰੀਤ ਸਿੰਘ ਬਰਾੜ ਅਤੇ ਮੀਡੀਆ ਕੋਆਰਡੀਨੇਟਰ ਆਈਟੀ ਸੈਲ ਇੰਚਾਰਜ ਸੱਤ ਪ੍ਰਕਾਸ਼ ਜੀ ਹੁਸ਼ਿਆਰਪੁਰ ਤੋਂ ਸ਼ਾਮਿਲ ਸਨ।

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends