SCHOOL CLOSED: 5 ਦਿਨਾਂ ਲਈ ਸਕੂਲ ਬੰਦ, ਪੜ੍ਹੋ ਵਜ਼ਾ
ਸੰਗਰੂਰ,2 ਦਸੰਬਰ 2023
ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਮੈਰੀਟੋਰੀਅਸ ਸਕੂਲ 'ਚ ਦੂਸ਼ਿਤ ਖਾਣਾ ਖਾਣ ਤੋਂ ਬਾਅਦ 70 ਤੋਂ ਜ਼ਿਆਦਾ ਵਿਦਿਆਰਥੀਆਂ ਦੀ ਸਿਹਤ ਵਿਗੜਣ 'ਤੇ ਪ੍ਰਸ਼ਾਸਨ ਵੱਲੋਂ ਸਕੂਲ 'ਚ 5 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਮੈਰੀਟੋਰੀਅਸ ਸਕੂਲ, ਘਾਬਦਾ ਵਿਖੇ ਵਿਦਿਆਰਥੀਆਂ ਦੀ ਸਿਹਤ ਵਿਗੜਨ ਕਰਨ ਸਕੂਲ ਪ੍ਰਸ਼ਾਸਨ ਵਲੋਂ ਇਹਨਾਂ ਵਿਦਿਆਰਥੀਆਂ ਨੂੰ ਸਿਵਲ ਹਸਪਤਾਲ, ਸੰਗਰੂਰ ਵਿਖੇ ਲਿਆਉਣਾ ਪਿਆ ਸੀ। ਹਾਲਾਂਕਿ ਹੁਣ ਸਾਰੇ ਵਿਦਿਆਰਥੀਆਂ ਦੀ ਹਾਲਤ ਠੀਕ ਹੈ।
ਵਿਦਿਆਰਥੀਆਂ ਦੀ ਸਿਹਤ ਵਿਗੜਨ ਦੇ ਕਾਰਨਾਂ ਦੀ ਵਿਸਥਾਰਪੂਰਵਕ ਜਾਂਚ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਹੇਠ ਲਿਖੇ ਅਨੁਸਾਰ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।