SCHOOL TIME 1 JANUARY 2024: ਇਸ ਸਮੇਂ ਖੁੱਲਣਗੇ ਸੋਮਵਾਰ ਤੋਂ ਸਕੂਲ
ਚੰਡੀਗੜ੍ਹ, 31 ਦਸੰਬਰ 2023
ਸਿੱਖਿਆ ਸਕੱਤਰ ਵੱਲੋਂ 3 ਦਸੰਬਰ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਅਗਲੇ ਹੁਕਮਾਂ ਤੱਕ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ (Read) ਤੱਕ ਸੀ ।
ਪ੍ਰੰਤੂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਸੀ "ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ। ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਲਾਗੂ ਰਹਿਣਗੇ।
ਨਵੇਂ ਸਮੇਂ ਮੁਤਾਬਿਕ ਸਮੂਹ ਸਕੂਲ 1 ਜਨਵਰੀ ਨੂੰ 10 ਵਜੇ ਖੁੱਲਣਗੇ ਅਤੇ ਦੁਪਹਿਰ ਬਾਅਦ 3:00 ਵਜੇ ਬੰਦ ਹੋਣਗੇ।