WINTER VACATIONS IN PUNJAB LATEST NEWS , HOLIDAY EXTENSION NEWS PUNJAB


WINTER HOLIDAY EXTENSION PUNJAB: winter vacation in punjab 2024 latest news,  Holidays extended in punjab 2024 notification

ਸੂਬੇ ਦੇ ਸਕੂਲਾਂ ਵਿੱਚ ਛੁੱਟੀਆਂ ਸਬੰਧੀ ਜਾਣਕਾਰੀ ਲਈ ਅਧਿਆਪਕ ਅਤੇ ਵਿਦਿਆਰਥੀ ਬੜੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਵਿਦਿਆਰਥੀ ਅਤੇ ਮਾਪੇ ਛੁੱਟੀ ਸਬੰਧੀ ਜਾਣਕਾਰੀ ਲੈਣ ਲਈ ਲਗਾਤਾਰ ਮੈਸੇਜ ਵੀ ਕਰ ਰਹੇ ਹਨ, ਪ੍ਰੰਤੂ ਹਾਲੇ ਤੱਕ  31 ਦਸੰਬਰ  ਸਵੇਰੇ 8 ਵਜੇ ਤੱਕ ਸਰਕਾਰ ਵੱਲੋਂ ਕੋਈ ਆਫਿਸਿਅਲ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। 

winter vacation in punjab 2023 new notification.


ਕੁਝ ਲੋਕ ਸੋਸ਼ਲ ਮੀਡੀਆ ਰਾਹੀਂ ਸਕੂਲਾਂ ਵਿੱਚ ਛੁੱਟੀਆਂ ਦੇ ਵਾਧੇ ਸੰਬੰਧੀ ਖਬਰਾਂ ਵਾਇਰਲ ਕਰ ਰਹੇ ਹਨ, ਪ੍ਰੰਤੂ ਇਹ ਸਾਰੀਆਂ ਖਬਰਾਂ ਝੂਠੀਆਂ ਹਨ । ਜਦੋਂ ਵੀ ਕੋਈ ਆਫਿਸਿਅਲ ਜਾਣਕਾਰੀ ਸਾਹਮਣੇ ਆਵੇਗੀ, ਇਸ ਵੈਬਸਾਈਟ ਤੇ ਅਪਡੇਟ ਕੀਤੀ ਜਾਵੇਗੀ।

ਚੰਡੀਗੜ੍ਹ, 31ਦਸੰਬਰ 2023 ( PBJOBSOFTODAY) 

ਸੂਬੇ ਦੇ ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਵਧਦੀ ਠੰਢ ਕਾਰਨ ਛੁੱਟੀਆਂ‌ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ । ਇਹ ਇਸ ਲਈ ਕਿਉਂਕਿ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ ਕਿ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੇਗੀ, ਜਿਸ ਕਾਰਨ ਮਾਪੇ, ਅਧਿਆਪਕ ਅਤੇ ਵਿਦਿਆਰਥੀ ਚਿੰਤਤ ਹਨ। ਉਨ੍ਹਾਂ ਸਕੂਲ ਖੁੱਲ੍ਹਣ ਤੋਂ ਪਹਿਲਾਂ ਛੁੱਟੀਆਂ ਹੋਰ ਵਧਾਉਣ ਦੀ ਮੰਗ ਕੀਤੀ ਹੈ। 

ਅਧਿਆਪਕ ਜਥੇਬੰਦੀਆਂ ਵੱਲੋਂ ਛੁਟੀਆਂ ਵਿੱਚ ਵਾਧੇ ਦੀ ਮੰਗ 

ਬਹੁਤੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਵੀ  ਸੰਘਣੀ ਧੁੰਦ ਅਤੇ ਬਹੁਤ ਜਿਆਦਾ ਠੰਡ ਹੋਣ ਕਾਰਨ ਸੂਬੇ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਗਈ। ਪੰਜਾਬ ਸਕੂਲ ਲੈਕਚਰਾਰ ਯੂਨੀਅਨ, ਈਟੀਟੀ ਯੂਨੀਅਨ ਅਤੇ ਡੀਟੀਐਫ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸੰਘਣੀ ਧੁੰਦ ਅਤੇ ਠੰਡ ਤੋਂ ਬਚਣ ਲਈ ਸਕੂਲਾਂ ਵਿੱਚ ਛੁਟੀਆਂ ਦੇ ਵਾਧੇ ਦੀ ਮੰਗ ਕੀਤੀ ਗਈ ਹੈ।



ਹਰਿਆਣਾ ਦੇ ਸਕੂਲਾਂ ਵਿੱਚ 15 ਜਨਵਰੀ ਤੱਕ ਛੁੱਟੀਆਂ:- 

ਡਾਇਰੈਕਟੋਰੇਟ ਸਕੂਲ ਸਿੱਖਿਆ ਵਿਭਾਗ ਹਰਿਆਣਾ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਸਰਦੀਆਂ ਦੀਆਂ ਛੁੱਟੀਆਂ ਰਹਿਣਗੀਆਂ। ਸਕੂਲ 16 ਜਨਵਰੀ, 2024 (ਮੰਗਲਵਾਰ) ਤੋਂ ਮੁੜ ਖੋਲ੍ਹੇ ਜਾਣਗੇ। ਇਹ ਹੁਕਮ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਲਾਗੂ ਕਰਨ ਲਈ ਹਦਾਇਤ ਕੀਤੀ ਗਈ ਹੈ। 

Also read:

Punjab School holidays January 2024: ਸੂਬੇ ਦੇ ਸਕੂਲਾਂ ਵਿੱਚ ਜਨਵਰੀ ਮਹੀਨੇ ਦੀਆਂ ਛੁੱਟੀਆਂ ਦੀ ਸੂਚੀ 

ਸੂਬੇ ਦੇ ਸਕੂਲਾਂ ਵਿੱਚ ਛੁਟੀਆਂ 31 ਦਸੰਬਰ ਤੱਕ :-  ਪੰਜਾਬ ਸਰਕਾਰ ਨੇ 24 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। 

ਪ੍ਰੰਤੂ ਮੌਸਮ ਵਿਭਾਗ ਵੱਲੋਂ ਸੂਬੇ ਵਿੱਚ ਸੰਘਣੀ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਹੈ ਇਸ ਤੋਂ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਹੋਵੇਗਾ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਸਰਕਾਰ ਅੱਜ  31 ਦਸੰਬਰ ਨੂੰ  ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁਟੀਆਂ ਦੇ ਵਾਧੇ ਸੰਬੰਧੀ ਐਲਾਨ ਕਰ ਸਕਦੀ ਹੈ। 

ALSO READ:





Harjot Singh Bains school news today read here 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਰਾਹੀਂ  ਕਿਹਾ"ਮੇਰਾ ਸੁਪਨਾ ਸਰਕਾਰੀ ਸਕੂਲਾਂ ਦੇ ਬੱਚੇ ਚੰਗੀ ਸਿੱਖਿਆ ਤੇ ਚੰਗੀ ਜਾਣਕਾਰੀ ਹਾਸਿਲ ਕਰ ਭਵਿੱਖ ‘ਚ IAS, IPS ਜਾਂ ਡਾਕਟਰ ਬਣ ਦੇਸ਼ ਤੇ ਪੰਜਾਬ ਦਾ ਨਾਂ ਰੌਸ਼ਨ ਕਰਨ..

ਉਮੀਦ ਕਰਦਾ ਹਾਂ ਬੱਚਿਆਂ ਨੇ ਇਸ Exposure ਫ਼ੇਰੀਆਂ ਦੌਰਾਨ ਚੰਗੀ ਸਿੱਖਿਆ ਤੇ ਜਾਣਕਾਰੀ ਹਾਸਿਲ ਕੀਤੀ ਹੋਵੇਗੀ ਜੋ ਕਿ ਉਨ੍ਹਾਂ ਲਈ ਜ਼ਿੰਦਗੀ ਦਾ ਸਹੀ ਟੀਚਾ ਮਿੱਥਣ ਲਈ ਸਹਾਇਕ ਹੋਵੇਗੀ."

 

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends