ਡੀ.ਟੀ.ਐੱਫ. ਵਲੋਂ ਹੱਡ-ਚੀਰਵੀਂ ਸਰਦੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ 10 ਤੋਂ 2:30 ਵਜੇ ਕਰਨ ਦੀ ਮੰਗ

 ਡੀ.ਟੀ.ਐੱਫ. ਵਲੋਂ ਹੱਡ-ਚੀਰਵੀਂ ਸਰਦੀ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ 10 ਤੋਂ 2:30 ਵਜੇ ਕਰਨ ਦੀ ਮੰਗ




ਡੈਮੋਕਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਨੇ ਇਨ੍ਹਾਂ ਦਿਨਾਂ ਵਿੱਚ ਪੈ ਰਹੀ ਹੱਡ-ਚੀਰਵੀਂ ਠੰਢ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। ਜਿਕਰਯੋਗ ਹੈ ਕੇ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ ਰੋਜਾਨਾ ਤਿੰਨ ਘੰਟੇ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਹੀ ਚੱਲ ਰਹੀਆਂ ਹਨ।

 

    ਇਸ ਸੰਬੰਧੀ ਜ਼ਾਰੀ ਬਿਆਨ ਜ਼ਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਇਸ ਸਾਲ ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ਵਿੱਚ ਕੜਾਕੇ ਦੀ ਸਰਦੀ ਪੈ ਰਹੀ ਹੈ ਜਿਸ ਕਾਰਣ ਕਈ ਦਿਨਾਂ ਤੋਂ ਸੂਰਜ ਨਾ ਨਿਕਲਣ ਕਾਰਣ ਧੁੰਦ, ਕੋਹਰਾ ਅਤੇ ਸੀਤ-ਲਹਿਰ ਦਾ ਪ੍ਰਕੋਪ ਸਿਖਰਾਂ ਉੱਤੇ ਹੈ। ਏਨੀ ਜ਼ਿਆਦਾ ਸਰਦੀ ਅਤੇ ਧੁੰਦ ਨੇ ਬੱਚਿਆਂ ਹੀ ਬਲਕਿ ਵੱਡਿਆਂ ਨੂੰ ਵੀ ਹਾਲੋਂ-ਬੇਹਾਲ ਕੀਤਾ ਹੋਇਆ ਹੈ। ਪੰਜਾਬ ਵਿੱਚ ਕਈ ਜਗ੍ਹਾ ਪਾਰਾ ਮਨਫ਼ੀ ਦੇ ਨੇੜੇ ਚੱਲ ਰਿਹਾ ਹੈ। ਅੱਤ ਠੰਢ ਅਤੇ ਧੁੰਦ ਦੇ ਇਸ ਮੌਸਮ ਵਿੱਚ ਬੱਚਿਆਂ ਦਾ ਸਵੇਰੇ ਤਿਆਰ ਹੋ ਕੇ ਸਕੂਲ ਪੁੱਜਣਾ ਬਹੁਤ ਹੀ ਮੁਸ਼ਕਿਲ ਹੋਇਆ ਪਿਆ ਹੈ। ਧੁੰਦ ਦੇ ਚਲਦਿਆਂ ਹੋਣ ਵਾਲੇ ਹਾਦਸਿਆਂ ਕਾਰਣ ਕਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਹੈ। ਸਕੂਲਾਂ ਵਿੱਚ ਠੰਢ ਤੋਂ ਬਚਣ ਦੇ ਕੋਈ ਵਿਸ਼ੇਸ਼ ਪ੍ਰਬੰਧ ਨਹੀਂ ਹਨ। ਬਾਅਦ ਦੁਪਹਿਰ ਹੀ ਇੱਕਦਮ ਧੁੰਦ ਦੀ ਚਾਦਰ ਆਲੇ-ਦੁਆਲ਼ੇ ਨੂੰ ਆਪਣੀ ਲਪੇਟ ਵਿੱਚ ਲੈ ਲੈਂਦੀ ਹੈ ਅਤੇ ਬੱਚਿਆਂ ਦਾ ਸਕੂਲਾਂ ਤੋਂ ਵਾਪਿਸ ਘਰ ਜਾਣਾ ਵੀ ਮੁਸ਼ਕਿਲ ਹੋ ਜਾਂਦਾ ਹੈ। 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਜਗਪਾਲ ਬੰਗੀ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਜਸਵਿੰਦਰ ਔਜਲਾ ਅਤੇ ਰਘਬੀਰ ਭਵਾਨੀਗੜ੍ਹ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ ਅਤੇ ਦਲਜੀਤ ਸਫੀਪੁਰ, ਪ੍ਰੈੱਸ ਸਕੱਤਰ ਪਵਨ ਕੁਮਾਰ, ਜੱਥੇਬੰਦਕ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਰੁਪਿੰਦਰ ਗਿੱਲ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ ਅਤੇ ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ  ਨੇ ਪੰਜਾਬ ਸਰਕਾਰ ਤੋਂ ਇਸ ਅੱਤ ਦੀ ਸਰਦੀ, ਧੁੰਦ ਅਤੇ ਸੀਤ ਲਹਿਰ ਦੇ ਮੌਸਮ ਵਿੱਚ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਐੱਲ.ਕੇ.ਜੀ. ਤੋਂ ਬਾਹਰਵੀਂ ਤੱਕ ਦੇ ਸਾਰੇ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ 31 ਜਨਵਰੀ 2024 ਤੱਕ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2:30 ਵਜੇ ਤੱਕ ਕਰਨ ਦੀ ਮੰਗ ਕੀਤੀ ਹੈ। 

 

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends