~ਪੁਰਾਣੀ ਪੈਨਸ਼ਨ ਬਹਾਲੀ ਲਈ ਤਿੰਨ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਦਾ ਗਠਨ
~25 ਫਰਵਰੀ ਨੂੰ ਸੰਗਰੂਰ ਵਿਖੇ ਹੋਵੇਗੀ ਇਤਿਹਾਸਕ ਸੂਬਾ ਪੱਧਰੀ ਰੈਲੀ
~ਐਨਪੀਐਸ ਨਾਲ ਸੰਬੰਧਿਤ ਜਥੇਬੰਦੀਆਂ ਨੂੰ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਅਪੀਲ-
26 ਜਨਵਰੀ,ਲੁਧਿਆਣਾ ( ) :ਪੁਰਾਣੀ ਪੈਨਸ਼ਨ ਬਹਾਲੀ ਲਈ ਪੰਜਾਬ ਵਿੱਚ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਅੱਜ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਸਾਂਝੇ ਸੰਘਰਸ਼ ਲਈ ਸੂਬਾ ਪੱਧਰੀ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਵੱਲੋ ਜਸਵੀਰ ਤਲਵਾੜਾ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ (ਗੁਰਜੰਟ ਕੋਕਰੀ) ਵਲੋਂ ਟਹਿਲ ਸਿੰਘ ਸਰਾਭਾ, ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅਤਿੰਦਰਪਾਲ ਸਿੰਘ ਘੱਗਾ ਸਾਥੀਆਂ ਸਮੇਤ ਸ਼ਾਮਿਲ ਹੋਏ। ਜਿਸ ਵਿੱਚ ਤਿੰਨ ਸਾਂਝੇ ਕਨਵੀਨਰਾਂ ਜਸਵੀਰ ਸਿੰਘ ਤਲਵਾੜਾ, ਅਤਿੰਦਰਪਾਲ ਸਿੰਘ ਘੱਗਾ, ਗੁਰਜੰਟ ਸਿੰਘ ਕੋਕਰੀ ਦੀ ਅਗਵਾਈ ਹੇਠ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦਾ ਗਠਨ ਕੀਤਾ ਗਿਆ। ਮੀਟਿੰਗ ਉਪਰੰਤ ਆਗੂਆਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝੇ ਮੋਰਚੇ ਵੱਲੋਂ 25 ਫਰਵਰੀ ਦਿਨ ਐਤਵਾਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕੀਤੀ ਜਾਵੇਗੀ।ਸੰਗਰੂਰ ਰੈਲੀ ਦੀ ਤਿਆਰੀ ਅਤੇ ਸਾਂਝ ਦੇ ਸੁਨੇਹੇ ਨੂੰ ਜ਼ਮੀਨੀ ਪੱਧਰ ਤੇ ਲੈ ਕੇ ਜਾਣ ਲਈ 10 ਅਤੇ 11 ਫਰਵਰੀ ਨੂੰ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆਂ। ਤਿੰਨਾਂ ਕਨਵੀਨਰਾਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਵਿੱਚੋਂ ਹਾਲੇ ਤੱਕ ਬਾਹਰ ਰਹਿਣ ਵਾਲੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਲਈ ਸੰਘਰਸ਼ ਕਰ ਰਹੀਆਂ ਸਾਰੀਆਂ ਜਥੇਬੰਦੀਆਂ ਨੂੰ ਇਸ ਸਾਂਝੇ ਸੰਘਰਸ਼ ਵਿੱਚ ਸ਼ਾਮਿਲ ਹੋਣ ਦੀ ਜਥੇਬੰਦਕ ਅਪੀਲ ਵੀ ਕੀਤੀ ਗਈ ।
ਆਗੂਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ 18-11-2022 ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐਫ ਖਾਤਾ ਨਹੀਂ ਖੋਲਿਆ। ਅਤੇ ਨਾ ਹੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਐਸ ਓ ਪੀਜ ਤੇ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਨਾਲ ਪੰਜਾਬ ਦੇ ਲਗਭਗ ਸਵਾ ਦੋ ਲੱਖ ਐਨਪੀਐਸ ਮੁਲਾਜ਼ਮ ਸਖਤ ਰੋਸ ਵਿੱਚ ਚੱਲ ਰਹੇ ਹਨ। ਪੰਜਾਬ ਦੇ ਐਨਪੀਐਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ। ਪਰ ਪੰਜਾਬ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਈ ਹੈ ਅਤੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਲਾਗੂ ਕਰਨ ਤੋਂ ਟਾਲ ਮਟੋਲ ਦੀ ਨੀਤੀ ਵਰਤ ਰਹੀ ਹੈ। ਆਗੂਆਂ ਵੱਲੋਂ ਪੰਜਾਬ ਦੇ ਸਮੂਹ ਐਨਪੀਐਸ ਮੁਲਾਜ਼ਮਾਂ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਦੇ ਸਾਰੇ ਐਨਪੀਐਸ ਮੁਲਾਜ਼ਮ 10 ਅਤੇ 11 ਫਰਵਰੀ ਦੀਆਂ ਜਿਲ੍ਹਾ ਪੱਧਰੀ ਮੀਟਿੰਗਾਂ ਤੇ 25 ਫਰਵਰੀ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਤਿਹਾਸਿਕ ਸੂਬਾ ਪੱਧਰੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਤੇ ਐਨਪੀਐਸ ਦੀ ਬਿਮਾਰੀ ਨੂੰ ਖਤਮ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਸੰਘਰਸ਼ ਵਿੱਚ ਸ਼ਾਮਿਲ ਹੋਣ।
ਇਸ ਮੌਕੇ ਗੁਰਵਿੰਦਰ ਖਹਿਰਾ,ਇੰਦਰ ਸੁਖਦੀਪ ਸਿੰਘ, ਅਜੀਤ ਪਾਲ ਸਿੰਘ, ਬਿਕਰਮਜੀਤ ਸਿੰਘ ਕੱਦੋਂ, ਰਣਦੀਪ ਸਿੰਘ ਫਤਿਹਗੜ੍ਹ ਸਾਹਿਬ, ਦਰਸ਼ੀਕਾਂਤ ਰਾਜਪੁਰਾ, ਪ੍ਰਭਜੀਤ ਸਿੰਘ ਰਸੂਲਪੁਰ, ਹਰਦੀਪ ਟੋਡਰਪੁਰ, ਜਸਵਿੰਦਰ ਸਿੰਘ ਜੱਸਾ ਪਸੌਰੀਆਂ, ਸੁਰਿੰਦਰ ਕੁਮਾਰ ਪੁਆਰੀ,ਵਿਕਰਮਦੇਵ ਸਿੰਘ, ਜਗਸੀਰ ਸਹੋਤਾ, ਗੁਰਜਿੰਦਰ ਮੰਝਪੁਰ,ਦਲਜੀਤ ਸਫੀਪੁਰ, ਹਿੰਮਤ ਸਿੰਘ ਪਟਿਅਲਾ,ਸਤਪਾਲ ਸਮਾਣਾ, ਸਤਵਿੰਦਰ ਪਾਲ ਸਿੰਘ, ਵਰਿੰਦਰ ਲੁਧਿਆਣਾ ,ਮਨਜੀਤ ਸਿੰਘ ਦਸੂਹਾ, ਜਸਕਰਨ ਮੌੜ,ਜਗਜੀਤ ਸਿੰਘ ਜਟਾਣਾ,, ਵਰਿੰਦਰ ਸੈਣੀ,ਸੁਰਜੀਤ ਸਨੋਰਾ, ਮਹਿੰਦਰ ਕੌੜਿਆਂਵਾਲੀ,ਦਵਿੰਦਰ ਸਿੰਘ, ਰਾਮ ਬਲਵਾਨ, ਕੁਲਦੀਪ ਸਿੰਘ ਰਾਜਗੜ੍ਹ, ਅਰਵਿੰਦ ਕੁਮਾਰ, ਜੁਗਲ ਸ਼ਰਮਾ, ਵਰਿੰਦਰ ਵਿਕੀ, ਸੰਜੀਵ ਧੂਤ,ਹਾਕਮ ਸਿੰਘ ਖਨੌੜਾ, ਕਰਮਜੀਤ ਸਿੰਘ,ਨਿਰਭੈ ਸਿੰਘ ਜਰਗ, ਪਰਮਿੰਦਰਪਾਲ ਸਿੰਘ ਫਗਵਾੜਾ ਸਮੇਤ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਜਾਰੀ ਕਰਤਾ - ਟਹਿਲ ਸਿੰਘ ਸਰਾਭਾ 8437189750