ਪੈਨਸ਼ਨਰਾਂ ਵੱਲੋਂ ਉਚੇਰੀ ਗਰੇਡ ਪੇਅ ਬਹਾਲ ਕਰਕੇ 2.59 ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਕੀਤੀ ਮੰਗ

 *ਸੀਨੀਅਰ ਪੈਨਸ਼ਨਰਾਂ ਨੂੰ ਸਨਮਾਨਿਤ ਕਰਦਿਆਂ ਪੈਨਸ਼ਨਰ ਦਿਵਸ ਮਨਾਇਆ*

*ਉਚੇਰੀ ਗਰੇਡ ਪੇਅ ਬਹਾਲ ਕਰਕੇ 2.59 ਗੁਣਾਂਕ ਨਾਲ ਪੈਨਸ਼ਨਾਂ ਸੋਧਣ ਦੀ ਕੀਤੀ ਮੰਗ*


ਨਵਾਂ ਸ਼ਹਿਰ 7 ਜਨਵਰੀ ( )  ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ। ਇਸ ਸਮੇਂ ਸੀਨੀਅਰ ਪੈਨਸ਼ਨਰਾਂ ਹਰਬੰਸ ਸਿੰਘ ਗੋਹਲੜੋਂ, ਦਿਲਬਾਗ ਸਿੰਘ, ਸੋਮ ਲਾਲ, ਰਾਮ ਮਿੱਤਰ ਕੋਹਲੀ, ਬਲਦੇਵ ਸਿੰਘ, ਪ੍ਰੇਮ ਕੁਮਾਰ ਨੂੰ ਸਨਮਾਨਿਤ ਕੀਤਾ ਗਿਆ। 


ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਅਸ਼ੋਕ ਕੁਮਾਰ, ਹਰਬੰਸ ਸਿੰਘ ਗੋਹਲੜੋਂ, ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਮੁਕੰਦ ਲਾਲ, ਰਾਮ ਮਿੱਤਰ ਕੋਹਲੀ, ਸੁੱਚਾ ਰਾਮ, ਰਾਮ ਪਾਲ, ਰੇਸ਼ਮ ਲਾਲ, ਸਰਵਣ ਰਾਮ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਦਿਵਸ ਦੀ ਮਹੱਤਤਾ ਬਾਰੇ ਦੱਸਦਿਆਂ ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ। 

         ਮੀਟਿੰਗ ਵਿੱਚ ਅਵਤਾਰ ਸਿੰਘ, ਤੇਜਾ ਸਿੰਘ, ਜਰਨੈਲ ਸਿੰਘ, ਜੋਗਾ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਭਾਗ ਸਿੰਘ, ਈਸ਼ਵਰ ਚੰਦਰ, ਧਰਮ ਪਾਲ, ਨਿਰਮਲ ਦਾਸ, ਪਰਮਜੀਤ ਸਿੰਘ ਜੌਹਲ, ਦੀਦਾਰ ਸਿੰਘ, ਹਰਭਜਨ ਸਿੰਘ ਭਾਵੜਾ, ਤਰਸੇਮ ਸਿੰਘ, ਰਾਮ ਸਿੰਘ, ਹੁਸਨ ਲਾਲ, ਕੁਲਦੀਪ ਭੂਸ਼ਨ, ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

AFPI MOHALI ADMISSION 2024-25: ਮੁੰਡਿਆਂ ਲਈ NDA, ਆਰਮੀ , ਨੇਵੀ ਅਤੇ ਏਅਰ ਫੋਰਸ ਵਿੱਚ ਭਰਤੀ ਲਈ ਸੁਨਹਿਰੀ ਮੌਕਾ, ਅਰਜ਼ੀਆਂ ਦੀ ਮੰਗ

Maharaja Ranjit Singh Academy entrance test 2024-25 Registration Maharaja Ranjit Singh Academy entrance test 2024-25 ਪੰਜਾਬ ਸਰਕਾਰ ਦੀ ਮੋਹਾਲੀ ਵ...

RECENT UPDATES

Trends