ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ


 ਸਿੱਖਿਆ ਵਿਭਾਗ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਤਰੱਕੀ  

 13 ਪ੍ਰਿੰਸੀਪਲਜ਼ ਨੁੰ ਦਿੱਤੀ ਗਈ ਸਹਾਇਕ ਡਾਇਰੈਕਟਰ ਦੀ ਤਰੱਕੀ

 ਚੰਡੀਗੜ, 25 ਜਨਵਰੀ :

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿੱਖਿਆ ਵਿਭਾਗ ਪੰਜਾਬ ਵਿਚ ਅੱਜ ਦਹਾਕੇ ਬਾਅਦ ਪ੍ਰਿੰਸੀਪਲਜ਼ ਤੋਂ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਲਈ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕੀਤੀ ਗਈ। ਜਿਸ ਵਿਚ 44 ਪ੍ਰਿੰਸੀਪਲਜ਼ ਨੂੰ ਡੀ.ਈ.ਓ ਵਜੋਂ ਅਤੇ 13 ਪ੍ਰਿੰਸੀਪਲਜ਼ ਨੂੰ ਸਹਾਇਕ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵਜੋਂ ਤਰੱਕੀ ਦਿੱਤੀ ਗਈ ਹੈ। ਇਥੇ ਇਹ ਦੱਸਣਯੋਗ ਹੈ ਕਿ ਪ੍ਰਿੰਸੀਪਲਜ ਤੋਂ ਡੀ.ਈ.ਉ.ਦੀਆਂ ਇਕ ਦਹਾਕੇ ਬਾਅਦ ਤਰੱਕੀਆਂ ਕੀਤੀਆਂ ਗਈਆਂ ਹਨ।


 ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੌਏ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਸਕੂਲ ਸਿੱਖਿਆ ਮੰਤਰੀ, ਸ: ਹਰਜੋਤ ਸਿੰਘ ਬੈਂਸ ਵਲੋਂ ਮੁੱਖ ਮੰਤਰੀ, ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿੱਖਿਆ ਵਿਭਾਗ ਵਿਚ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਉਣ ਸਬੰਧੀ ਦਿਤੇ ਗਏ ਹੁਕਮਾਂ ਤੇ ਕਾਰਵਾਈ ਕਰਦੇ ਹੋਏ ਵਿਭਾਗੀ ਤਰੱਕੀ ਕਮੇਟੀ ਨੇ ਪ੍ਰਿੰਸੀਪਲਜ਼ ਡੀ.ਈ.ਓ ਅਤੇ ਸਹਾਇਕ ਡਾਇਰੈਕਟਰ ਦੀ ਅਸਾਮੀ ਤੇ ਤਰੱਕੀਆਂ ਕਰਕੇ ਵਿਭਾਗ ਵਿਚ ਤਰੱਕੀਆਂ ਦਾ ਕਾਰਜ ਸ਼ੁਰੂ ਕੀਤਾ ਗਿਆ। ਵਿਭਾਗੀ ਤਰੱਕੀ ਕਮੇਟੀ ਦੀ ਅਗਵਾਈ ਸ੍ਰੀ ਕੇ.ਕੇ. ਯਾਦਵ ਸਕੱਤਰ, ਸਕੂਲ ਸਿੱਖਿਆ ਵਿਭਾਗ ਵਲੋਂ ਕੀਤੀ ਗਈ। 


 ਬੁਲਾਰੇ ਨੇ ਦੱਸਿਆ ਕਿ ਵਿਭਾਗੀ ਤਰੱਕੀ ਕਮੇਟੀ ਵਲੋਂ ਜਿਹਨਾਂ ਨਾਮਾਂ ਨੂੰ ਤਰੱਕੀ ਲਈ ਸਹਿਮਤੀ ਦਿਤੀ ਗਈ ਸੀ, ਉਹਨਾਂ ਨਾਮਾਂ ਤੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਵਲੋਂ ਸਹੀ ਪਾ ਦਿਤੀ ਗਈ ਹੈ। ਸ: ਬੈਂਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਭਾਗ ਦੇ ਹਰੇਕ ਪੱਧਰ ਤੇ ਯੋਗ ਮੁਲਾਜਮਾਂ ਦੀਆਂ ਤਰੱਕੀਆਂ ਦੇ ਕਾਰਜ ਵਿਚ ਤੇਜੀ ਲਿਆਦੀ ਜਾਵੇ ।

Featured post

SCHOOL HOLIDAYS IN JULY 2024: ਜੁਲਾਈ ਮਹੀਨੇ ਸਕੂਲਾਂ ਵਿੱਚ ਛੁੱਟੀਆਂ

HOLIDAYS IN THE MONTH OF JULY 2024 :  ਜੁਲਾਈ ਮਹੀਨੇ ਐਤਵਾਰ ਅਤੇ ਦੂਜੇ ਸ਼ਨੀਵਾਰ ਤੋਂ ਇਲਾਵਾ ਹੋਰ ਕੋਈ ਛੁੱਟੀ ਨਹੀਂ ਹੈ। ਲੜੀ ਨੰ. ਛੁੱ...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends