ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਫੌਜੀ ਜਵਾਨ ਜੰਮੂ ਕਸ਼ਮੀਰ ਵਿਖੇ ਸ਼ਹੀਦ
ਚੰਡੀਗੜ੍ਹ, 13 ਜਨਵਰੀ 2024
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਿਊਟੀ ਨਿਭਾਉਂਦੇ ਹੋਏ ਸ਼ਹੀਦ ਹੋਏ 24 ਸਾਲਾ ਫੌਜੀ ਜਵਾਨ ਗੁਰਪ੍ਰੀਤ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਗੁਰਦਾਸਪੁਰ ਦੇ ਪਿੰਡ ਭੈਣੀ ਖਾਦਰ ਦਾ ਰਹਿਣ ਵਾਲਾ ਸੀ।
ਉਨ੍ਹਾਂ ਕਿਹਾ,"ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਬਲਾਕ ‘ਚ ਪੈਂਦੇ ਪਿੰਡ ਭੈਣੀ ਖਾਦਰ ਦਾ ਵਾਸੀ ਬਹਾਦਰ ਫੌਜੀ ਜਵਾਨ ਗੁਰਪ੍ਰੀਤ ਸਿੰਘ..ਜੋ ਕਿ ਜੰਮੂ ਕਸ਼ਮੀਰ ਵਿਖੇ ਆਪਣੀ ਡਿਊਟੀ ਕਰਦੇ ਸ਼ਹੀਦੀ ਪਾ ਗਿਆ ਹੈ...ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ…
ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਂਸਲੇ ਤੇ ਸਿਦਕ ਨੂੰ ਦਿਲੋਂ ਸਲਾਮ…ਸਰਕਾਰ ਵੱਲੋਂ ਵਾਅਦੇ ਮੁਤਾਬਕ ਪਰਿਵਾਰ ਦੀ ਹਰ ਸੰਭਵ ਮਦਦ ਕਰਾਂਗੇ।