ਡਿਪਟੀ ਕਮਿਸ਼ਨਰ ਫਾਜ਼ਿਲਕਾ ਦਾ ਅਧਿਆਪਕਾਂ ਖਿਲਾਫ਼ ਤੁਗਲਕੀ ਫਰਮਾਨ ਜਾਰੀ।

 ਡਿਪਟੀ ਕਮਿਸ਼ਨਰ ਫਾਜ਼ਿਲਕਾ ਦਾ ਅਧਿਆਪਕਾਂ ਖਿਲਾਫ਼ ਤੁਗਲਕੀ ਫਰਮਾਨ ਜਾਰੀ।



ਪੜ੍ਹਾਈ ਦੇ ਦਿਨਾਂ ਵਿੱਚ ਸਰਪੰਚਾਂ ਨਾਲ ਵਿਸ਼ਵਕਰਮਾ ਸਕੀਮ ਦੇ ਆਈ.ਡੀ ਕਾਰਡ ਬਣਾਉਣ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਾਉਣਾ ਗੈਰ ਵਾਜ਼ਬ



ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਗੈਰ ਵਿਦਿਅਕ ਡਿਊਟੀਆਂ ਨਾ ਲਗਾਉਣ ਅਤੇ ਸਿੱਖਿਆ ਨੂੰ ਤਰਜੀਹ ਦੇਣ ਦੇ ਮਾਰੇ ਜਾਂਦੇ ਦਮਗਜ਼ੇ ਕਿੰਨੇ ਖੋਖਲੇ ਹਨ ਇੰਨ੍ਹਾਂ ਦਾ ਸਾਫ ਝਲਕਾਰਾ ਇਸ ਗੱਲ ਤੋਂ ਹੋ ਜਾਂਦਾ ਹੈ ਕਿ ਪੜ੍ਹਾਈ ਦੇ ਦਿਨਾਂ ਵਿੱਚ ਵੀ ਅਧਿਆਪਕਾਂ ਨੂੰ ਸਕੂਲਾਂ ਵਿੱਚੋਂ ਕੱਢ ਕੇ ਗੈਰ ਵਿਦਿਅਕ ਡਿਊਟੀਆਂ ਤੇ ਤੋਰਿਆ ਜਾਂਦਾ ਹੈ।

ਇਸੇ ਤਰ੍ਹਾਂ ਦਾ ਫਰਮਾਨ ਜਾਰੀ ਕਰਦਿਆਂ ਜਿਲ੍ਹਾ ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਜਿਸ ਵਿਚ ਪ੍ਰਧਾਨ ਮੰਤਰੀ ਵਿਸ਼ਕਰਮਾ ਸਕੀਮ ਦੇ ਆਈ.ਡੀ ਕਾਰਡ ਬਣਾਉਣ ਲਈ ਸਰਪੰਚਾਂ ਨੂੰ ਸਹਿਯੋਗ ਕਰਨ ਲਈ ਇਕ ਅਧਿਆਪਕ ਦੀ ਡਿਊਟੀ ਲਗਾਉਣ ਦੇ ਹੁਕਮ ਦਿੱਤੇ ਹਨ। ਹੁਣ ਜਦੋਂ ਪ੍ਰੀਖਿਆਵਾਂ ਦੇ ਦਿਨਾਂ ਵਿੱਚ ਸਕੂਲਾਂ ਵਿੱਚ ਵੱਖ ਵੱਖ ਵਿਸ਼ਿਆਂ ਦੇ ਮੇਲੇ ਲਗਾਏ ਜਾ ਰਹੇ ਹਨ, ਇੱਕ ਪਾਸੇ ਸਮਰੱਥ ਮਿਸ਼ਨ ਚੱਲ ਰਿਹਾ ਹੈ, ਨਾਲ ਹੀ ਮਿਸ਼ਨ ਸ਼ਤ ਪ੍ਰਤੀਸ਼ਤ ਵੀ ਜਾਰੀ ਹੈ। ਜਦੋਂ ਬੱਚਿਆਂ ਦੀਆਂ ਸਲਾਨਾ ਪ੍ਰੀਖਿਆਵਾਂ ਫਰਵਰੀ ਮਹੀਨੇ ਵਿਚ ਸ਼ੁਰੂਹੋਣ ਦਾ ਵੀ ਐਲਾਨ ਹੋ ਚੁੱਕਾ ਹੈ। ਇਹਨਾਂ ਦਿਨਾਂ ਵਿਚ ਅਧਿਆਪਕਾਂ ਦੀ ਡਿਊਟੀ ਲਗਾਉਣਾ ਗੈਰ ਵਾਜ਼ਬ ਹੈ।

ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜਿਲ੍ਹਾ ਪ੍ਰਧਾਨ ਮਹਿੰਦਰ ਕੌੜਿਆਂ ਵਾਲੀ ਅਤੇ ਸਰਪ੍ਰਸਤ ਕੁਲਜੀਤ ਡੰਗਰਖੇੜਾ ਨੇ ਕਿਹਾ ਕਿ ਫੌਰੀ ਤੌਰ 'ਤੇ ਅਧਿਆਪਕਾਂ ਤੋਂ ਲਈ ਜਾਣ ਵਾਲੀ ਇਸ ਗੈਰ ਵਿੱਦਿਅਕ ਡਿਊਟੀ ਦਾ ਫਰਮਾਨ ਵਾਪਸ ਲਿਆ ਜਾਣਾ ਚਾਹੀਦਾ ਹੈ ਤਾਂ ਕਿ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋਣ ਤੋਂ ਬਚਾਅ ਕੀਤਾ ਜਾ ਸਕੇ।

ਉਹਨਾਂ ਕਿਹਾ ਕਿ ਜੇਕਰ ਅਧਿਆਪਕਾਂ ਦੀ ਡਿਊਟੀਆਂ ਨਾ ਕੱਟੀਆਂ ਗਈਆਂ ਤਾਂ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਇਸ ਖ਼ਿਲਾਫ਼ ਸੰਘਰਸ਼ ਕਰਨ ਲਈ ਮਜ਼ਬੂਰ ਹੋਵੇਗੀ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends