ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਐਨ ਪੀ ਐਸ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਐਕਸ਼ਨ ਸਫਲ ਬਣਾਉਣ ਦੀ ਅਪੀਲ

 **ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਐਨ ਪੀ ਐਸ  ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੇ ਐਕਸ਼ਨ ਸਫਲ ਬਣਾਉਣ ਦੀ ਅਪੀਲ।*

ਲੁਧਿਆਣਾ।   26 ਜਨਵਰੀ 

 ਪੁਰਾਣੀ ਪੈਨਸ਼ਨ ਬਹਾਲੀ ਲਈ ਲੜਨ ਰਹੀਆਂ ਪ੍ਰਮੁੱਖ ਧਿਰਾਂ ਦਾ ਇੱਕ ਮੰਚ ਤੇ ਇਕੱਠੇ ਹੋ ਕੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਬਣਾਉਣ ਉਪਰੰਤ  ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਕਨਵੀਨਰ  ਜਸਵੀਰ ਸਿੰਘ ਤਲਵਾੜਾ ਨੇ ਦੂਸਰੀਆਂ ਦੋ ਧਿਰਾਂ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਫਰੰਟ ਦੇ ਗਠਨ ਲਈ ਦਿਲੋ ਸਹਿਯੋਗ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋ  ਸਾਂਝੇ ਸੰਘਰਸ਼ ਚ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਮੇਟੀ ਇਸ ਸਾਂਝ ਨੂੰ ਬਲਾਕ ਪੱਧਰ ਤੱਕ ਮਜ਼ਬੂਤ ਕਰੇਗੀ।

ਸਾਂਝਾ ਮੋਰਚਾ ਦੇ ਗਠਨ ਤੋਂ ਬਾਅਦ ਜਸਵੀਰ ਸਿੰਘ ਤਲਵਾੜਾ ਅਤੇ ਸੂਬਾਈ ਆਗੂ

 ਉਹਨਾਂ  ਪੰਜਾਬ ਦੇ ਸਾਰੇ ਨਵੀਂ ਪੈਨਸ਼ਨ ਸਕੀਮ ਤਹਿਤ ਆਉਂਦੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਂਝਾ ਮੋਰਚਾ ਦੇ  ਜ਼ਿਲਾ ਪੱਧਰੀ ਮੀਟਿੰਗ ਦੇ ਪ੍ਰੋਗਰਾਮ ਅਤੇ 25ਫਰਵਰੀ ਦੀ ਸੰਗਰੂਰ ਵਾਲੀ ਸੂਬਾ ਪੱਧਰੀ ਰੈਲੀ ਨੂੰ ਸਫ਼ਲ ਬਣਾਉਣ ਉਹਨਾਂ ਬਾਕੀ ਰਹਿੰਦੀ ਧਿਰ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਫਰੰਟ ਚ ਸ਼ਾਮਲ ਹੋਵੇ ਤਾਂ ਕਿ ਪੰਜਾਬ ਸਰਕਾਰ ਤੇ ਦਬਾਅ ਪਾ ਕੇ ਪੁਰਾਣੀ ਪੈਨਸ਼ਨ ਬਹਾਲ ਕਰਵਾਈ ਜਾ ਸਕੇ।

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends