ਮੈਡਮ ਸਰੋਜ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਆਹੁਦਾ

 ਮੈਡਮ ਸਰੋਜ ਰਾਣੀ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਆਹੁਦਾ

ਬਰਨਾਲਾ, 30 ਜਨਵਰੀ

ਸਿੱਖਿਆ ਵਿਭਾਗ ਦੇ ਪੀ.ਈ.ਐੱਸ. ਗਰੁੱਪ ਏ ਕੇਡਰ ਦੀਆਂ ਹੋਈਆਂ ਤਰੱਕੀਆਂ ਅਤੇ ਬਦਲੀਆਂ ਤਹਿਤ ਮੈਡਮ ਸਰੋਜ ਰਾਣੀ ਵੱਲੋਂ ਜ਼ਿਲ੍ਹਾ ਸਿੱਖਿਆ ਦਫ਼ਤਰ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਸਿੱਖਿਆ ਦਾ ਅਹੁਦਾ ਸੰਭਾਲ ਲਿਆ ਗਿਆ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਵਸੁੰਧਰਾ ਕਪਿਲਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ੍ਰ ਬਰਜਿੰਦਰਪਾਲ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਸਟਾਫ਼ ਵੱਲੋਂ ਨਵ ਨਿਯੁਕਤ ਡੀ.ਈ.ਓ. ਮੈਡਮ ਸਰੋਜ ਰਾਣੀ ਦਾ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਦ ਡੀ.ਈ.ਓ. ਸਰੋਜ ਰਾਣੀ ਨੇ ਕਿਹਾ ਕਿ ਉਹਨਾਂ ਦੀ ਸਿੱਖਿਆ ਵਿਭਾਗ ਵਿੱਚ ਪਹਿਲੀ ਜੁਆਇਨਿੰਗ 1987 ਵਿੱਚ ਸਰਕਾਰੀ ਹਾਈ ਸਕੂਲ, ਕਲਾਲ ਮਾਜਰਾ ਜ਼ਿਲ੍ਹਾ ਲੁਧਿਆਣਾ ਵਿਖੇ ਬਤੌਰ ਸਾਇੰਸ ਅਧਿਆਪਕ ਹੋਈ। ਉਸਤੋਂ ਬਾਦ 1991 ਵਿੱਚ ਪਦਉੱਨਤ ਹੋਕੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਜੋਗਾ ਜ਼ਿਲ੍ਹਾ ਮਾਨਸਾ ਵਿਖੇ ਗਣਿਤ ਲੈਕਚਰਾਰ, 2010 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ ) ਫ਼ਫੜੇ ਭਾਈ ਕੇ ਬਤੌਰ ਪ੍ਰਿੰਸੀਪਲ ਅਤੇ ਹੁਣ 2024 ਵਿੱਚ ਪਦਉੱਨਤ ਹੋ ਕੇ ਜ਼ਿਲ੍ਹਾ ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਅਹੁਦਾ ਸੰਭਾਲਿਆ। 




ਉਹਨਾਂ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਿੱਖਿਆ ਸੁਧਾਰ ਮੁਹਿੰਮ ਨੂੰ ਹੋਰ ਤੇਜ਼ ਕਰਨ, ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਹਰ ਪ੍ਰੋਜੈਕਟ ਨੂੰ ਲਾਗੂ ਕਰਨ ਵਿੱਚ ਆਪਣਾ ਪੂਰਾ ਯੋਗਦਾਨ ਪਾਉਣਗੇ। ਜ਼ਿਲ੍ਹੇ ਦੇ ਕਿਸੇ ਵੀ ਕਰਮਚਾਰੀ ਦਾ ਸਿੱਖਿਆ ਦਫ਼ਤਰ ਨਾਲ ਸੰਬੰਧਿਤ ਸਹੀ ਕੰਮ ਪਹਿਲ ਦੇ ਅਧਾਰ ਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਇਸ ਮੌਕੇ ਮਾਨਸਾ ਤੋਂ ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ, ਡਿਪਟੀ ਡੀਈਓ ਸੈਕੰਡਰੀ ਅਸ਼ੋਕ ਕੁਮਾਰ, ਪ੍ਰਿੰਸੀਪਲ ਰਾਕੇਸ਼ ਜਿੰਦਲ, ਰਮੇਸ਼ਵਰ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਮਾਨਸਾ, ਬ੍ਰਿਜ਼ ਭੂਸ਼ਣ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਬਰਨਾਲਾ, ਪ੍ਰਿੰਸੀਪਲ ਹਰੀਸ਼ ਬਾਂਸਲ, ਡਾਇਟ ਪ੍ਰਿੰਸੀਪਲ ਡਾ. ਮੁਨੀਸ਼ ਮੋਹਨ ਸ਼ਰਮਾ, ਸੁਪਰਡੈਂਟ ਰੇਸ਼ਮ ਸਿੰਘ, ਹੈਡਮਾਸਟਰ ਪ੍ਰਦੀਪ ਸਿੰਘ ਕਾਹਨੇਕੇ, ਸਟੇਨੋ ਮਨਜੀਤ ਕੌਰ, ਸ਼ਿਵ ਸਿੰਗਲਾ, ਸੁਤੰਤਰ ਭਾਰਦਵਾਜ, ਹਰੀਸ਼ ਕੁਮਾਰ, ਚਾਰੂ ਭਾਰਦਵਾਜ, ਨੇਹਾ, ਸੁਖਪਾਲ ਸਿੰਘ ਚੇਅਰਮੈਨ ਫਾਰਮਰ ਕਮਿਸ਼ਨ, ਜਸਪਾਲ ਸ਼ਰਮਾ ਐਲ.ਆਈ.ਸੀ., ਐਡਵੋਕੇਟ ਅਸ਼ੋਕ ਸ਼ਰਮਾ, ਨਰਿੰਦਰ ਸ਼ਰਮਾ, ਡਾਕਟਰ ਰਾਕੇਸ਼ ਰੀਤ, ਇੰਦਰਾ ਰਾਣੀ, ਨਿਸ਼ਾ ਸ਼ਰਮਾ, ਰਾਬੀਆ, ਰਿਤੂ ਸ਼ਰਮਾ, ਨੇਹਾ ਗੋਦਾਰਾ, ਡੀ.ਐਸ.ਐਮ. ਰਾਜੇਸ਼ ਗੋਇਲ, ਕੀਰਤੀ ਦੇਵ ਸ਼ਰਮਾ ਅਤੇ ਸਮੂਹ ਸਟਾਫ਼ ਹਾਜ਼ਰ ਰਿਹਾ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends