ਠੰਡ ਕਾਰਨ ਸਰਕਾਰੀ ਸਕੂਲ ਦੇ ਬੱਚੇ ਦੀ ਮੌਤ, ਤੁਰੰਤ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਣ - ਪ੍ਰਗਟ ਸਿੰਘ

ਠੰਡ ਕਾਰਨ ਸਰਕਾਰੀ ਸਕੂਲ ਦੇ ਬੱਚੇ ਦੀ ਮੌਤ, ਤੁਰੰਤ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਣ - ਪ੍ਰਗਟ ਸਿੰਘ 

ਜਲੰਧਰ, 7 ਜਨਵਰੀ 2024 

ਕਾਂਗਰਸ ਨੇਤਾ ਕਾਂਗਰਸ ਨੇਤਾ ਪ੍ਰਗਟ ਸਿੰਘ ਨੇ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਦੇ ਮਦੇਨਜ਼ਰ ਪੰਜਾਬ ਸਰਕਾਰ ਤੋਂ ਤੁਰੰਤ ਛੁੱਟੀਆਂ ਦੀ ਮੰਗ ਕੀਤੀ ਗਈ ਹੈ।



ਪ੍ਰਗਟ ਸਿੰਘ ਨੇ ਕਿਹਾ ਕਿ ,"ਸ਼੍ਰੀ ਅੰਮ੍ਰਿਤਸਰ ਸਾਹਿਬ ਤੋਂ ਸਰਕਾਰੀ ਐਲੀਮੈਂਟਰੀ ਸਕੂਲ ਦੇ ਇੱਕ ਬੱਚੇ ਦੀ ਮੌਤ ਦੀ ਮੰਦਭਾਗੀ ਖ਼ਬਰ ਆਈ ਹੈ। ਬੱਚੇ ਨੂੰ ਠੰਢ ਕਰਕੇ ਦਿਮਾਗੀ ਬੁਖਾਰ ਹੋ ਗਿਆ, ਜਿਸ ਕਾਰਨ ਉਸ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ।

ਮੇਰੀ Bhagwant Mann ਸਰਕਾਰ ਨੂੰ ਬੇਨਤੀ ਹੈ ਕਿ ਕੜਾਕੇ ਦੀ ਠੰਢ ਦੇ ਚਲਦਿਆਂ ਬੱਚਿਆਂ ਦੀ ਸਿਹਤ ਦੇ ਬਚਾਅ ਲਈ ਸਕੂਲਾਂ ਵਿੱਚ ਤੁਰੰਤ ਛੁੱਟੀਆਂ ਕੀਤੀਆਂ ਜਾਣ।" 

ਗੋਰਤਲਬ ਹੈ ਪਿਛਲੇ ਦਿਨ ਜਿਲਾ ਅੰਮ੍ਰਿਤਸਰ ਦੇ ਸਰਕਾਰੀ ਸਕੂਲ ਦੇ ਇੱਕ ਵਿਦਿਆਰਥੀ ਦੀ ਮੌਤ ਹੋਣ ਉਪਰੰਤ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends