ਸ੍ਰੀਮਤੀ ਲਲਿਤਾ ਰਾਣੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਦਾ ਅਹੁਦਾ ਸੰਭਾਲਣ ਤੇ ਸ਼ਾਨਦਾਰ ਸਵਾਗਤ

*ਸ੍ਰੀਮਤੀ ਲਲਿਤਾ ਰਾਣੀ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਲੁਧਿਆਣਾ ਦਾ ਅਹੁਦਾ ਸੰਭਾਲਣ ਤੇ ਸ਼ਾਨਦਾਰ ਸਵਾਗਤ* 

*ਲੁਧਿਆਣਾ-(29 ਜਨਵਰੀ) *ਸ੍ਰੀਮਤੀ ਲਲਿਤਾ ਰਾਣੀ ਨੇ ਅੱਜ ਲੁਧਿਆਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਦਾ ਅਹੁਦਾ ਸੰਭਾਲ਼ ਲਿਆ। ਉਹਨਾਂ ਦੇ ਅਹੁਦਾ ਸੰਭਾਲਣ ਵੇਲ਼ੇ ਗੌਰਮਿੰਟ ਟੀਚਰਜ਼ ਯੂਨੀਅਨ (ਵਿਗਿਆਨਕ) ਪੰਜਾਬ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਸ੍ਰੀ ਜਗਦੀਪ ਸਿੰਘ ਜੌਹਲ ਅਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸ੍ਰੀ ਜਤਿੰਦਰ ਸਿੰਘ ਸੋਨੀ ਅਤੇ 'ਮੁਲਾਜ਼ਮ ਏਕਤਾ' ਮੈਗਜ਼ੀਨ ਦੇ ਸੰਪਾਦਕ ਸ੍ਰੀ ਮਦਨ ਲਾਲ ਸੈਣੀ ਦੀ ਅਗਵਾਈ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ । ਮੌਕੇ ਤੇ ਮੌਜੂਦ ਜ਼ਿਲ੍ਹੇ ਦੇ ਬੀ ਪੀ ਈ ਓਜ਼ ਸ੍ਰੀਮਤੀ ਇੰਦੂ ਸੂਦ, ਹਰਪ੍ਰੀਤ ਕੌਰ ਅਤੇ ਸ੍ਰੀ ਜੌਹਲ ਨੇ ਕਿਹਾ ਕਿ ਉਹ ਹਮੇਸ਼ਾ ਮੈਡਮ ਦੇ ਮੋਢੇ ਨਾਲ਼ ਮੋਢਾ ਲਾ ਕੇ ਕੰਮ ਕਰਨਗੇ ਅਤੇ ਵਿਭਾਗ ਦੇ ਕਿਸੇ ਵੀ ਕੰਮ ਵਿੱਚ ਖੜੋਤ ਨਹੀਂ ਆਉਣ ਦੇਣਗੇ।

ਜ਼ਿਲ੍ਹਾ ਸਿੱਖਿਆ ਅਫ਼ਸਰ ਲਲਿਤਾ ਰਾਣੀ ਦਾ ਸੁਆਗਤ ਕਰਦੇ ਸਮੇਂ ਯੂਨੀਅਨ ਅਤੇ ਬੀਪੀਈਓਜ

 ਜ਼ਿਲ੍ਹਾ ਆਗੂਆਂ ਸ੍ਰੀ ਸੰਦੀਪ ਸਿੰਘ ਬਦੇਸ਼ਾ, ਕਮਲਜੀਤ ਸਿੰਘ ਮਾਨ, ਗੁਰਦੀਪ ਸਿੰਘ, ਬਲਕਾਰ ਸਿੰਘ ਸਿੱਧੂ, ਸੁਖਵੀਰ ਸਿੰਘ, ਤੁਸ਼ਾਲ ਕੁਮਾਰ,ਰਾਜਨ ਕੰਬੋਜ਼ ਆਦਿ ਵੱਲੋਂ ਮੈਡਮ ਨੂੰ ਗੁਲਦਸਤੇ ਅਤੇ ਬੁੱਕੇ ਦੇ ਕੇ ਨਿਵਾਜਿਆ ਗਿਆ। ਇਸ ਸਮੇਂ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਐਲੀਮੈਂਟਰੀ ਅਤੇ ਸੈਕੰਡਰੀ ਸ੍ਰੀ ਮਨੋਜ ਕੁਮਾਰ ਅਤੇ ਸ੍ਰੀ ਜਸਵਿੰਦਰ ਸਿੰਘ ਵਿਰਕ, ਸ੍ਰੀ ਚਰਨਜੀਤ ਸਿੰਘ ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਦਫ਼ਤਰੀ ਸਟਾਫ਼ ਅਤੇ ਸਥਾਨਕ ਡੀ ਐੱਮ ਸੀ ਹਸਪਤਾਲ ਤੋਂ ਪਹੁੰਚੇ ਡਾਕਟਰਾਂ ਦੀ ਟੀਮ ਨੇ ਵੀ ਮੈਡਮ ਨੂੰ ਜੀ ਆਇਆਂ ਕਿਹਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। 

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਪਤੀ ਰਿਟਾਇਰਡ ਪ੍ਰਿੰਸੀਪਲ ਤੇਜਿੰਦਰ ਕੁਮਾਰ, ਉਨ੍ਹਾਂ ਦੀਆਂ ਬੇਟੀਆਂ ਅਤੇ  ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਕਈ ਪ੍ਰਿੰਸੀਪਲ ਅਤੇ ਅਧਿਆਪਕ ਸਾਹਿਬਾਨ, ਵੱਖ-ਵੱਖ ਯੂਨੀਅਨਾਂ ਦੇ ਆਗੂਆਂ ਤੋਂ ਇਲਾਵਾ ਐੱਲ ਏ ਸ੍ਰੀ ਮੇਜਰ ਸਿੰਘ ਅਤੇ ਜਸਵੀਰ ਸਿੰਘ, ਜਗਜੀਤ ਸਿੰਘ ਜੇ ਈ, ਸੀਨੀਅਰ ਸਹਾਇਕ ਸ੍ਰੀ ਨਵਪ੍ਰੀਤ ਸਿੰਘ, ਮਹਿੰਦਰ ਸਿੰਘ, ਗੁਰਬੀਰ ਸਿੰਘ, ਰਮਨਦੀਪ ਸਿੰਘ, ਰਾਣਾ ਭੁਪਿੰਦਰ ਸਿੰਘ, ਰੋਹਿਤ ਕੁਮਾਰ, ਕਮਲ ਕੁਮਾਰ, ਜਰਨੈਲ ਸਿੰਘ ਆਦਿ ਮੌਜੂਦ ਸਨ।*

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends