ਵੱਡੀ ਖੱਬਰ: ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਿੱਖਿਆ ਮੰਤਰੀ ਦਾ ਐਲਾਨ ਅਧਿਆਪਕ ਲਾਉਣਗੇ ਆਨਲਾਈਨ ਕਲਾਸਾਂ
ਚੰਡੀਗੜ੍ਹ,7 ਜਨਵਰੀ 2024
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ "ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 14 ਜਨਵਰੀ 2024 ਤੱਕ ਦਸਵੀਂ ਜਮਾਤ ਤੱਕ ਦੇ ਸਕੂਲਾਂ ਵਿੱਚ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਇਹਨਾਂ ਜਮਾਤਾਂ ਨੂੰ ਪੜ੍ਹਾਉਣ ਵਾਲੇ ਅਧਿਆਪਕ, ਵਿਦਿਆਰਥੀਆਂ ਦੀਆਂ ਆਨਲਾਈਨ ਜਮਾਤਾਂ ਲਗਾ ਸਕਦੇ ਹਨ।
11ਵੀਂ ਅਤੇ 12ਵੀਂ ਜਮਾਤ ਦੀਆਂ ਰੈਗੂਲਰ ਜਮਾਤਾਂ ਸਕੂਲ ਵਿਖੇ ਹੀ ਲੱਗਣਗੀਆਂ ਜਿੰਨ੍ਹਾਂ ਦਾ ਸਮਾਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ ਲਾਗੂ ਹੋਣਗੇ। "