ਚੰਡੀਗੜ੍ਹ, 13 ਜਨਵਰੀ 2024
ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਸਾਸ਼ਨ ਨੂੰ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਕਰਦਿਆਂ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾਈ ਪ੍ਰੈਸ ਸਕੱਤਰ ਦਲਜੀਤ ਸਿੰਘ ਲਾਹੌਰੀਆ ਨੇ ਦੱਸਿਆ ਕਿ ਅਧਿਆਪਕਾਂ ਅਤੇ ਬੱਚਿਆਂ ਦੀਆਂ ਸਕੂਲ ਵੈਨਾਂ ਅਤੇ ਆਪਣੇ ਵਾਹਨ ਹੌਲੀ ਚਲਾਉਣ ਦੀ ਅਪੀਲ ਕੀਤੀ ਗਈ ਹੈ । ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਸਾਸਨ ਨੂੰ ਮੰਗ ਕੀਤੀ ਕਿ ਕਡ਼ਾਕੇ ਦੀ ਠੰਡ ਤੇ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਦੀਆਂ ਛੁੱਟੀਆਂ ਵਾਧਾ ਕੀਤਾ ਜਾਵੇ ।
ਸਵੇਰ ਸਮੇਂ ਸੰਘਣੀ ਧੁੰਦ ਤੇ ਠੰਡ ਕਾਰਨ ਅਧਿਆਪਕ ਸਮੇਂ ਸਿਰ ਸਕੂਲ ਪਹੁੰਚਣ ਲਈ ਪਹਿਲਾਂ ਦੀ ਤਰ੍ਹਾਂ ਪਹਿਲੀ ਰਫ਼ਤਾਰ ਨਾਲ ਹੀ ਆਪਣੇ ਵਾਹਨ ਚਲਾਉਂਦੇ ਹਨ ਜਿਸ ਨਾਲ ਉਨ੍ਹਾਂ ਦਾ ਜਾਨੀ - ਮਾਲੀ ਨੁਕਸਾਨ ਹੋ ਸਕਦਾ ਹੈ।
ਅਧਿਆਪਕਾਂ ਅਤੇ ਬੱਚਿਆਂ ਦੇ ਸਕੂਲ ਵਾਹਨ ਚਾਲਕਾਂ ਨੂੰ ਵੀ ਅਪੀਲ ਹੈ ਕਿ ਉਹ ਆਪਣੀਆਂ ਅਤੇ ਬੱਚਿਆਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹੌਲੀ ਰਫਤਾਰ ਵਿੱਚ ਵਾਹਨ ਚਲਾਉਣ । ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਪ੍ਰਸਾਸ਼ਨ ਨੂੰ ਤੁਰੰਤ ਸਕੂਲਾਂ ਦੀਆ ਛੁੱਟੀਆਂ ਵਧਾਉਣ ਦੀ ਮੰਗ ਕੀਤੀ ਹੈ । ਐਲੀਮੈਂਟਰੀ ਟੀਚਰਜ ਯੂਨੀਅਨ ਪੰਜਾਬ (ਰਜਿ) ਵੱਲੋਂ ਸਿੱਖਿਆ ਵਿਭਾਗ ਪੰਜਾਬ ਅਤੇ ਪ੍ਰਸਾਸਨ ਨੂੰ ਮੰਗ ਕੀਤੀ ਕਿ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਵਿੱਚ ਛੁੱਟੀਆਂ ਵਧਾਈਆ ਜਾਣ ।ਇਸ ਮੌਕੇ ਨਰੇਸ਼ ਪਨਿਆੜ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਮੋਹਾਲੀ , ਬੀ.ਕੇ.ਮਹਿਮੀ, ਸੁਰਿੰਦਰ ਸਿੰਘ ਬਾਠ , ਗੁਰਿੰਦਰ ਸਿੰਘ ਘੁਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਨਿਰਭੈ ਸਿਂਘ , ਸੋਹਣ ਸਿੰਘ ਮੋਗਾ , ਖੁਸ਼ਪ੍ਰੀਤ ਸਿੰਘ ਕੰਗ , ਅੰਮ੍ਰਿਤਪਾਲ ਸਿੰਘ ਸੇਖੋਂ , ਰਵੀ ਵਾਹੀ , ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ , ਪਵਨ ਕੁਮਾਰ ਜਲੰਧਰ , ਦੀਦਾਰ ਸਿੰਘ , ਲਖਵਿੰਦਰ ਸਿੰਘ ਸੇਖੋਂ , ਸਤਬੀਰ ਸਿੰਘ ਬੋਪਾਰਾਏ , ਗੁਰਵਿੰਦਰ ਸਿੰਘ ਬੱਬੂ , ਮਨਜੀਤ ਸਿੰਘ ਮੰਨਾ , ਸੰਜੀਤ ਸਿੰਘ ਨਿੱਜਰ , ਮਨਿੰਦਰ ਸਿੰਘ ਨਿੱਜਰ ਆਦਿ ਆਗੂ ਹਾਜਰ ਸਨ ।