SAD NEWS: ਠੰਡ ਕਾਰਨ ਸਰਕਾਰੀ ਸਕੂਲ ਦੇ ਇੱਕ ਹੋਰ ਵਿਦਿਆਰਥੀ ਦੀ ਮੌਤ

 

SAD NEWS: ਠੰਡ ਕਾਰਨ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਮੌਤ 

ਬਰਨਾਲਾ, 24 ਜਨਵਰੀ 2024 (PBJOBSOFTODAY)

ਪੰਜਾਬ ਦੇ ਸਰਕਾਰੀ ਸਕੂਲਾਂ ਲਈ ਇੱਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ।  ਠੰਡ ਕਾਰਨ ਅੱਜ ਇੱਕ ਹੋਰ ਵਿਦਿਆਰਥੀ ਦੀ ਮੌਤ ਹੋ ਗਈ। ਗੋਰਤਲਬ ਹੈ ਇਸ ਤੋਂ ਪਹਿਲਾਂ ਵੀ ਸਰਕਾਰੀ ਸਕੂਲ ਦੇ ਦੋ ਵਿਦਿਆਰਥੀਆਂ ਦੀ ਮੌਤ ਠੰਡ ਅਤੇ ਧੁੰਦ ਕਾਰਣ ਹੋ ਚੁੱਕੀ ਹੈ। ਇੱਕ ਸਰਕਾਰੀ ਸਕੂਲ ਦੇ ਅੱਠਵੀਂ ਦੇ ਵਿੱਚ ਜਮਾਤ ਦੇ ਵਿਦਿਆਰਥੀ ਦੀ ਜਿੱਥੇ ਠੰਡ ਕਾਰਨ ਮੌਤ ਹੋਈ ਸੀ ਉੱਥੇ ਹੀ ਇੱਕ ਬਾਰਵੀਂ ਜਮਾਤ ਦੇ ਵਿਦਿਆਰਥੀ ਦੀ ਸੰਘਣੀ ਧੁੰਦ ਕਾਰਨ ਹੋਏ ਐਕਸੀਡੈਂਟ ਦੌਰਾਨ ਮੌਤ ਹੋ ਗਈ ਸੀ।


ਅੱਜ ਦੀ ਦੁੱਖ ਭਰੀ ਖਬਰ ਬਰਨਾਲਾ ਜ਼ਿਲ੍ਹੇ ਤੋਂ ਆਈ ਹੈ ਜਿਥੇ ਪਿੰਡ ਪੱਖੋ ਕਲਾਂ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਠੰਡ ਕਾਰਨ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਵਿਦਿਆਰਥੀ ਸਰਕਾਰੀ ਸਕੂਲ ਪੱਖੋ ਕਲਾਂ ਵਿਖੇ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਪ੍ਰਾਪਤ ਸੂਚਨਾ ਅਨੁਸਾਰ ਪਿਛਲੇ ਦਿਨੀ ਠੰਡ ਕਾਰਨ ਇਹ ਵਿਦਿਆਰਥੀ ਬਿਮਾਰ ਹੋ ਗਿਆ ਸੀ ਜਿਸ ਦਾ ਇਲਾਜ ਕਰਵਾਇਆ ਜਾ ਰਿਹਾ ਸੀ ਬਿਮਾਰ ਹੋਣ ਉਪਰੰਤ ਬੱਚੇ ਨੇ ਖਾਣਾ ਪੀਣਾ ਬੰਦ ਕਰ ਦਿੱਤਾ ਸੀ । ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਦੌਰਾਨ ਇਸ ਵਿਦਿਆਰਥੀ ਦੀ ਮੌਤ ਹੋ ਗਈ ਹੈ।

ਪਰਿਵਾਰਕ ਮੈਂਬਰਾਂ ਤੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦੇ ਮੁੱਖ ਅਧਿਆਪਕ ਅਨੁਸਾਰ ਬੱਚੇ ਦੀ ਮੌਤ ਠੰਡ ਕਾਰਨ ਹੋਈ ਹੈ। ਮੁੱਖ ਅਧਿਆਪਕ  ਨੇ ਦੱਸਿਆ ਕਿ ਬੱਚਾ ਕੁਲਦੀਪ ਸਿੰਘ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜੋ ਕਿ ਪਿਛਲੇ ਦਿਨਾਂ ਤੋਂ ਸਕੂਲ ਨਹੀਂ ਆ ਰਿਹਾ ਸੀ। ਅਧਿਆਪਕ ਯੂਨੀਅਨ ਵੱਲੋਂ ਵੀ  ਕੜਾਕੇ ਦੀ ਠੰਡ ਦੇ ਕਹਿਰ ਕਾਰਣ ਸਕੂਲਾਂ ਦੇ ਸਮੇਂ ਵਿੱਚ ਬਦਲਾਵ ਦੀ ਮੰਗ ਕੀਤੀ ਗਈ ਹੈ ਪਰੰਤੂ ਹਾਲੇ ਤੱਕ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਸਮੇਂ ਵਿੱਚ ਕੋਈ ਵੀ ਤਬਦੀਲੀ ਨਹੀਂ ਕੀਤੀ ਗਈ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends