SCHOOL REMAIN CLOSED: ਵੱਡੀ ਖ਼ਬਰ ਠੰਡ ਕਾਰਨ ਸਕੂਲ 5 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਰਹਿਣਗੇ ਬੰਦ, ਹੁਕਮ ਜਾਰੀ
ਚੰਡੀਗੜ੍ਹ, 14 ਜਨਵਰੀ 2024
ਪੰਜਾਬ ਦੇ ਸਕੂਲਾਂ ਦੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਪਿਆਂ ਲਈ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪਿਛਲੇ ਦਿਨੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਕੜਾਕੇ ਦੀ ਠੰਡ ਨੂੰ ਦੇਖਦੇ ਹੋਇਆ 20 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਸੀ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਸੂਬੇ ਦੇ ਸਮੂਹ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਣ ਇਹਨਾਂ ਵਿਦਿਆਰਥੀਆਂ ਲਈ ਸਕੂਲ 22 ਜਨਵਰੀ ਨੂੰ ਖੁੱਲਣਗੇ PB.JOBSOFTODAY.IN
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ,"
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।
ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।
ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।
ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।