SCHOOL REOPENING: ਸੋਮਵਾਰ ਤੋਂ ਖੁੱਲਣਗੇ ਸੂਬੇ ਦੇ ਸਮੂਹ ਸਕੂਲ।
ਚੰਡੀਗੜ੍ਹ 21 ਜਨਵਰੀ 2024 (pbjobsoftoday ) ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲਾਂ ਨੂੰ ਸੋਮਵਾਰ ਤੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਖੋਲਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਿਰਫ ਛੇਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੋਲੇ ਗਏ ਸਨ ਪ੍ਰੰਤੂ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨੂੰ ਦੇਖਦੇ ਹੋਏ ਨਰਸਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲਾਂ ਵਿੱਚ ਛੁੱਟੀਆਂ ਘੋਸ਼ਿਤ ਕੀਤੀਆਂ ਗਈਆਂ ਸਨ। PB.JOBSOFTODAY.IN
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 14 ਜਨਵਰੀ ਨੂੰ ਜਾਰੀ ਹੁਕਮਾਂ ਅਨੁਸਾਰ ਸਮੂਹ ਸਕੂਲ 22 ਜਨਵਰੀ ਨੂੰ ਖੁੱਲਣਗੇ ਅਤੇ ਸ਼ਾਮ 3 ਵਜੇ ਸਮੂਹ ਵਿਦਿਆਰਥੀਆਂ ਨੂੰ ਛੁੱਟੀ ਹੋਵੇਗੀ। ਮੌਸਮ ਵਿਭਾਗ ਵੱਲੋਂ ਹਾਲੇ ਵੀ ਸੂਬੇ ਵਿੱਚ ਸੰਘਣੀ ਧੁੰਦ ਦਾ ਰੈਡ ਅਲਰਟ ਜਾਰੀ ਕੀਤਾ ਹੈ , ਇਸ ਲਈ ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਹਾਲੇ ਸਕੂਲ ਬੰਦ ਰਹਿਣ ਪ੍ਰੰਤੂ ਹੁਣ ਤੱਕ ਸਿੱਖਿਆ ਵਿਭਾਗ ਵੱਲੋਂ ਕੋਈ ਵੀ ਸਰਕੂਲਰ ਜਾਰੀ ਨਹੀਂ ਕੀਤਾ ਗਿਆ ਹੈ। ਸਕੂਲਾਂ ਦੇ ਸਮੇਂ ਸਬੰਧੀ ਵੀ ਕੋਈ ਨਵੀਂ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਸਿੱਖਿਆ ਮੰਤਰੀ ਵੱਲੋਂ 14 ਜਨਵਰੀ ਦਾ ਟਵੀਟ |