16 ਫਰਵਰੀ ਭਾਰਤ ਬੰਦ ਅਤੇ ਹੜਤਾਲ:ਅਧਿਆਪਕ ਜਥੇਬੰਦੀਆਂ ਵੱਲੋਂ 16 ਫਰਵਰੀ ਦਾ ਪੇਪਰ ਰੱਦ ਕਰਨ ਦੀ ਮੰਗ

*16 ਫਰਵਰੀ ਦੇ ਭਾਰਤ ਬੰਦ ਅਤੇ ਹੜਤਾਲ ਨੂੰ ਸਫਲ ਬਣਾਉਣ ਲਈ ਅਧਿਆਪਕ ਜਥੇਬੰਦੀਆਂ ਦੀ ਹੋਈ ਮੀਟਿੰਗ* 

*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਰੱਦ ਕਰਨ ਦੀ ਕੀਤੀ ਮੰਗ*

      ਸੰਯੁਕਤ ਕਿਸਾਨ ਮੋਰਚਾ, ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਗਏ 'ਭਾਰਤ ਬੰਦ' ਅਤੇ 'ਹੜਤਾਲ' ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਸਮੇਤ ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ-ਕਮ-ਕੁਆਰਡੀਨੇਟਰ ਸਤੀਸ਼ ਰਾਣਾ ਅਤੇ ਕਨਵੀਨਰ ਜਰਮਨਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਿਗਿਆਨਕ ਦੇ ਜਨਰਲ ਸਕੱਤਰ ਸੁਰਿੰਦਰ ਕੰਬੋਜ ਅਤੇ ਐਨ ਡੀ ਤਿਵਾੜੀ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਦਿਗ ਵਿਜੇ ਪਾਲ ਸ਼ਰਮਾ ਅਤੇ ਜਸਵਿੰਦਰ ਸਿੰਘ, ਮਾਸਟਰ ਕਾਡਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਡੈਮੋਕਰੇਟਿਕ ਟੀਚਰਜ਼ ਫ਼ਰੰਟ ਦੇ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਗੁਰਿੰਦਰ ਸਿੰਘ ਘੁੱਕੇਵਾਲੀ, ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, 6635 ਈਟੀਟੀ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਅਤੇ ਸ਼ੈਲਿੰਦਰ ਕੁਮਾਰ, 4161 ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ 4161 ਮਾਸਟਰ ਕਾਡਰ ਯੂਨੀਅਨ ਦੇ ਪ੍ਧਾਨ ਰਛਪਾਲ ਜਲਾਲਾਬਾਦ ਸ਼ਾਮਿਲ ਸਨ।



      ਮੀਟਿੰਗ ਵਿੱਚ ਭਾਰਤ ਬੰਦ ਦੇ ਮੱਦੇਨਜ਼ਰ ਵਿਆਪਕ ਪੱਧਰ 'ਤੇ ਲੱਗਣ ਜਾ ਰਹੇ ਸੜਕ/ਚੱਕਾ ਜਾਮ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਨੂੰ ਰੱਦ ਕਰਨ ਅਤੇ ਕਿਸੇ ਹੋਰ ਦਿਨ ਰੱਖਣ ਦੀ ਮੰਗ ਕੀਤੀ ਗਈ। ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨ ਉਪਰੰਤ ਜਿਲਿਆਂ ਵਿੱਚ ਲਾਮਬੰਦੀ ਕਰਨ ਲਈ ਸਰਗਰਮੀ ਆਰੰਭਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਰਣਨੀਤੀ ਬਣਾਉਣ ਲਈ 11 ਫਰਵਰੀ ਐਤਵਾਰ ਨੂੰ ਸ਼ਾਮ 7 ਵਜੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ।

💐🌿Follow us for latest updates 👇👇👇

Featured post

Pay Anomaly: ਸਿੱਖਿਆ ਵਿਭਾਗ ਅਧਿਆਪਕਾਂ ਦੇ ਪੇਅ ਅਨਾਮਲੀ ਦੇ ਕੇਸਾਂ ਨੂੰ ਹੱਲ ਕਰਨ ਸਬੰਧੀ ਗਾਈਡਲਾਈਨਜ਼ ਜਾਰੀ

News Report: Punjab Education Department Order Punjab Education Department Directs DEOs to Immediately Resolve ETT Pay Anomaly ...

RECENT UPDATES

Trends