*ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਰੱਦ ਕਰਨ ਦੀ ਕੀਤੀ ਮੰਗ*
ਚੰਡੀਗੜ੍ਹ, 11 ਫਰਵਰੀ 2024
16 February Paper may be cancelled ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਅਤੇ ਆਜ਼ਾਦ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 16 ਫਰਵਰੀ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਸਮੇਤ ਪੰਜਾਬ ਦੀਆਂ ਪ੍ਰਮੁੱਖ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਦੇ ਕਨਵੀਨਰ-ਕਮ-ਕੁਆਰਡੀਨੇਟਰ ਸਤੀਸ਼ ਰਾਣਾ ਅਤੇ ਜਰਮਨਜੀਤ ਸਿੰਘ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਅਤੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਗੌਰਮਿੰਟ ਸਕੂਲ ਟੀਚਰਜ਼਼ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਗੋਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਦੇ ਪ੍ਰਧਾਨ ਸੁਰਿੰਦਰ ਕੰਬੋਜ ਅਤੇ ਐਨਡੀ ਤਿਵਾੜੀ, ਡੈਮੋਕਰੇਟਿਕ ਟੀਚਰਜ਼ ਯੂਨੀਅਨ ਦੇ ਪ੍ਰਧਾਨ ਦਿਗ ਵਿਜੇ ਪਾਲ ਸ਼ਰਮਾ ਅਤੇ ਜਸਵਿੰਦਰ ਸਿੰਘ, ਮਾਸਟਰ ਕਾਡਰ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਰਿਆੜ, ਡੈਮੋਕਰੇਟਿਕ ਟੀਚਰਜ਼ ਯੂਨੀਅਨ ਦੇ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂ ਅਤੇ ਗੁਰਿੰਦਰ ਸਿੰਘ ਘੁੱਕੇਵਾਲੀ, ਕੰਪਿਊਟਰ ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਈਟੀਟੀ ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਧਾਨ ਦੀਪਕ ਕੰਬੋਜ ਅਤੇ ਸ਼ੈਲਿੰਦਰ ਕੁਮਾਰ, 4161 ਅਧਿਆਪਕ ਯੂਨੀਅਨ ਦੇ ਪ੍ਰਧਾਨ ਗੁਰਮੇਲ ਸਿੰਘ ਅਤੇ ਰਛਪਾਲ ਸ਼ਾਮਿਲ ਸਨ।
ਮੀਟਿੰਗ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 16 ਫਰਵਰੀ ਨੂੰ ਲਏ ਜਾ ਰਹੇ ਪੇਪਰ ਰੱਦ ਕਰਨ ਦੀ ਮੰਗ ਕੀਤੀ ਗਈ। ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀਆਂ ਸੂਬਾ ਕਮੇਟੀਆਂ ਦੀਆਂ ਮੀਟਿੰਗਾਂ ਕਰਨ ਉਪਰੰਤ ਜਿਲਿਆਂ ਵਿੱਚ ਲਾਮਬੰਦੀ ਕਰਨ ਲਈ ਸਰਗਰਮੀ ਆਰੰਭਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਰਣਨੀਤੀ ਬਣਾਉਣ ਲਈ 11 ਫਰਵਰੀ ਐਤਵਾਰ ਨੂੰ ਸ਼ਾਮ 7 ਵਜੇ ਦੁਬਾਰਾ ਮੀਟਿੰਗ ਕੀਤੀ ਜਾਵੇਗੀ।