*ਪ.ਸ.ਸ.ਫ. ਵਲੋਂ 16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਮੁਕੰਮਲ*

 *ਪ.ਸ.ਸ.ਫ. ਵਲੋਂ 16 ਫਰਵਰੀ ਦੀ ਕੌਮੀ ਹੜਤਾਲ ਦੀ ਤਿਆਰੀ ਮੁਕੰਮਲ*


ਜਲੰਧਰ, 13 ਫਰਵਰੀ ( ) ਸੂਬੇ ਦੇ ਮੁਲਾਜ਼ਮਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪ.ਸ.ਸ.ਫ) ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਨਰਲ ਸਕੱਤਰ ਤੀਰਥ ਸਿੰਘ ਬਾਸੀ ਅਤੇ ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ ਨੇ ਇੱਜਕ ਸਾਂਝੇ ਪ੍ਰੈਸ ਬਿਆਨ ਰਾਹੀਂ ਕਿਹਾ ਹੈ ਕਿ ਦੇਸ਼ ਦੀਆਂ ਵਖ-ਵੱਖ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਸਰਕਾਰ ਅਤੇ ਸੂਬਿਆਂ ਦੀਆਂ ਸਰਕਾਰਾਂ ਵਲੋਂ ਅਪਣਾਈਆਂ ਜਾ ਰਹੀਆਂ ਲੋਕ, ਮਜ਼ਦੂਰ, ਕਿਸਾਨ, ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖਿਲਾਫ ਮਿਤੀ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਦਾ ਜੋ ਸੱਦਾ ਦਿੱਤਾ ਗਿਆ ਹੈ, ਜੱਥੇਬੰਦੀ ਵਲੋਂ ਹੜਤਾਲ ਕਰਕੇ ਵੱਖ-ਵੱਖ ਸਥਾਨਾਂ ਤੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਸਬੰਧੀ ਤਿਆਰੀ ਮੁਕੰਮਲ ਕਰ ਲਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਸੂਬਾ ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਨੇ ਕਿਹਾ ਕਿ ਪ.ਸ.ਸ.ਫ. ਦੀ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਵੱਖ-ਵੱਖ ਜੱਥੇਬੰਦੀਆਂ ਗੌਰਮਿੰਟ ਟੀਚਰਜ਼ ਯੂਨੀਅਨ, ਜਲ ਸਰੋਤ ਯੂਨੀਅਨ, ਪੀ.ਡਬਯੂ.ਡੀ.ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ, ਪੈਰਾ-ਮੈਡੀਕਲ ਯੂਨੀਅਨ, ਜੰਗਲਾਤ ਵਰਕਰਜ਼ ਯੂਨੀਅਨ, ਲਘੂ-ਉਦਯੋਗ ਯੂਨੀਅਨ, ਮੰਡੀ ਬੋਰਡ ਯੂਨੀਅਨ, ਆਸ਼ਾ ਵਰਲਰਜ਼ ਅਤੇ ਫੈਸਿਲੀਟੇਟਰ ਯੂਨੀਅਨ, ਮਿਡ ਡੇ ਮੀਲ ਵਰਕਰਜ਼ ਯੂਨੀਅਨ, ਆਗਣਵਾੜੀ ਮੁਲਾਜ਼ਮ ਯੂਨੀਅਨ, ਸੀਵਰੇਜ ਬੋਰਡ ਯੂਨੀਅਨ, ਆਈ.ਟੀ.ਆਈ. ਇੰਪਲਾਈਜ਼ ਯੂਨੀਅਨ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ, ਨਗਰ ਕੌਂਸਲ ਯੂਨੀਅਨ, ਪਸ਼ੂ ਪਾਲਣ ਯੂਨੀਅਨ, ਡਿਪਲੋਮਾ ਇੰਜੀਨੀਅਰ ਐਸੋਸੀਏਸ਼ਨ ਸਹਿਤ ਬਾਕੀ ਜੱਥੇਬੰਦੀਆਂ ਦੇ ਆਗੂਆਂ ਵਲੋਂ ਵੀ ਪੂਰਣ ਤੌਰ ਤੇ ਹੜਤਾਲ ਕਰਨ ਅਤੇ ਰੋਸ ਰੈਲੀਆਂ ਵਿੱਚ ਭਰਵੀਂ ਸ਼ਮੂਲੀਅਤ ਕਾ ਐਲਾਨ ਕੀਤਾ ਹੈ। ਜੱਥੇਬੰਦੀ ਦੇ ਆਗੂਆਂ ਕਰਮਜੀਤ ਸਿੰਘ ਬੀਹਲਾ, ਸੁਖਵਿੰਦਰ ਸਿੰਘ ਚਾਹਲ, ਮੱਖਣ ਸਿੰਘ ਵਾਹਿਦਪੁਰੀ, ਹਰਮਨਪ੍ਰੀਤ ਕੌਰ ਗਿਲ ਨੇ ਕਿਹਾ ਹੈ ਕਿ 16 ਫਰਵਰੀ ਦੀ ਕੌਮੀ ਹੜਤਾਲ ਕੇਂਦਰ ਸਰਕਾਰ ਦੀਆਂ ਆਮ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀ ਲੁੱਟ ਕਰਨ ਵਾਲੀਆਂ ਨੀਤੀਆਂ, ਨਿੱਜੀਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਕੀਮਤੀ ਲਾਭ ਦੇਣ ਦੀਆਂ ਨੀਤੀਆਂ ਅਤੇ ਪਬਲਿਕ ਅਦਾਰਿਆਂ ਨੂੰ ਲਗਾਤਾਰ ਪ੍ਰਾਈਵੇਟ ਹੱਥਾਂ ਵਿੱਚ ਵੇਚਣ ਦੇ ਵਿਰੁੱਧ ਕੀਤੀ ਜਾ ਰਹੀ ਹੈ। ਕੌਮੀ ਹੜਤਾਲ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੀ ਐੱਫ ਆਰ ਡੀ ਏ ਬਿੱਲ ਰੱਦ ਕਰਵਾਉਣ, ਪਬਲਿਕ ਅਦਾਰਿਆਂ ਨੂੰ ਵੇਚਣ ਤੋਂ ਰੋਕਣ ਲਈ, ਨਵੀਂ ਪੈਂਨਸ਼ਨ ਸਕੀਮ ਰੱਦ ਕਰਵਾ ਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਠੇਕੇਦਾਰੀ ਸਿਸਟਮ ਅਤੇ ਨਿੱਜੀਕਰਨ ਨੂੰ ਬੰਦ ਕਰਵਾਉਣ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ, ਰੈਗੂਲਰ ਨਿਯੁਕਤੀਆਂ ਪੂਰੇ ਪੂਰੇ ਗਰੇਡਾਂ ਵਿੱਚ ਚਾਲੂ ਕਰਵਾਉਣ, ਸਿੱਖਿਆ ਨੀਤੀਆਂ 2020 ਨੂੰ ਰੱਦ ਕਰਵਾਉਣ, ਹਿੱਟ ਐਂਡ ਰਨ-ਕਾਲਾ ਕਾਨੂੰਨ ਰੱਦ ਕਰਵਾਉਣ, ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਲਈ ਕੀਤੀ ਜਾ ਰਹੀ ਹੈ।ਆਂਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਮ ਮੋਰਚੇ ਵਲੋਂ ਵੀ ੁਇਸ ਹੜਤਾਲ ਦਾ ਸਮਰਥਨ ਕਰਦਿਆਂ ਭਰਤ ਬੰਦ ਦਾ ਐਲਨ ਕਰ ਦਿੱਤਾ ਗਿਆ ਹੈ। ਆਗੂਆਂ ਵਲੋਂ ਇਸ ਕੌਮੀ ਹੜਤਾਲ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਮੁਹਿੰਮ ਚਲਾਉਣ ਅਤੇ 16 ਫਰਵਰੀ ਨੂੰ ਜਾਮ ਲਗਾ ਕੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends