**ਪ.ਸ.ਸ.ਫ. ਨੇ 16 ਫਰਵਰੀ ਦੀ ਕੌਮੀ ਹੜਤਾਲ ਵਿੱਚ ਸ਼ਾਮਲ ਹੋਣ ਲਈ ਕੀਤੇ ਕਮਰ ਕੱਸੇ: ਵਿਰਦੀ, ਹੀਰਾ,ਬਾਸੀ** ਜਲੰਧਰ:06ਫਰਵਰੀ-:
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਪੁਸ਼ਪਿੰਦਰ ਕੁਮਾਰ ਵਿਰਦੀ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਦ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ.ਸ.ਸ ਫ.ਜ਼ਿਲ੍ਹਾ ਜਲੰਧਰ ਦੇ ਜਨਰਲ ਸਕੱਤਰ ਨਿਰਮੋਲਕ ਸਿੰਘ ਹੀਰਾ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ਅਤੇ ਕਿਸਾਨ, ਮਜ਼ਦੂਰ ਯੂਨੀਅਨ ਸਮੇਤ ਬਾਕੀ ਜਨਤਕ ਜਥੇਬੰਦੀਆਂ ਨਾਲ ਤਹਿਸੀਲ ਅਤੇ ਜ਼ਿਲ੍ਹਾ ਪੱਧਰੀ ਹੋਈਆਂ ਮੀਟਿੰਗਾਂ ਦੇ ਫ਼ੈਸਲਿਆਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ।ਮੀਟਿੰਗ ਨੂੰ ਵਿਸ਼ੇਸ਼ ਤੌਰ ਤੇ ਸੰਬੋਧਨ ਕਰਦਿਆਂ ਪ.ਸ.ਸ.ਫ. ਦੇ ਸੂਬਾ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਕਿਹਾ ਕਿ ਦੇਸ਼ ਅੰਦਰ 16 ਫਰਵਰੀ ਦੀ ਕੌਮੀ ਹੜਤਾਲ ਕੇਂਦਰ ਸਰਕਾਰ ਦੀਆਂ ਆਮ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀ ਲੁੱਟ ਕਰਨ ਵਾਲੀਆਂ ਨੀਤੀਆਂ, ਨਿੱਜੀਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਕੀਮਤੀ ਲਾਭ ਦੇਣ ਦੀਆਂ ਨੀਤੀਆਂ ਅਤੇ ਪਬਲਿਕ ਅਦਾਰਿਆਂ ਨੂੰ ਲਗਾਤਾਰ ਪ੍ਰਾਈਵੇਟ ਹੱਥਾਂ ਵਿੱਚ ਵੇਚਣ ਦੇ ਵਿਰੁੱਧ ਕੀਤੀ ਜਾ ਰਹੀ ਹੈ। ਕੌਮੀ ਹੜਤਾਲ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੀ ਐੱਫ ਆਰ ਡੀ ਏ ਬਿੱਲ ਰੱਦ ਕਰਵਾਉਣ, ਪਬਲਿਕ ਅਦਾਰਿਆਂ ਨੂੰ ਵੇਚਣ ਤੋਂ ਰੋਕਣ ਲਈ, ਨਵੀਂ ਪੈਂਨਸ਼ਨ ਸਕੀਮ ਰੱਦ ਕਰਵਾ ਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਠੇਕੇਦਾਰੀ ਸਿਸਟਮ ਅਤੇ ਨਿੱਜੀਕਰਨ ਨੂੰ ਬੰਦ ਕਰਵਾਉਣ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ, ਰੈਗੂਲਰ ਨਿਯੁਕਤੀਆਂ ਪੂਰੇ ਪੂਰੇ ਗਰੇਡਾਂ ਵਿੱਚ ਚਾਲੂ ਕਰਵਾਉਣ, ਸਿੱਖਿਆ ਨੀਤੀਆਂ 2020 ਨੂੰ ਰੱਦ ਕਰਵਾਉਣ,ਹਿੱਟ ਐਂਡ ਰਨ-ਕਾਲਾ ਕਾਨੂੰਨ ਰੱਦ ਕਰਵਾਉਣ, ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਲਈ ਕੀਤੀ ਜਾ ਰਹੀ ਹੈ। ਉਹਨਾਂ ਇਸ ਕੌਮੀ ਹੜਤਾਲ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਮੁਹਿੰਮ ਚਲਾਉਣ ਲਈ ਪ੍ਰੇਰਿਆ ਅਤੇ 16 ਫਰਵਰੀ ਨੂੰ ਜਾਮ ਲਗਾ ਕੇ ਕੀਤੀਆਂ ਜਾਣ ਵਾਲੀਆਂ ਰੈਲੀਆਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।ਮੀਟਿੰਗ ਵਿੱਚ ਪ ਸ ਸ ਫ ਫਿਲੌਰ ਦੇ ਪ੍ਰਧਾਨ ਸਤਵਿੰਦਰ ਸਿੰਘ ਦੇ ਪਿਤਾ ਸ.ਅਜੈਬ ਸਿੰਘ ਬੈਂਸ ਜੀ,ਜ਼ੋ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸਰਗਰਮ ਆਗੂ ਰਹੇ ਸਨ,ਦੇ ਸਦੀਵੀ ਵਿਛੋੜੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਦੂਜੇ ਮਤੇ ਰਾਹੀਂ 16 ਫਰਵਰੀ ਦੀ ਹੜਤਾਲ ਦੀ ਸਫਲਤਾ ਲਈ ਤਹਿਸੀਲ ਅਤੇ ਜਿਲਾ ਪੱਧਰ ਤੇ ਆਪਣੇ ਆਪਣੇ ਪੱਧਰ ਅਤੇ ਸਾਂਝੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ । ਮੀਟਿੰਗ ਵਿੱਚ ਪੁਸ਼ਪਿੰਦਰ ਕੁਮਾਰ ਵਿਰਦੀ, ਨਿਰਮੋਲਕ ਸਿੰਘ ਹੀਰਾ,ਅਕਲ ਚੰਦ ਸਿੰਘ, ਕਰਨੈਲ ਫਿਲੌਰ, ਸਤਵਿੰਦਰ ਸਿੰਘ ਫਿਲੌਰ, ਕੁਲਦੀਪ ਸਿੰਘ ਕੌੜਾ, ਕੁਲਵੰਤ ਰਾਮ ਰੁੜਕਾ, ਸਰਬਜੀਤ ਸਿੰਘ ਢੇਸੀ,ਤਾਰਾ ਸਿੰਘ ਬੀਕਾ, ਬਲਵਿੰਦਰ ਕੁਮਾਰ, ਗੁਰਸੇਵ ਸਿੰਘ ਬਾਸੀ, ਬਲਵੀਰ ਸਿੰਘ ਗੁਰਾਇਆ, ਅਵਤਾਰ ਕੌਰ ਬਾਸੀ, ਸੁਰਿੰਦਰ ਕੌਰ ਸਹੋਤਾ, ਰਜਨੀ ਸੂਦ, ਕੁਲਵਿੰਦਰ ਕੌਰ,ਗੋਪਾਲ ਸਿੰਘ,ਲੇਖ ਰਾਜ ਪੰਜਾਬੀ, ਮੰਗਤ ਰਾਮ ਸਮਰਾ, ਕੁਲਦੀਪ ਵਾਲੀਆ, ਦਲਵੀਰ ਰਾਮ,ਸ਼ਿਵ ਦਾਸ, ਬਲਜਿੰਦਰ ਕੁਮਾਰ, ਸੂਰਜ ਕੁਮਾਰ,ਹਰੀ ਰਾਮ ਆਦਿ ਸਾਥੀ ਹਾਜ਼ਰ ਹੋਏ।