*16 ਫਰਵਰੀ ਦੇ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਅਹਿਦ*
*10 ਫਰਵਰੀ ਨੂੰ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ*
*ਪੈਨਸ਼ਨਰਾਂ ਦੀਆਂ ਮੰਗਾਂ ਦੀ ਅਣਦੇਖੀ ਕਰਨ ਦੀ ਨਿਖੇਧੀ*
ਨਵਾਂ ਸ਼ਹਿਰ 6 ਫਰਵਰੀ ( ) ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੋਮ ਲਾਲ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਨਵਾਂ ਸ਼ਹਿਰ ਦੇ ਮੀਟਿੰਗ ਹਾਲ ਵਿੱਚ ਹੋਈ। ਜ਼ਿਲ੍ਹਾ ਜਨਰਲ ਸਕੱਤਰ ਜੀਤ ਲਾਲ ਗੋਹਲੜੋਂ, ਰਾਮ ਪਾਲ, ਅਸ਼ੋਕ ਕੁਮਾਰ, ਪ੍ਰਿੰਸੀਪਲ ਇਕਬਾਲ ਸਿੰਘ, ਕੁਲਦੀਪ ਸਿੰਘ ਦੌੜਕਾ, ਕਰਨੈਲ ਸਿੰਘ ਰਾਹੋਂ, ਹਰੀ ਬਿਲਾਸ, ਪ੍ਰਿੰਸੀਪਲ ਜਸਵੀਰ ਸਿੰਘ, ਹਰਭਜਨ ਸਿੰਘ ਭਾਵੜਾ, ਪ੍ਰਿੰਸੀਪਲ ਧਰਮ ਪਾਲ, ਚਰਨਜੀਤ ਸਿੰਘ, ਦੇਸ ਰਾਜ ਬੱਜੋਂ, ਸਰਵਣ ਰਾਮ, ਸੋਖੀ ਰਾਮ ਬੱਜੋਂ, ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੰਜਵੇਂ ਤਨਖਾਹ ਕਮਿਸ਼ਨ ਵਲੋਂ ਸਿਫਾਰਸ਼ ਅਤੇ ਸਰਕਾਰ ਵਲੋਂ 2011 ਵਿੱਚ ਲਾਗੂ ਕੀਤੀ ਗਈ ਉਚੇਰੀ ਗਰੇਡ ਪੇਅ ਬਹਾਲ ਕਰਨ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੋਂ 200 ਰੁਪਏ ਪ੍ਰਤੀ ਮਹੀਨਾ ਵਿਕਾਸ ਟੈਕਸ ਵਾਪਸ ਲੈਣ, ਹਰ ਤਰ੍ਹਾਂ ਦੇ ਕੱਚੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਕੀਤੇ ਵਾਅਦੇ ਅਨੁਸਾਰ ਤੁਰੰਤ ਪੂਰੇ ਗਰੇਡ ਤੇ ਰੈਗੂਲਰ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਜਨਵਰੀ 2016 ਤੋਂ ਬਣਦੇ 125% ਮਹਿੰਗਾਈ ਭੱਤੇ ਤੇ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ 2.59 ਦੇ ਗੁਣਾਂਕ ਨਾਲ ਤਨਖਾਹਾਂ ਅਤੇ ਪੈਨਸ਼ਨਾਂ ਸੋਧਣ, ਕੈਸ਼ਲੈਸ ਹੈਲਥ ਸਕੀਮ ਸੋਧ ਕੇ ਲਾਗੂ ਕਰਨ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਸਮੇਤ ਬਕਾਏ, ਤਨਖਾਹ ਦੁਹਰਾਈ ਅਤੇ ਕਮਾਈ ਛੁੱਟੀ ਦੇ ਬਕਾਏ ਆਦਿ ਯਕਮੁਸ਼ਤ ਦੇਣ, 15-01-2015 ਦਾ ਮੁਢਲੀ ਤਨਖਾਹ ਤੇ ਨਿਯੁਕਤੀ ਅਤੇ 17-07-2020 ਤੋਂ ਕੇਂਦਰੀ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨ, ਸੋਧ ਦੇ ਨਾਂ ਤੇ ਕੱਟੇ ਪੇਂਡੂ ਭੱਤੇ ਅਤੇ ਬਾਰਡਰ ਏਰੀਆ ਭੱਤੇ ਸਮੇਤ ਸਾਰੇ ਭੱਤੇ ਬਹਾਲ ਕਰਨ, ਏ ਸੀ ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ।
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝੇ ਫਰੰਟ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੇ ਘਿਰਾਓ ਦੇ ਸੱਦੇ ਤਹਿਤ 10 ਫਰਵਰੀ ਨੂੰ ਨਵਾਂ ਸ਼ਹਿਰ ਦੇ ਹਲਕਾ ਇੰਚਾਰਜ ਦੇ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਜਿਸ ਵਿੱਚ ਪੈਨਸ਼ਨਰਾਂ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।
ਕੇਂਦਰੀ ਟਰੇਡ ਯੂਨੀਅਨਾਂ, ਫੈਡਰੇਸ਼ਨਾਂ ਅਤੇ ਜਨਤਕ ਜਥੇਬੰਦੀਆਂ ਵੱਲੋਂ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਦੀ ਅਪੀਲ ਨੂੰ ਪ੍ਰਵਾਨ ਕਰਦਿਆਂ ਭਾਰਤ ਬੰਦ ਨੂੰ ਸਫਲ ਬਣਾਉਣ ਦਾ ਅਹਿਦ ਕੀਤਾ ਗਿਆ।
ਮੀਟਿੰਗ ਵਿੱਚ ਗੁਰਦਿਆਲ ਸਿੰਘ, ਸਰੂਪ ਲਾਲ, ਅਵਤਾਰ ਸਿੰਘ, ਕੇਵਲ ਰਾਮ, ਤੇਜਾ ਸਿੰਘ, ਰਾਮ ਲਾਲ, ਬਖਤਾਵਰ ਸਿੰਘ, ਜਰਨੈਲ ਸਿੰਘ, ਜੋਗਾ ਸਿੰਘ, ਬਲਦੇਵ ਸਿੰਘ, ਮੱਖਣ ਸਿੰਘ, ਭਾਗ ਸਿੰਘ, ਈਸ਼ਵਰ ਚੰਦਰ, ਤਰਸੇਮ ਸਿੰਘ, ਮਨਜਿੰਦਰ ਸਿੰਘ, ਸੁਖ ਚੰਦ ਆਦਿ ਹਾਜ਼ਰ ਸਨ।