ਬਲਾਕ ਫਾਜ਼ਿਲਕਾ 2 ਵਿੱਚ ਦਾਖ਼ਲਾ ਮੁਹਿੰਮ ਜ਼ੋਰਾਂ ਤੇ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਦਾਖਲਾ ਰੈਲੀਆਂ ਕੱਢ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਵਾਉਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ
ਬੀਪੀਈਓ ਪ੍ਰਮੋਦ ਕੁਮਾਰ ਵੱਲੋਂ ਦਾਖਲਾ ਮੁਹਿੰਮ ਦੀ ਕੀਤੀ ਜਾ ਰਹੀ ਹੈ ਅਗਵਾਈ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਬਲਾਕ ਫਾਜ਼ਿਲਕਾ 2 ਦੇ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਬਲਾਕ ਦੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ ਦਾਖਲਾ ਲੈ ਰਹੇ ਹਨ।
ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਕੀ ਮਾਪੇ ਕਿਸੇ ਮਜਬੂਰੀ ਵਸ ਨਾ ਹੋ ਕੇ ਖੁਸ਼ੀ ਖੁਸ਼ੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਸੁਨੀਤਾ ਵਧਾਵਨ ਦੀ ਅਗਵਾਈ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਪ੍ਰੇਰਨਾ ਨਾਲ ਅਤੇ ਬੀਪੀਈਓ ਪ੍ਰਮੋਦ ਕੁਮਾਰ ਦੀ ਦੇਖਰੇਖ ਹੇਠ ਬਲਾਕ ਫਾਜ਼ਿਲਕਾ 2 ਦੇ ਵੱਖ ਵੱਖ ਸਕੂਲਾਂ ਵੱਲੋਂ ਦਾਖਲਾ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਪੀਈਓ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਵਿਭਾਗੀ ਹਦਾਇਤਾਂ ਅਨੁਸਾਰ ਬਲਾਕ ਦੇ ਸਮੂਹ ਪ੍ਰਾਇਮਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਚਲਾਈ ਜਾ ਰਹੀ ਹੈ।
ਇਸ ਪ੍ਰੋਗਰਾਮ ਤਹਿਤ ਬਲਾਕ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਹਜ਼ੂਰ ਸਿੰਘ, ਠੰਗਣੀ, ਵਰਿਆਮ ਪੁਰਾ,ਮੰਡੀ ਹਜ਼ੂਰ ਸਿੰਘ,ਮੁਹਾਰ ਸੋਨਾ ,ਤੇਜਾ ਰੁਹੇਲਾ ਸਮੇਤ ਵੱਖ ਵੱਖ ਸਕੂਲਾਂ ਵੱਲੋਂ ਦਾਖਲਾ ਰੈਲੀਆਂ ਕੱਢ ਕੇ ਘਰ ਘਰ ਜਾ ਕੇ ਬੱਚੇ ਦਾਖਲ ਕੀਤੇ ਜਾ ਰਹੇ ਹਨ ਅਤੇ ਦਾਖ਼ਲਾ ਮੁਹਿੰਮ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਸਾਰੇ ਅਧਿਆਪਕ ਵਰਗ ਵਿੱਚ ਨਵੇਂ ਦਾਖਲਿਆਂ ਲਈ ਬੇਹੱਦ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਭ ਦੇ ਸਹਿਯੋਗ ਨਾਲ ਜਲਦੀ ਹੀ ਵਿਭਾਗ ਵੱਲੋਂ ਦਿੱਤਾ ਟਿੱਚਾ ਪੂਰਾ ਕਰ ਲਿਆ ਜਾਵੇਗਾ।
ਇਸ ਪ੍ਰੋਗਰਾਮ ਤਹਿਤ ਐਚ ਟੀ ਮੈਡਮ ਸੀਮਾ ਰਾਣੀ,ਮੈਡਮ ਰਮਨਦੀਪ ਕੌਰ,ਮੈਡਮ ਗੀਤਾਂ ਅਰੋੜਾ,ਮੈਡਮ ਮੰਨੂ, ਵਰਿੰਦਰ ਕੁੱਕੜ,ਪ੍ਰਿਸ ਕਾਠਪਾਲ ਅਤੇ ਸਮੂਹ ਸਕੂਲਾਂ ਦੇ ਸਟਾਫ ਵੱਲੋਂ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ।