23 FEBRUARY HOLIDAY:23 ਫਰਵਰੀ ਦੀ ਛੁੱਟੀ ਸਬੰਧੀ ਹੁਕਮਾਂ ਵਿੱਚ ਸੋਧ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ

23 FEBRUARY HOLIDAY:23 ਫਰਵਰੀ ਦੀ ਛੁੱਟੀ ਸਬੰਧੀ ਹੁਕਮਾਂ ਵਿੱਚ ਸੋਧ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ 

ਜਲੰਧਰ, 22 ਫਰਵਰੀ 2024

ਸ਼੍ਰੀ ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਮਿਤੀ 23-02-2024 ਨੂੰ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਲੰਧਰ ਸ਼ਹਿਰ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜਾਂ ਵਿੱਚ ਮਿਤੀ 23-02-2024 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਸੀ।



ਹੁਣ ਇਨ੍ਹਾਂ ਹੁਕਮਾਂ ਵਿੱਚ ਅੰਸ਼ਿਕ ਸੋਧ ਕਰਦੇ ਹੋਏ ਇਹ ਛੁੱਟੀ ਜਲੰਧਰ ਸ਼ਹਿਰ ਦੀ ਬਜਾਏ ਪੂਰੇ ਜਲੰਧਰ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ/ਕਾਲਜ਼ਾਂ ਵਿੱਚ ਕੀਤੀ ਗਈ ਹੈ।

ਇੱਥੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਤੇ ਨਿਰਧਾਰਤ ਹਨ ਉਨ੍ਹਾਂ ਸਕੂਲਾਂ/ਕਾਲਜਾਂ ਤੇ ਇਸ ਛੁੱਟੀ ਦੇ ਹੁਕਮ ਲਾਗੂ ਨਹੀ ਹੋਣਗੇ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends