ETT 5994 COURT CASE UPDATE
ਸੂਬੇ ਵਿੱਚ ਈਟੀਟੀ 5994 ਕੇਸ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਖੇ ਹੋਈ । ਮਾਨਯੋਗ ਹਾਈਕੋਰਟ ਨੇ ਕਿਹਾ ਕਿ ਈਟੀਟੀ 5994 ਭਰਤੀ ਦੌਰਾਨ ਲਿਆ ਗਿਆ ਪੇਪਰ ਏ ਪੰਜਾਬੀ ਦੁਬਾਰਾ ਲਿਆ ਜਾਵੇਗਾ।ਹਾਈਕੋਰਟ ਨੇ ਜੂਨ ਦੇ ਅੰਤ ਤਕ ਪੇਪਰ ਲੈਣ ਲਈ ਸੂਬਾ ਸਰਕਾਰ ਨੂੰ ਕਿਹਾ ਹੈ। ਪੇਪਰ ਬੀ ਦੁਬਾਰਾ ਨਹੀਂ ਲਿਆ ਜਾਵੇਗਾ। ਹਾਈ ਕੋਰਟ ਵੱਲੋਂ ਸੂਬਾ ਸਰਕਾਰ ਨੂੰ 6 ਮਹੀਨੇ ਦੇ ਅੰਦਰ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਕਿਹਾ ਗਿਆ ਹੈ।
ਈਟੀਟੀ ਦੇ ਉਮੀਦਵਾਰਾਂ ਵਲੋਂ, ਉਨ੍ਹਾਂ 'ਤੇ ਨਵੇਂ ਨਿਯਮ ਲਾਗੂ ਨਾ ਹੋਣ ਦੀ ਦਲੀਲ ਹਾਈ ਕੋਰਟ ਨੇ ਨਹੀਂ ਮੰਨੀ ਹੈ ਤੇ ਉਨ੍ਹਾਂ ਨੂੰ ਵੀ 50 ਫ਼ੀ ਸਦੀ ਅੰਕਾਂ ਨਾਲ ਪੰਜਾਬੀ ਦਾ ਵਿਸ਼ੇਸ਼ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿਤਾ ਹੈ। ਜਿਥੇ ਤਕ ਗਰੁਪ ਇਕ ਤੇ ਦੋ ਦੀ ਭਰਤੀ ਵਿਚ ਇਸ ਵਿਸ਼ੇਸ਼ ਟੈਸਟ ਨੂੰ ਲਾਗੂ ਨਾ ਕਰਨ ਨੂੰ ਵਿਤਕਰਾ ਦਸਿਆ ਗਿਆ ਸੀ, ਉਥੇ ਹਾਈ ਕੋਰਟ ਨੇ ਕਿਹਾ ਹੈ ਕਿ ਇਹ ਸਰਕਾਰ ਦੇ ਅਖ਼ਤਿਆਰ ਅਧੀਨ ਹੈ ਕਿ ਉਹ ਕਿਸੇ ਤਰ੍ਹਾਂ ਦਾ ਫ਼ੈਸਲਾ ਲੈ ਸਕਦੀ ਹੈ। ਉਕਤ ਫ਼ੈਸਲਾ ਜਸਟਸ ਸੰਜੀਵ ਪ੍ਰਕਾਸ਼ ਦੀ ਡਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਦਿਤਾ ਹੈ।
Also read
Punjab government’s appeal for early hearing dismissed by High Court
ਚੰਡੀਗੜ੍ਹ, 24 ਫਰਵਰੀ 2024
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਟੀਟੀ ਦੀਆਂ 5994 ਅਸਾਮੀਆਂ ਲਈ ਚੋਣ ਪ੍ਰਕਿਰਿਆ ਜਲਦੀ ਮੁਕੰਮਲ ਕਰਨ ਦੀ ਮੰਗ 'ਤੇ ਪੰਜਾਬ ਸਰਕਾਰ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਪੰਜਾਬ ਸਰਕਾਰ ਦੀ ਤਰਫੋਂ ਅਦਾਲਤ ਵਿੱਚ ਦੱਸਿਆ ਗਿਆ ਕਿ ਉਹ ਆਪਣਾ ਉਹ ਬਿਆਨ ਵਾਪਸ ਲੈਣਾ ਚਾਹੁੰਦੀ ਹੈ ਜਿਸ ਵਿੱਚ ਉਸਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਪੰਜਾਬ ਸਰਕਾਰ ਅਗਲੀ ਸੁਣਵਾਈ ਤੱਕ ਚੋਣ ਪ੍ਰਕਿਰਿਆ ਜਾਰੀ ਨਹੀਂ ਰੱਖੇਗੀ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜੇਕਰ ਸਰਕਾਰ ਆਪਣਾ ਬਿਆਨ ਵਾਪਸ ਲੈਣਾ ਚਾਹੁੰਦੀ ਹੈ ਤਾਂ ਕੋਈ ਸਮੱਸਿਆ ਨਹੀਂ, ਅਦਾਲਤ ਚੋਣ ਪ੍ਰਕਿਰਿਆ 'ਤੇ ਰੋਕ ਲਗਾਉਣ ਲਈ ਅੰਤਰਿਮ ਹੁਕਮ ਜਾਰੀ ਕਰੇਗੀ।
ਇਸ ਤੋਂ ਪਹਿਲਾਂ ਕਿ 12 ਅਕਤੂਬਰ 2023 ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਸੀ ਕਿ ਉਹ ਅਗਲੀ ਸੁਣਵਾਈ ਤੱਕ ਭਰਤੀ ਪ੍ਰਕਿਰਿਆ ਨੂੰ ਜਾਰੀ ਨਹੀਂ ਰੱਖੇਗੀ। ਹੁਣ ਪੰਜਾਬ ਸਰਕਾਰ ਦੀ ਤਰਫੋਂ ਇੱਕ ਅਰਜ਼ੀ ਦਾਇਰ ਕਰਕੇ ਕਿਹਾ ਗਿਆ ਹੈ ਕਿ ਉਹ ਆਪਣਾ ਬਿਆਨ ਵਾਪਸ ਲੈਣਾ ਚਾਹੁੰਦੇ ਹਨ ਅਤੇ ਭਰਤੀ ਪ੍ਰਕਿਰਿਆ ਨੂੰ ਪੂਰਾ ਕਰਨ ਲਈ ਜਲਦੀ ਸੁਣਵਾਈ ਦੀ ਮੰਗ ਕਰ ਰਹੇ ਹਨ।
ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਨੂੰ ਜਲਦੀ ਮੁਕੰਮਲ ਕਰਨਾ ਬਹੁਤ ਜ਼ਰੂਰੀ ਹੈ। ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ ਜਿੱਥੇ ਮੌਜੂਦਾ ਸਮੇਂ ਵਿੱਚ ਸਿਰਫ਼ ਇੱਕ ਅਧਿਆਪਕ ਹੀ ਸਕੂਲ ਚਲਾ ਰਿਹਾ ਹੈ।
ਕੀ ਹੈ ਮਾਮਲਾ?
ਪੰਜਾਬ ਸਰਕਾਰ ਨੇ 12 ਅਕਤੂਬਰ 2022 ਨੂੰ ਈਟੀਟੀ ਦੀਆਂ 5994 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਸੀ। ਸਭ ਤੋਂ ਪਹਿਲਾਂ ਜਾਰੀ ਨੋਟੀਫਿਕੇਸ਼ਨ ਵਿੱਚ ਰਾਖਵੇਂ ਵਰਗ ਨੂੰ ਕੋਈ ਛੋਟ ਨਹੀਂ ਦਿੱਤੀ ਗਈ ਅਤੇ ਨਾ ਹੀ ਪੰਜਾਬੀ ਦੀ ਵਾਧੂ ਪ੍ਰੀਖਿਆ ਇਸ ਭਰਤੀ ਵਿਚ ਸ਼ਾਮਿਲ ਸੀ। । ਇਸ ਦੇ ਬਾਅਦ ਸੋਧ ਪੱਤਰ ਜਾਰੀ ਕੀਤੇ ਗਏ ਜਿਸ ਤਹਿਤ ਈਟੀਟੀ 5994 ਅਸਾਮੀਆਂ ਭਰਨ ਲਈ ਜਾਰੀ ਇਸ਼ਤਿਹਾਰ 'ਤੇ ਵੀ ਰਾਖਵੇਂ ਵਰਗ ਨੂੰ ਛੂਟ ਦਿੱਤੀ ਗਈ ਅਤੇ ਪੰਜਾਬੀ ਦੀ ਵਾਧੂ ਪ੍ਰੀਖਿਆ ਨੂੰ ਗਰੁੱਪ ਸੀ ਦੀਆਂ ਸਾਰੀਆਂ ਸਰਕਾਰੀ ਨੌਕਰੀਆਂ ਲਈ ਲਾਜ਼ਮੀ ਕਰ ਦਿੱਤਾ।