ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ ਨੇ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਵੰਡੀ 

ਚੰਡੀਗੜ੍ਹ, 27 ਫਰਵਰੀ: 

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪੰਜਾਬ ਦੇ 69 ਸਕੂਲਾਂ ਨੂੰ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ ਦੀ ਵੰਡ ਕੀਤੀ ਗਈ।

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਕਰਕੇ ਦੇਸ਼ ਦਾ ਮੋਹਰੀ ਸੂਬਾ ਬਣ ਰਿਹਾ ਹੈ। ਸੂਬੇ ਦੇ ਸਕੂਲਾਂ ਦੀਆਂ ਇਮਾਰਤਾਂ ਖੂਬਸੂਰਤ ਬਣਾਉਣ ਦੇ ਨਾਲ-ਨਾਲ ਸਿੱਖਿਆ ਦੀ ਕੁਆਲਟੀ ਸੁਧਾਰਨ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਸਮਾਗਮ ਦੌਰਾਨ ਸੂਬੇ ਦੇ ਹਰ ਜ਼ਿਲੇ ਦੇ ਇੱਕ-ਇੱਕ ਸੀਨੀਅਰ ਸੈਕੰਡਰੀ, ਹਾਈ ਅਤੇ ਮਿਡਲ ਸਕੂਲ ਦੀ ਚੋਣ ਕਰਕੇ ਹਰੇਕ ਸਕੂਲ ਨੂੰ ਕ੍ਰਮਵਾਰ 10 ਲੱਖ, 7.5 ਲੱਖ ਅਤੇ 5 ਲੱਖ ਰੁਪਏ ਬਤੌਰ ਇਨਾਮੀ ਰਾਸ਼ੀ ਦਿੱਤੀ ਗਈ।



ਸੂਬੇ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਅਤੇ ਸਹਿ-ਵਿੱਦਿਅਕ ਪੈਰਾਮੀਟਰਾਂ ਦੇ ਆਧਾਰ 'ਤੇ ਹਰੇਕ ਜ਼ਿਲ੍ਹੇ ਵਿਚੋਂ ਸਰਵੋਤਮ ਸਕੂਲ ਦੀ ਚੋਣ ਕੀਤੀ ਗਈ ਹੈ । 
 ਇਸ ਮੌਕੇ ਬੋਲਦਿਆਂ ਸਕੂਲ ਸਿੱਖਿਆ ਮੰਤਰੀ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬਿਹਤਰੀਨ ਬਨਾਉਣ ਲਈ ਲਗਾਤਾਰ ਯਤਨਸ਼ੀਲ ਹੈ।
 ਸੀਨੀਅਰ ਸੈਕੰਡਰੀ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ,ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਗਵਾਨਗੜ੍ਹ, ਜ਼ਿਲ੍ਹਾ ਬਠਿੰਡਾ, ਡਾ. ਚੰਦਾ ਸਿੰਘ ਮਰਵਾਹਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਜ਼ਿਲ੍ਹਾ ਫ਼ਰੀਦਕੋਟ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁੰਡੇ ਗੋਬਿੰਦਗੜ੍ਹ,ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਉਸਮਾਨ ਵਾਲਾ, ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ,ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਲਾਹੜ,ਤਲਵਾੜਾ,ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਡੋਵਾਲੀ ਹੋਡ, ਜ਼ਿਲ੍ਹਾ ਜਲੰਧਰ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਗਵਾੜਾ,ਜ਼ਿਲ੍ਹਾ ਕਪੂਰਥਲਾ,ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ, ਜ਼ਿਲ੍ਹਾ ਲੁਧਿਆਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜ਼ਿਲ੍ਹਾ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਸੋਈ, ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਲੰਬੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਧਾਨੀ ਜ਼ਿਲ੍ਹਾ ਪਠਾਨਕੋਟ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ, ਤਖਤਗੜ੍ਹ ਜ਼ਿਲ੍ਹਾ ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਦਾਮਪੁਰ ਜ਼ਿਲ੍ਹਾ ਸੰਗਰੂਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਨੌਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਜ਼ਿਲ੍ਹਾ ਐਸ.ਬੀ.ਐਸ.ਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ,ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

ਇਸੇ ਤਰ੍ਹਾਂ ਹਾਈ ਸਕੂਲਾਂ ਦੀ ਸ਼੍ਰੇਣੀ ਵਿਚ ਜਿਨ੍ਹਾਂ ਸਕੂਲਾਂ ਨੂੰ ਸਨਮਾਨਿਤ ਕੀਤਾ ਗਿਆ ਉਨ੍ਹਾਂ ਵਿੱਚ 
ਸਰਕਾਰੀ ਹਾਈ ਸਕੂਲ ਗੁਰੂ ਵਾਲੀ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਹਾਈ ਸਕੂਲ ਕੈਰੇ ਜ਼ਿਲ੍ਹਾ ਬਰਨਾਲਾ, ਸਰਕਾਰੀ (ਕੰ) ਹਾਈ ਸਕੂਲ ਭੁੱਚੋ ਮੰਡੀ ਜ਼ਿਲ੍ਹਾ ਬਠਿੰਡਾ, ਸਰਕਾਰੀ ਹਾਈ ਸਕੂਲ ਬੀੜ ਸਿੱਖਾਂ ਵਾਲੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕਈ, ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਹਾਈ ਸਕੂਲ ਸ਼ੇਰਗੜ੍ਹ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਹਾਈ ਸਕੂਲ ਸਤੀਏ ਵਾਲਾ ਜ਼ਿਲ੍ਹਾ ਫ਼ਿਰੋਜ਼ਪੁਰ, ਸ਼ਹੀਦ ਮੇਜਰ ਵਜਿੰਦਰ ਸਿੰਘ ਸਹੀ ਸਰਕਾਰੀ ਹਾਈ ਸਕੂਲ ਗਿੱਲਾਂਵਾਲੀ (ਕਿਲ੍ਹਾ ਦਰਸ਼ਨ ਸਿੰਘ) ਜ਼ਿਲ੍ਹਾ ਗੁਰਦਾਸਪੁਰ, ਸਰਕਾਰੀ ਹਾਈ ਸਕੂਲ ਅਮਰੋਹ, ਜ਼ਿਲ੍ਹਾ ਹੁਸ਼ਿਆਰਪੁਰ, ਸਰਕਾਰੀ ਹਾਈ ਸਕੂਲ ਨੁੱਸੀ ਜ਼ਿਲ੍ਹਾ ਜਲੰਧਰ, ਸਰਕਾਰੀ ਹਾਈ ਸਕੂਲ ਤਲਵੰਡੀ ਪਾਈਂ, ਜ਼ਿਲ੍ਹਾ ਕਪੂਰਥਲਾ, 
ਸਰਕਾਰੀ ਹਾਈ ਸਕੂਲ ਬੁੱਲ੍ਹੇਪੁਰ ਜ਼ਿਲ੍ਹਾ ਲੁਧਿਆਣਾ, ਸਰਕਾਰੀ ਹਾਈ ਸਕੂਲ ਦੋਦੜਾ ਜ਼ਿਲ੍ਹਾ ਮਾਨਸਾ, ਸਰਕਾਰੀ ਹਾਈ ਸਕੂਲ ਦੌਲਤਪੁਰ ਉੱਚਾ, ਜ਼ਿਲ੍ਹਾ ਮੋਗਾ, ਸਰਕਾਰੀ ਹਾਈ ਸਕੂਲ ਨੰਗਲ ਜ਼ਿਲ੍ਹਾ ਮਾਲੇਰਕੋਟਲਾ, ਸਰਕਾਰੀ ਹਾਈ ਸਕੂਲ ਲੰਡੇ ਰੋਡੇ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਹਾਈ ਸਕੂਲ ਫਤਿਹਪੁਰ ਪਠਾਨਕੋਟ, ਸਰਕਾਰੀ ਹਾਈ ਸਕੂਲ ਢਕਾਨਸੂਂ ਕਲਾਂ ਜ਼ਿਲ੍ਹਾ ਪਟਿਆਲਾ, ਸਰਕਾਰੀ ਹਾਈ ਸਕੂਲ ਸਸਕੌਰ ਜ਼ਿਲ੍ਹਾ ਰੂਪਨਗਰ, ਸਰਕਾਰੀ ਹਾਈ ਸਕੂਲ ਰਾਜੋਮਾਜਰਾ ਜ਼ਿਲ੍ਹਾ ਸੰਗਰੂਰ, ਸ਼ਹੀਦ ਸੂਬੇਦਾਰ ਬਲਬੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਜ਼ਿਲ੍ਹਾ ਐੱਸ.ਏ.ਐੱਸ. ਨਗਰ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਹਾਈ ਸਕੂਲ ਅਲਗੋਂ ਕੋਠੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ।

ਇਸੇ ਤਰ੍ਹਾਂ ਮਿਡਲ ਸਕੂਲ ਦੀ ਸ਼੍ਰੇਣੀ ਵਿਚ ਸਰਕਾਰੀ ਮਿਡਲ ਸਕੂਲ ਕੋਟ ਮਾਹਣਾ ਸਿੰਘ, ਜ਼ਿਲ੍ਹਾ ਅੰਮ੍ਰਿਤਸਰ, ਸਰਕਾਰੀ ਮਿਡਲ ਸਕੂਲ ਧਨੌਲਾ ਖੁਰਦ ਜ਼ਿਲ੍ਹਾ ਬਰਨਾਲਾ, ਸਰਕਾਰੀ ਮਿਡਲ ਸਕੂਲ ਕੋਠੇ ਅਮਰਪੁਰਾ ਜ਼ਿਲ੍ਹਾ ਬਠਿੰਡਾ, ਸਰਕਾਰੀ ਮਿਡਲੂ ਸਕੂਲ ਸਿਰਸੜੀ ਜ਼ਿਲ੍ਹਾ ਫ਼ਰੀਦਕੋਟ, ਸਰਕਾਰੀ ਮਿਡਲ ਸਕੂਲ ਬਹਾਦਰਗੜ੍ਹ ਜ਼ਿਲ੍ਹਾ ਸ਼੍ਰੀ ਫਤਹਿਗੜ੍ਹ ਸਾਹਿਬ, ਸਰਕਾਰੀ ਮਿਡਲ ਸਕੂਲ ਹੌਜ਼ ਖ਼ਾਸ ਜ਼ਿਲ੍ਹਾ ਫਾਜ਼ਿਲਕਾ, ਸਰਕਾਰੀ ਮਿਡਲ ਸਕੂਲ ਆਸਲ ਜ਼ਿਲ੍ਹਾ ਫਿਰੋਜ਼ਪੁਰ, ਸਰਕਾਰੀ ਮਿਡਲ ਸਕੂਲ ਰਸੂਲਪੁਰ ਬੇਟ ਜ਼ਿਲ੍ਹਾ ਗੁਰਦਾਸਪੁਰ,ਸਰਕਾਰੀ ਮਿਡਲ ਸਕੂਲ ਡੱਲੇਵਾਲ ਜ਼ਿਲ੍ਹਾ ਹਸ਼ਿਆਰਪੁਰ,ਸਰਕਾਰੀ ਮਿਡਲ ਸਕੂਲ ਟਾਹਲੀ ਜ਼ਿਲ੍ਹਾ ਜਲੰਧਰ, ਸਰਕਾਰੀ ਮਿਡਲ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ, ਸਰਕਾਰੀ ਮਿਡਲ ਸਕੂਲ ਰੋਹਣੋ ਕਲਾਂ ਜ਼ਿਲ੍ਹਾ ਲੁਧਿਆਣਾ, ਸਰਕਾਰੀ ਮਿਡਲ ਸਕੂਲ ਰਾਮਨਗਰ ਭੱਠਲ ਜ਼ਿਲ੍ਹਾ ਮਾਨਸਾ,ਸਰਕਾਰੀ ਮਿਡਲ ਸਕੂਲ ਪੁਰਾਣੇ ਵਾਲਾ ਜ਼ਿਲ੍ਹਾ ਮੋਗਾ, ਸਰਕਾਰੀ ਮਿਡਲ ਸਕੂਲ ਕਿਲਾ ਰਹਿਮਤਗੜ ਜ਼ਿਲ੍ਹਾ ਮਲੇਰਕੋਟਲਾ, ਸਰਕਾਰੀ ਮਿਡਲ ਸਕੂਲ ਘੁਮਿਆਰਾ ਖੇੜਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ, ਸਰਕਾਰੀ ਮਿਡਲ ਸਕੂਲ ਮਿਸ਼ਨ ਰੋਡ ਪਠਾਨਕੋਟ,ਜ਼ਿਲ੍ਹਾ ਪਠਾਨਕੋਟ,ਸਰਕਾਰੀ ਮਿਡਲ ਸਕੂਲ ਮੈਣ ਜ਼ਿਲ੍ਹਾ ਪਟਿਆਲਾ,ਸਰਕਾਰੀ ਮਿਡਲ ਸਕੂਲ ਗੱਗ ਜ਼ਿਲ੍ਹਾ ਰੂਪਨਗਰ, ਸਰਕਾਰੀ ਮਿਡਲ ਸਕੂਲ ਆਲੋਅਰਖ ਜ਼ਿਲ੍ਹਾ ਸੰਗਰੂਰ, ਸਰਕਾਰੀ ਮਿਡਲ ਸਕੂਲ ਝੰਡੇਮਾਜਰਾ ਜ਼ਿਲ੍ਹਾ ਐੱਸ.ਏ.ਐੱਸ. ਨਗਰ,ਸਰਕਾਰੀ ਮਿਡਲ ਸਕੂਲ ਜੱਬੋਵਾਲ ਜ਼ਿਲ੍ਹਾ ਐੱਸ.ਬੀ.ਐੱਸ. ਨਗਰ, ਸਰਕਾਰੀ ਮਿਡਲ ਸਕੂਲ ਬੇਲਾ ਜ਼ਿਲ੍ਹਾ ਤਰਨਤਾਰਨ ਸ਼ਾਮਲ ਹਨ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends