ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

 ਅਗਨੀਵੀਰ ਫੌਜ ਦੀ ਭਰਤੀ ਦੇ ਲਿਖਤੀ ਪੇਪਰ ਲਈ 8 ਫਰਵਰੀ ਤੋਂ 21 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ

-ਸੀ.ਪਾਈਟ ਕੈਂਪ ਲਿਖਤੀ ਤੇ ਸਰੀਰਿਕ ਪ੍ਰੀਖਿਆ ਦੀ ਦੇ ਰਿਹੈ ਮੁਫ਼ਤ ਸਿਖਲਾਈ

ਮੋਗਾ, 31 ਜਨਵਰੀ:

ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਡ ਲਿਖਤੀ ਪੇਪਰ ਅਪ੍ਰੈਲ-2024 ਵਿੱਚ ਹੋ ਰਿਹਾ ਹੈ, ਜਿਸਦੀ ਆਨਲਾਈਨ ਰਜ਼ਿਟ੍ਰੇਸ਼ਨ 8 ਫਰਵਰੀ ਤੋਂ 21 ਮਾਰਚ, 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ। ਇਸ ਲਿਖਤੀ ਪੇਪਰ ਦੀ ਤਿਆਰੀ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਵੱਲੋਂ ਮੁਫ਼ਤ ਵਿੱਚ ਕਰਵਾਈ ਜਾਵੇਗੀ। ਇਸ ਪੇਪਰ ਵਿੱਚ ਆਈ.ਟੀ.ਆਈ. ਪਾਸ ਯੁਵਕਾਂ ਨੂੰ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ।



 ਜਾਣਕਾਰੀ ਦਿੰਦਿਆਂ ਸੀ.ਪਾਈਟ ਕੈਂਪ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ) ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਸਦੀ ਟ੍ਰੇਨਿੰਗ ਮੁਫ਼ਤ ਵਿੱਚ ਕੈਂਪ ਜਰੀਏ ਦਿੱਤੀ ਜਾਵੇਗੀ। ਮੁਫ਼ਤ ਟ੍ਰੇਨਿੰਗ ਪ੍ਰਾਪਤ ਕਰਨ ਲਈ ਉਮੀਦਵਾਰ ਆਨਲਾਈਨ ਐਪਲੀਕੇਸ਼ਨ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਫੋਟੋ ਕਾਪੀ, ਇੱਕ ਪਾਸਪੋਰਟ ਸਾਈਜ਼ ਫੋਟੋ, ਕਾਪੀ, ਪੈੱਨ, ਖਾਣਾ-ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਕੈਂਪ ਨਾਲ ਰਾਬਤਾ ਬਣਾ ਸਕਦੇ ਹਨ।

            ਉਨ੍ਹਾਂ ਦੱਸਿਆ ਕਿ ਯੁਵਕ ਦੀ ਉਮਰ 17.5 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5.7 ਫੁੱਟ ਹੋਣਾ ਚਾਹੀਦਾ ਹੈ। ਯੁਵਕ ਘੱਟੋ-ਘੱਟ 10ਵੀਂ 45 ਫੀਸਦੀ ਅੰਕਾ ਨਾਲ ਜਾਂ ਬਾਰਵ੍ਹੀਂ ਪਾਸ ਹੋਣਾ ਚਾਹੀਦਾ ਹੈ। ਆਈ.ਟੀ.ਆਈ. ਪਾਸ ਯੁਵਕਾਂ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤਸ਼ਤਾ ਅਤੇ ਵਧੇਰੇ ਜਾਣਕਾਰੀ www.joinindianarmy.nic.in ਵੈਬਸਾਈਟ ਉੱਪਰੋਂ ਚੱੈਕ ਕੀਤੀ ਜਾ ਸਕਦੀ ਹੈ। ਯੁਵਕਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ 78891-75575 ਅਤੇ 88728-02046 ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends