ਦਾਖਲਾ ਪ੍ਰਚਾਰ ਵੈਨ ਪਹੁੰਚੀ ਲਲਹੇੜੀ
ਖੰਨਾ, 13 ਫਰਵਰੀ 2024
ਸਕੂਲ ਮੁੱਖੀ ਅਤੇ ਸਮੂਹ ਸਟਾਫ ਵੱਲੋਂ ਇਲਾਕਾ ਨਿਵਾਸੀਆਂ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਲਲਹੇੜੀ ਵਿਖੇ ਬੱਚੇ ਦਾਖਲ ਕਰਵਾਉਣ ਲਈ ਕੀਤਾ ਪ੍ਰੇਰਿਤ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵਿਦਿਅਕ ਸੈਸ਼ਨ 2024-25 ਲਈ ਵਿਸ਼ੇਸ਼ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਮੈਡਮ ਲਲਿਤਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨੋਜ਼ ਕੁਮਾਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਜਸਵਿੰਦਰ ਸਿੰਘ ਦੀ ਅਗਵਾਈ ਅਤੇ ਬੀਪੀਈਓ ਖੰਨਾ 2 ਮਨਜੀਤ ਸਿੰਘ, ਬੀਪੀਈਓ ਖੰਨਾ 1ਰਣਜੋਧ ਸਿੰਘ ਦੀ ਦੇਖਰੇਖ ਹੇਠ ਦਾਖਲਾ ਵੈਨ ਰਾਹੀ ਜ਼ਿਲ੍ਹਾ ਲੁਧਿਆਣਾ ਦੇ ਵੱਖ ਪਿੰਡਾਂ ਕਸਬਿਆਂ ਵਿੱਚ ਜ਼ੋਰਦਾਰ ਪ੍ਰਚਾਰ ਕੀਤਾ ਜਾ ਰਿਹਾ ਹੈ।ਇਸ ਮੌਕੇ ਤੇ ਈ ਟੀ ਯੂ ਦੇ ਪ੍ਰਧਾਨ ਸਤਵੀਰ ਸਿੰਘ ਰੌਣੀ ਨੇ ਵੀ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲੇ ਕਰਾਉਣ ਲਈ ਪ੍ਰੇਰਿਤ ਕੀਤਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਈ ਓ ਮਨੋਜ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਸੁਧਾਰ ਲਈ ਵੱਡੇ ਉਪਰਾਲੇ ਕੀਤੇ ਗਏ ਹਨ ਅਤੇ ਅਧਿਆਪਕਾਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ। ਬੀਪੀਈਓ ਖੰਨਾ 2 ਮਨਜੀਤ ਸਿੰਘ ਨੇ ਕਿਹਾ ਕਿ ਚੰਗੀ ਪੜ੍ਹਾਈ ਤੋਂ ਬਿਨਾਂ ਵਿਦਿਆਰਥੀਆਂ ਲਈ ਮੁਫਤ ਵਰਦੀਆਂ ਤੇ ਕਿਤਾਬਾਂ ਉਪਲਬਧ ਕਰਵਾਈਆਂ ਜਾਂਦੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਉੱਚ ਯੋਗਤਾ ਪ੍ਰਾਪਤ ਤਜਰਬੇਕਾਰ ਅਧਿਆਪਕ ਉਪਲਬਧ ਹਨ।
ਰਣਜੋਧ ਸਿੰਘ ਬੀਪੀਈਓ ਖੰਨਾ 1 ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਐਲਈਡੀ ਪ੍ਰੋਜੈਕਟ ਰਾਹੀਂ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਖੇਡ ਵਿਧੀ ਅਤੇ ਤਕਨੀਕੀ ਸਾਧਨਾਂ ਰਾਹੀਂ ਉੱਤਮ ਸਿੱਖਿਆ ਦਾ ਪ੍ਰਬੰਧ ਹੈ। ਦਾਖਲੇ ਲਈ ਕੋਈ ਫੀਸ ਨਹੀਂ ਹੈ ਬਲਕਿ ਵਿਦਿਆਰਥੀਆਂ ਨੂੰ ਵਜ਼ੀਫੇ ਵੀ ਸਰਕਾਰੀ ਸਕੂਲਾਂ ਵਿੱਚ ਦਿੱਤੇ ਜਾਂਦੇ ਹਨ।
ਸਿੱਖਿਆ ਵਿਭਾਗ ਵੱਲੋਂ ਇੱਕ ਹੈਲਪਲਾਈਨ ਨੰਬਰ 18001802130 ਜਾਰੀ ਕੀਤਾ ਗਿਆ ਹੈ।ਇਸ ਰਾਹੀ ਵੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲਿਆ ਜਾ ਸਕਦਾ ਹੈ।
ਸਮੂਹ ਸਕੂਲਾਂ ਵਿੱਚ ਨਰਸਰੀ ਤੋਂ ਬਾਰਵੀਂ ਜਮਾਤ ਤੱਕ ਵਿੱਚ ਦਾਖਲੇ ਹੋ ਰਹੇ ਹਨ ।ਪਿੰਡ ਦੇ ਦਾਨੀ ਸੱਜਣ ਪੁਸ਼ਕਰਾਜ ਨੇ ਆਏ ਮਹਾਂ ਰੈਲੀ ਵਿਚ ਲੁਧਿਆਣਾ ਟੀਮ ਦਾ ਧੰਨਵਾਦ ਕੀਤਾ ਅਤੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਦੇ ਲਾਭ ਦੱਸੇ। ਅਤੇ ਪਿਛਲੇ ਸਾਲ ਪੰਜਵੀਂ ਜਮਾਤ ਵਿਚ ਆਏ3 ਟਾਪਰ ਵਿਦਿਆਰਥੀਆਂ ਨੂੰ ਇਨਾਮ ਵਜੋਂ ਨਕਦ ਰਾਸ਼ੀ ਦਿੱਤੀ। ਅਤੇ ਜ਼ਿਲ੍ਹਾ ਟੀਮ ਇਨਚਾਰਜ ਵੱਲੋਂ ਵਿਦਿਆਰਥੀਆਂ ਨੂੰ ਪੰਜਵੀਂ ਜਮਾਤ ਵਿੱਚੋ ਪਹਿਲੇ ਸਥਾਨ ਤੇ ਆਉਣ ਲਈ ਸਨਮਾਨਿਤ ਕੀਤਾ।
ਇਸ ਮੌਕੇ ਤੇ ਸਕੂਲ ਦਾ ਸਮੂਹ ਸਟਾਫ਼, ਐਸ ਐਮ ਸੀ ਕਮੇਟੀ ਅਤੇ ਪਿੰਡ ਵਾਸੀ ਮੌਜੂਦ ਸਨ।