ਹਰਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਣ ਤੇ ਜੀ ਟੀ ਯੂ ਵਿਗਿਆਨਕ, ਅਫਸਰਾਂ ਅਤੇ ਪ੍ਰਿੰਸੀਪਲਾਂ ਵੱਲੋਂ ਸਵਾਗਤ

 *ਹਰਜਿੰਦਰ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਣ ਤੇ ਜੀ ਟੀ ਯੂ ਵਿਗਿਆਨਕ, ਅਫਸਰਾਂ ਅਤੇ ਪ੍ਰਿੰਸੀਪਲਾਂ ਵੱਲੋਂ ਸਵਾਗਤ।* 

ਲੁਧਿਆਣਾ, 17 ਫਰਵਰੀ 2024

*ਬੀਤੇ ਦਿਨੀਂ ਸ੍ਰੀ ਹਰਜਿੰਦਰ ਸਿੰਘ ਨੇ ਲੁਧਿਆਣਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਦਾ ਅਹੁਦਾ ਸੰਭਾਲ਼ ਲਿਆ। ਇਹਨਾਂ ਦੇ ਅਹੁਦਾ ਸੰਭਾਲਣ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਸਵਿੰਦਰ ਸਿੰਘ ਵਿਰਕ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਜਗਦੀਪ ਸਿੰਘ ਜੌਹਲ ਪ੍ਰਧਾਨ ਗੌਰਮਿੰਟ ਟੀਚਰਜ਼ ਯੂਨੀਅਨ ਵਿਗਿਆਨਕ ਜ਼ਿਲ੍ਹਾ ਲੁਧਿਆਣਾ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਸਮਾਰਟ ਸਕੂਲਾਂ ਦੇ ਪ੍ਰਿੰਸੀਪਲਾਂ ਵਿੱਚੋਂ ਪ੍ਰਮੁੱਖ ਤੌਰ ਤੇ ਪ੍ਰਿੰਸੀਪਲ ਨਰਿੰਦਰ ਵਰਮਾ (ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਵਾਂ ਸ਼ਹਿਰ), ਪ੍ਰਿੰਸੀਪਲ ਪ੍ਰਦੀਪ ਕੁਮਾਰ ਲਲਤੋਂ ਕਲਾਂ, ਪ੍ਰਿੰਸੀਪਲ ਸੰਜੇ ਗੁਪਤਾ ਮਲਟੀਪਰਪਜ਼ ਸਕੂਲ ਲੁਧਿਆਣਾ, ਪ੍ਰਿੰਸੀਪਲ ਨਰੇਸ਼ ਕੁਮਾਰ ਸੇਖੇਵਾਲ਼ , ਪ੍ਰਿੰਸੀਪਲ ਰਾਜੇਸ਼ ਖੰਨਾ ਕਾਸਾਬਾਦ, ਪ੍ਰਿੰਸੀਪਲ ਬਲਵਿੰਦਰ ਕੌਰ ਪੀ ਏ ਯੂ ਲੁਧਿਆਣਾ ਅਤੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਸ੍ਰੀ ਕੁਲਵੀਰ ਸਿੰਘ ਨੇ ਉਚੇਚੇ ਤੌਰ ਤੇ ਹਾਜ਼ਰ ਹੋ ਕੇ ਨਿੱਘੀ ਜੀ ਆਇਆਂ ਕਿਹਾ।


 ਮੌਕੇ ਤੇ ਮੌਜੂਦ ਯੂਨੀਅਨ ਆਗੂ ਸ੍ਰੀ ਸੰਦੀਪ ਸਿੰਘ ਬਦੇਸ਼ਾ ਨੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਪੂਰਨ ਤੌਰ ਤੇ ਸਹਿਯੋਗ ਦੇਣ ਭਰੋਸਾ ਦਿੱਤਾ ਅਤੇ ਜੱਥੇਬੰਦਕ ਆਗੂਆਂ ਸ੍ਰੀ ਪ੍ਰਮਿੰਦਰ ਸਿੰਘ, ਜਤਿੰਦਰ ਸਿੰਘ, ਅਮਿਤ ਕੁਮਾਰ ਪੀ ਏ ਯੂ ਆਦਿ ਨਾਲ਼ ਮਿਲ਼ ਕੇ ਸਭ ਹਾਜ਼ਰੀਨ ਸ਼ਖਸ਼ੀਅਤਾਂ ਵੱਲੋਂ ਸ੍ਰੀ ਹਰਜਿੰਦਰ ਸਿੰਘ ਨੂੰ ਗੁਲਦਸਤਾ ਵੀ ਭੇਂਟ ਕੀਤਾ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਭਨਾਂ ਦਾ ਦਿਲੋਂ ਸਤਿਕਾਰ ਕਰਦੇ ਹੋਏ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜ਼ਿੰਮੇਂਵਾਰੀ ਤੇ ਖਰਾ ਉੱਤਰਨ ਦੀ ਕੋਸ਼ਿਸ਼ ਕਰਨਗੇ।*

💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends