ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਸੜਕ ਸੁਰੱਖਿਆ ਮਾਂਹ

 ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਨਾਇਆ ਜਾ ਰਿਹਾ ਹੈ ਸੜਕ ਸੁਰੱਖਿਆ ਮਾਂਹ



ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਕੀਤਾ ਜਾ ਰਿਹਾ ਹੈ ਜਾਗਰੂਕ 


ਡਿਪਟੀ ਕਮਿਸ਼ਨਰ ਫਾਜ਼ਿਲਕਾ ਮੈਡਮ ਸੇਨੂੰ ਦੁੱਗਲ ਦੀਆ ਹਦਾਇਤ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਤੇ ਐਲੀਮੈਂਟਰੀ ਸ਼ਿਵਪਾਲ ਗੋਇਲ ਦੀ ਰਹਿਨੁਮਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਮਾਂਹ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੜਕਾ ਸੁਰੱਖਿਆ ਨੂੰ ਬੜਾਵਾ ਦੇਣ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਸੜਕ ਸੁਰੱਖਿਆ ਮਹੀਨਾ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਵਿਦਿਆਰਥੀਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਗਰਾਮ ਤਹਿਤ ਸਕੂਲਾਂ ਵਿੱਚ ਨੁੱਕੜ ਨਾਟਕ,ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ ਕਰਵਾਏ ਜਾ ਰਹੇ ਹਨ। ਵਿਦਿਆਰਥੀਆਂ ਨੂੰ ਟਰੈਫਿਕ ਚਿੰਨਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਅੱਗੇ ਸਮਾਜ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਨਾਲ ਸੜਕ ਹਾਦਸਿਆ ਤੋਂ ਬਚਾ ਕੀਤਾ ਜਾ ਸਕਦਾ ਹੈ।ਸਮੂਹ ਬੀਪੀਈਓ,ਸੀਐਚਟੀ, ਸਕੂਲ ਮੁੱਖੀ , ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਇਸ ਪ੍ਰੋਗਰਾਮ ਵਿੱਚ ਵਧ ਚੜ ਕੇ ਹਿੱਸਾ ਲਿਆ ਜਾਂ ਰਿਹਾ ਹੈ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends