ਭਾਰਤੀ ਫੌਜ ਅਗਨੀਪਥ ਸਕੀਮ: ਚੋਣ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ

 *- ਭਾਰਤੀ ਫੌਜ ਅਗਨੀਪਥ ਸਕੀਮ -*

*ਚੋਣ ਪ੍ਰੀਖਿਆ ਲਈ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ*

ਲੁਧਿਆਣਾ, 15 ਫਰਵਰੀ (pbjobsoftoday) - ਭਾਰਤੀ ਫੌਜ ਅਗਨੀਪਥ ਸਕੀਮ ਅਧੀਨ ਚੋਣ ਪ੍ਰੀਖਿਆ ਲਈ ਪੰਜਾਬ ਦੇ ਲੁਧਿਆਣਾ, ਮੋਗਾ, ਰੂਪਨਗਰ ਅਤੇ ਐਸ.ਏ.ਐਸ. ਨਗਰ (ਮੋਹਾਲੀ) ਜ਼ਿਲ੍ਹਿਆਂ ਦੇ ਅਣਵਿਆਹੇ (unmarried) ਪੁਰਸ਼ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।



ਭਾਰਤੀ ਫੌਜ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਰਜਿਸਟ੍ਰੇਸ਼ਨ (ਬਿਨੈ ਪੱਤਰ ਜਮ੍ਹਾਂ ਕਰਾਉਣ) ਦੀ ਮਿਆਦ 13 ਫਰਵਰੀ ਤੋਂ 22 ਮਾਰਚ, 2024 ਤੱਕ ਨਿਰਧਾਰਿਤ ਕੀਤੀ ਗਈ ਹੈ ਅਤੇ ਕਾਮਨ ਦਾਖਲਾ ਪ੍ਰੀਖਿਆ (ਸੀ.ਈ.ਈ.) 22 ਅਪ੍ਰੈਲ, 2024 ਤੋਂ ਬਾਅਦ ਆਯੋਜਿਤ ਕੀਤੀ ਜਾਵੇਗੀ।


ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਚਾਹਵਾਨ ਉਮੀਦਵਾਰ ਵੈਬਸਾਈਟ JOININDIANARMY.NIC.IN 'ਤੇ ਲੋਗਿਨ ਕਰਦਿਆਂ ਆਪਣੀ ਪ੍ਰੋਫਾਈਲ ਬਣਾ ਸਕਦੇ ਹਨ।


------

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends