ਵਿਭਾਗੀ ਗਲਤੀ ਕਾਰਣ ਹੋਈ ਦੋਹਰੀ/ਤੀਹਰੀ ਵਜ਼ੀਫਾ ਅਦਾਇਗੀ ਦੀ ਰਿਕਵਰੀ ਲਈ ਦਬਾਅ ਬਣਾਉਣਾ ਬੰਦ ਕਰਨ ਅਧਿਕਾਰੀ: ਡੀ ਟੀ ਐੱਫ*

 *ਵਿਭਾਗੀ ਗਲਤੀ ਕਾਰਣ ਹੋਈ ਦੋਹਰੀ/ਤੀਹਰੀ ਵਜ਼ੀਫਾ ਅਦਾਇਗੀ ਦੀ ਰਿਕਵਰੀ ਲਈ ਦਬਾਅ ਬਣਾਉਣਾ ਬੰਦ ਕਰਨ ਅਧਿਕਾਰੀ: ਡੀ ਟੀ ਐੱਫ*




*ਰਿਕਵਰੀਆਂ ਲਈ ਦਬਾਅ ਬਣਾਉਣ ਤੋਂ ਬਾਝ ਨਾਂ ਆਉਣ 'ਤੇ ਡੀ.ਟੀ.ਐੱਫ. ਵੱਲੋਂ ਸੰਘਰਸ਼ ਦੀ ਚੇਤਾਵਨੀ*


*ਅਧਿਆਪਕਾਂ ਨੂੰ ਅਧਿਕਾਰੀ ਦੇ 'ਬਾਏ ਹੁੱਕ ਐਂਡ ਕਰੁੱਕ' ਤਰੀਕੇ ਨਾਲ ਰਿਕਵਰੀ ਕਰਨ ਦੇ ਹੁਕਮਾਂ ਦਾ ਡੀ ਟੀ ਐੱਫ ਵੱਲੋਂ ਵਿਰੋਧ*


7 ਜਨਵਰੀ, ਮੋਹਾਲੀ


ਦਫ਼ਤਰ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਨੇ ਇੱਕ ਪੱਤਰ ਜਾਰੀ ਕਰਕੇ ਸੈਸ਼ਨ 2022-23 ਦੇ ਪ੍ਰੀ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ ਸੀ ਐਂਡ ਅਦਰਜ਼ ਸਕੀਮ ਅਧੀਨ ਵਜ਼ੀਫੇ ਦੀ ਰਾਸ਼ੀ ਦੀ ਦੋਹਰੀ/ਤੀਹਰੀ ਅਦਾਇਗੀ ਨੂੰ ਵਾਪਸ ਲੈਣ ਲਈ ਸਕੂਲ ਮੁਖੀਆਂ ਤੇ ਬਣਾਏ ਜਾ ਰਹੇ ਦਬਾਅ ਦਾ ਵਿਰੋਧ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਕਿਹਾ ਕਿ ਵਿਭਾਗ ਵੱਲੋਂ ਸੈਸ਼ਨ 2022-23 ਦੇ ਵਜ਼ੀਫ਼ੇ ਦੀ ਰਾਸ਼ੀ 23001 ਵਿਦਿਆਰਥੀਆਂ ਦੇ ਖਾਤਿਆਂ ਵਿੱਚ 1400 ਰੁਪਏ ਦੀ ਅਦਾਇਗੀ ਦੋ ਵਾਰ ਹੋ ਗਈ ਹੈ ਅਤੇ 694 ਵਿਦਿਆਰਥੀਆਂ ਦੇ ਖਾਤਿਆਂ ਵਿੱਚ ਇਹ ਅਦਾਇਗੀ ਤਿੰਨ ਵਾਰ ਹੋ ਗਈ ਹੈ ਅਤੇ ਵਿਭਾਗ ਇਸ ਪਿੱਛੇ ਤਕਨੀਕੀ ਨੁਕਸ ਐਲਾਨ ਕੇ ਆਪ ਜ਼ਿੰਮੇਵਾਰੀ ਤੋਂ ਭੱਜਦਾ ਹੋਇਆ ਸਕੂਲ ਮੁਖੀਆਂ 'ਤੇ ਰਿਕਵਰੀ ਕਰਨ ਲਈ ਨਜਾਇਜ਼ ਦਬਾਅ ਬਣਾ ਰਿਹਾ ਹੈ। ਇਸ ਲਈ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਜ਼ੂਮ ਮੀਟਿੰਗਾਂ ਵਿੱਚ ਵਰਤੀ ਜਾ ਰਹੀ ਗੈਰ-ਵਾਜਿਬ ਸ਼ਬਦਾਵਲੀ ਅਤੇ ਦਾਬੇ ਨੂੰ ਕਿਸੇ ਕੀਮਤ 'ਤੇ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਅਗਾਂਹ ਤੋਂ ਕਿਸੇ ਮੀਟਿੰਗ ਵਿੱਚ ਅਧਿਕਾਰੀਆਂ ਦੇ ਅਜਿਹੇ ਵਤੀਰੇ ਖਿਲਾਫ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਆਗੂਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਸ਼੍ਰੀ ਮੁਕਤਸਰ ਸਾਹਿਬ ਵੱਲੋਂ ਰਹਿੰਦੀ ਰਿਕਵਰੀ 'ਬਾਏ ਹੁੱਕ ਐਂਡ ਕਰੁੱਕ' ਇੱਕ ਦਿਨ ਵਿੱਚ ਵਿਭਾਗ ਦੇ ਖਾਤੇ ਵਿੱਚ ਜਮ੍ਹਾਂ ਕਰਾਉਣ ਦੇ ਹੁਕਮਾਂ ਰਾਹੀਂ ਸਕੂਲ ਮੁਖੀਆਂ 'ਤੇ ਬੇਲੋੜਾ ਦਬਾਅ ਬਣਾਉਣ ਦਾ ਸਖ਼ਤ ਨੋਟਿਸ ਲਿਆ ਅਤੇ ਇਸ ਖਿਲਾਫ ਲੋੜ ਪੈਣ 'ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਜਾਵੇਗਾ।


ਆਗੂਆਂ ਨੇ ਦੱਸਿਆ ਕਿ ਇਸੇ ਤਰ੍ਹਾਂ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਅਧੀਨ ਵਜ਼ੀਫਾ ਅਪਲਾਈ ਕਰਾਉਣ ਲਈ ਸਕੂਲ ਮੁਖੀਆਂ ਅਤੇ ਕਲਾਸ ਇੰਚਾਰਜਾਂ ਤੇ ਗੈਰ ਵਾਜਬ ਦਬਾਅ ਬਣਾਇਆ ਜਾ ਰਿਹਾ ਹੈ ਜਦਕਿ ਵਿਦਿਆਰਥੀਆਂ ਵੱਲੋਂ ਅਧਿਆਪਕਾਂ ਨੂੰ ਵਜੀਫਾ ਅਪਲਾਈ ਕਰਨ ਲਈ ਲੋੜੀਂਦੇ ਸਰਟੀਫਿਕੇਟ ਜਮ੍ਹਾਂ ਨਹੀਂ ਕਰਵਾਏ ਜਾ ਰਹੇ। ਆਗੂਆਂ ਨੇ ਦੱਸਿਆ ਕਿ ਵਜ਼ੀਫਾ ਅਪਲਾਈ ਕਰਨ ਲਈ ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਡੋਮੀਸਾਇਲ ਸਰਟੀਫਿਕੇਟ ਆਦਿ ਲੋੜੀਂਦੇ ਹਨ ਅਤੇ ਇੰਨ੍ਹਾਂ ਸਰਟੀਫਿਕੇਟਾਂ ਦਾ ਨਾ ਹੋਣਾ ਜਾਂ ਸਭ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੇ ਨਾਵਾਂ ਦੀ ਸਮਾਨਤਾ ਦੀ ਘਾਟ ਕਾਰਨ ਵਜ਼ੀਫਾ ਅਪਲਾਈ ਕਰਨ ਵਿੱਚ ਆ ਰਹੀਆਂ ਦਿੱਕਤਾਂ ਨੂੰ ਵਿਭਾਗ ਵੱਲੋਂ ਨਹੀਂ ਦੇਖਿਆ ਜਾ ਰਿਹਾ। ਵਿਭਾਗ ਵੱਲੋਂ ਵਿਦਿਆਰਥੀਆਂ ਦੇ ਵਜ਼ੀਫ਼ੇ ਅਪਲਾਈ ਨਾ ਕਰਨ ਦਾ ਜ਼ਿੰਮੇਵਾਰ ਅਧਿਆਪਕ ਨੂੰ ਮੰਨ ਕੇ ਉਸ ਤੇ ਦਬਾਅ ਬਣਾ ਕੇ ਵਜ਼ੀਫਾ ਅਪਲਾਈ ਨਾ ਹੋਣ ਲਈ ਉਸਨੂੰ ਦੋਸ਼ੀ ਬਣਾਇਆ ਜਾ ਰਿਹਾ ਹੈ। ਡੀ ਟੀ ਐੱਫ ਦੇ ਜਗਪਾਲ ਬੰਗੀ, ਬੇਅੰਤ ਫੂਲੇਵਾਲਾ, ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਜਸਵਿੰਦਰ ਔਜਲਾ, ਰਘਬੀਰ ਭਵਾਨੀਗੜ੍ਹ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸ਼ਨ, ਮਹਿੰਦਰ ਕੌੜਿਆਂਵਾਲੀ, ਤੇਜਿੰਦਰ ਸਿੰਘ, ਰੁਪਿੰਦਰ ਗਿੱਲ ਅਤੇ ਸੁਖਦੇਵ ਡਾਨਸੀਵਾਲ ਨੇ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਗੈਰ ਵਾਜਬ ਦਬਾਆਂ ਤੋਂ ਅਧਿਕਾਰੀਆਂ ਨੂੰ ਬਾਜ਼ ਆਉਣਾ ਚਾਹੀਦਾ ਹੈ ਨਹੀਂ ਤਾਂ ਇੰਨ੍ਹਾਂ ਵਿਰੁੱਧ ਜੱਥੇਬੰਦੀ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਵਿੱਢਿਆ ਜਾਵੇਗਾ ਅਤੇ ਇਸਦੇ ਜ਼ਿੰਮੇਵਾਰ ਸਬੰਧਤ ਅਧਿਕਾਰੀ ਹੋਣਗੇ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends