ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ

 ਸੰਗਰੂਰ ਪੈਨਸ਼ਨ ਮਹਾਂ ਰੈਲੀ ਵਿੱਚ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਕੀਤੀ ਗਈ ਭਰਵੀਂ ਸ਼ਮੂਲੀਅਤ 



~ਸਾਂਝੇ ਪੈਨਸ਼ਨ ਮੋਰਚੇ ਦੀ ਸੰਗਰੂਰ ਰੈਲੀ ਨੂੰ ਜ਼ਿਲਾ ਅੰਮ੍ਰਿਤਸਰ ਦੇ ਐੈੱਨ.ਪੀ.ਐੱਸ ਮੁਲਾਜ਼ਮਾਂ ਨੇ ਦਿੱਤਾ ਭਰਵਾਂ ਹੁੰਗਾਰਾ 


~ ਮੋਰਚੇ ਨਾਲ਼ 28 ਫਰਵਰੀ ਦੀ ਪੈਨਲ ਮੀਟਿੰਗ ਵਿੱਚ ਪੈਨਸ਼ਨ ਤੇ ਠੋਸ ਪ੍ਰਸਤਾਵ ਲਿਆਵੇ ਸਬਕਮੇਟੀ, ਟਾਲਮਟੋਲ ਮੁਲਾਜ਼ਮਾਂ ਦੇ ਰੋਹ ਨੂੰ ਹੋਰ ਤਿੱਖਾ ਕਰੇਗੀ : ਗੁਰਬਿੰਦਰ ਸਿੰਘ ਖਹਿਰਾ


 ਅੰਮ੍ਰਿਤਸਰ, 27 ਫ਼ਰਵਰੀ :- ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਪੰਜਾਬ ਦੀ ਅਗਵਾਈ ਵਿੱਚ 25 ਫਰਵਰੀ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਗਈ ਲਾਮਿਸਾਲ ਸੂਬਾ ਪੱਧਰੀ ਪੈਨਸ਼ਨ ਪ੍ਰਾਪਤੀ ਰੈਲੀ ਵਿੱਚ ਸ਼ਾਮਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਜਿਲ੍ਹਾ ਅੰਮ੍ਰਿਤਸਰ ਵੱਲੋ ਭਰਵੀਂ ਸ਼ਮੂਲੀਅਤ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਤਿੰਨੇ ਸੰਘਰਸ਼ੀ ਜੱਥੇਬੰਦੀਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ, ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਵੱਲੋਂ ਪੈਨਸ਼ਨ ਲਾਗੂ ਕਰਨ ਤੋਂ ਭੱਜੀ ਆਪ ਸਰਕਾਰ ਖਿਲਾਫ ਐੱਨ.ਪੀ.ਐੱਸ ਮੁਲਾਜ਼ਮਾਂ ਵੱਲੋਂ ਵੱਡੇ ਪੱਧਰ ਤੇ ਲਾਮਬੰਦੀ ਕਰਕੇ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਮਹਾਂਰੈਲੀ ਕੀਤੀ ਗਈ ਸੀ।ਜਿਸ ਵਿੱਚ ਪੰਜਾਬ ਦੇ ਕੋਨੇ ਕੋਨੇ ਤੋਂ ਰਿਕਾਰਡ ਗਿਣਤੀ ਵਿੱਚ ਸ਼ਾਮਲ ਹੋਏ ਮੁਲਾਜ਼ਮਾਂ ਦੀ ਗੱਲਬਾਤ ਤੋਂ ਇਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੁਲਿਸ ਨਾਲ਼ ਤਿੱਖੀ ਝੜੱਪ ਹੋਈ ਸੀ।


ਇਸ ਮੌਕੇ ਪ੍ਰੈਸ ਦੇ ਨਾਮ ਬਿਆਨ ਜਾਰੀ ਕਰਦਿਆਂ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਅੰਮ੍ਰਿਤਸਰ ਦੇ ਜਿਲ੍ਹਾ ਆਗੂਆਂ ਸੁਖਜਿੰਦਰ ਸਿੰਘ ,ਨਿਰਮਲ ਸਿੰਘ, ਰਜੇਸ਼ ਪਰਾਸ਼ਰ, ਜਰਮਨਜੀਤ ਸਿੰਘ,ਅਸ਼ਵਨੀ ਅਵਸਥੀ, ਕਵਲਜੀਤ ਕੌਰ, ਮਨਪ੍ਰੀਤ ਸਿੰਘ , ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੋਰਚਾ ਦੀ ਕੈਬਿਨਟ ਸਬ ਕਮੇਟੀ ਨਾਲ 28 ਫਰਵਰੀ ਦੀ ਤੈਅ ਹੋਈ ਪੈਨਲ ਮੀਟਿੰਗ ਵਿੱਚ ਵੀ ਜੇਕਰ ਪੈਨਸ਼ਨ ਲਾਗੂ ਕੀਤੇ ਜਾਣ ਬਾਰੇ ਸਰਕਾਰ ਦਾ ਰਵੱਈਆ ਟਾਲਮਟੋਲ ਵਾਲਾ ਰਿਹਾ ਤਾਂ ਮੁਲਾਜ਼ਮਾਂ ਦਾ ਰੋਸ ਹੋਰ ਤਿੱਖੇ ਸੰਘਰਸ਼ਾਂ ਵਿੱਚ ਤਬਦੀਲ ਹੋਵੇਗਾ। ਜਿਸ ਦਾ ਸਿਆਸੀ ਖਮਿਆਜ਼ਾ ਆਪ ਸਰਕਾਰ ਨੂੰ ਭੁਗਤਣਾ ਪਵੇਗਾ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਵੰਬਰ 2022 ਵਿੱਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਸੀ ਪਰ ਉਸ ਦੀ ਲਗਭਗ ਇੱਕ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਇੱਕ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੋਲਿਆ ਗਿਆ ਜਿਸ ਦੇ ਖਿਲਾਫ ਪੰਜਾਬ ਦੇ ਐੱਨਪੀਐੱਸ ਮੁਲਾਜ਼ਮਾਂ ਦਾ ਗੁੱਸਾ ਪੰਜਾਬ ਸਰਕਾਰ ਪ੍ਰਤੀ ਦਿਨੋ ਦਿਨ ਵੱਧ ਰਿਹਾ ਹੈ।    

          ਇਸ ਮੌਕੇ ਗੁਰਪ੍ਰੀਤ ਸਿੰਘ ਨਾਭਾ,ਨਰੇਸ਼ ਕੁਮਾਰ ਠੱਠੀਆਂ ਗੁਰਕਿਰਪਾਲ ਸਿੰਘ, ਮੈਡਮ ਅਰਚਨਾ ਨੇ ਕਿਹਾ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ 4 ਫਰਵਰੀ ਦੇ ਵਿਧਾਨ ਸਭਾ ਵੱਲ ਮਾਰਚ ਵਿੱਚ ਵੀ,ਜਿਸ ਵਿੱਚ ਪੈਨਸ਼ਨ ਦਾ ਮੁੱਦਾ ਪ੍ਰਮੁੱਖ ਤੌਰ ਤੇ ਸ਼ਾਮਲ ਹੈ,ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਭਰਵੀਂ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।

         

ਇਸ ਮੌਕੇ ਮਨੀਸ਼ ਪੀਟਰ, ਕੁਲਦੀਪ ਤੋਲਾ ਨੰਗਲ, ਪਰਮਿੰਦਰ ਸਿੰਘ ਰਾਜਾਸਾਂਸੀ, ਪ੍ਰਤਾਪ ਸਿੰਘ, ਮਨਿੰਦਰ ਸਿੰਘ, ਰਮਿੰਦਰ ਸਿੰਘ , ਸਰਬਦੀਪ ਸਿੰਘ ,ਗੁਰਦੇਵ ਸਿੰਘ, ਸ਼ਮਸ਼ੇਰ ਸਿੰਘ ,ਮਨਪ੍ਰੀਤ ਸਿੰਘ , ਗੁਰਪ੍ਰੀਤ ਸਿੰਘ , ਅਮਰਿੰਦਰ ਸਿੰਘ , ਹਰਿੰਦਰ ਸਿੰਘ, ਬਲਦੇਵ ਮੰਨਣ, ਮਨਜੀਤ ਪੱਡਾ, ਗੋਬਿੰਦ ਸਿੰਘ , ਬਲਵੰਤ ਸਿੰਘ, ਸੁਮਿਤ, ਪ੍ਰਦੀਪ ਸਿੰਘ, ਮਾਣਕਜੀਤ ਕੌਰ, ਸੁਖਨੰਦਰ ਕੌਰ, ਚਰਨਜੀਤ ਕੌਰ ,ਮੈਡਮ ਨਿਧੀ ਸਮੇਤ ਵਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends