HOLIDAY ALERT : ਵੀਰਵਾਰ ਨੂੰ ਛੁੱਟੀ ਦਾ ਐਲਾਨ, ਹੁਕਮ ਜਾਰੀ

HOLIDAY ALERT : ਵੀਰਵਾਰ ਨੂੰ ਛੁੱਟੀ ਦਾ ਐਲਾਨ, ਹੁਕਮ ਜਾਰੀ 

ਕਪੂਰਥਲਾ, 21 ਫਰਵਰੀ 2024

 ਸ੍ਰੀ ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਮਿਤੀ 22-02-2024 ਨੂੰ ਸਬ ਡਵੀਜਨ ਕਪੂਰਥਲਾ ਵਿੱਚ ਅਤੇ ਮਿਤੀ 23-02-2024 ਨੂੰ ਸਬ ਡਵੀਜਨ ਫਗਵਾੜਾ ਵਿੱਚ ਵਿਸ਼ਾਲ ਸ਼ੋਭਾਯਾਤਰਾ ਕੱਢੀ ਜਾ ਰਹੀ ਹੈ।ਸ਼ੋਭਾਯਾਤਰਾ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਇਵਰਟ ਕੀਤੇ ਗਏ ਹਨ। ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲਾ ਕਪੂਰਥਲਾ ਦੀ ਸਬ ਡਵੀਜਨ ਕਪੂਰਥਲਾ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ,ਕਾਲਜਾਂ ਵਿੱਚ ਮਿਤੀ 22-02-2024 ਨੂੰ ਅਤੇ ਸਬ ਡਵੀਜਨ ਫਗਵਾੜਾ ਵਿੱਚ ਮਿਤੀ 23-02-2024 ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।



ਇਥੇ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਜਿੰਨ੍ਹਾ ਸਕੂਲਾਂ/ਕਾਲਜਾਂ ਵਿੱਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਤੇ ਨਿਰਧਾਰਤ ਹਨ, ਉਨਾਂ ਸਕੂਲਾਂ/ਕਾਲਜਾਂ ਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀ ਹੋਣਗੇ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends