Internet banned in Punjab: ਕੇਂਦਰ ਸਰਕਾਰ ਨੇ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਕੀਤਾ ਬੰਦ

ਮੁੱਖ ਮੰਤਰੀ ਭਗਵੰਤ ਮਾਨ ਦੇ ਵਿਰੋਧ ਦੇ ਬਾਵਜੂਦ ਕਿਸਾਨ ਅੰਦੋਲਨ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਨਾਲ ਲੱਗਦੇ 3 ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿੱਚ ਹੀ ਇੰਟਰਨੈੱਟ ਬੰਦ ਸੀ ਪਰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਵਿੱਚ ਇਸ ਦੀ ਮਿਆਦ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਇਹ ਹੁਕਮ ਕੇਂਦਰ ਸਰਕਾਰ ਵੱਲੋਂ ਇੰਡੀਅਨ ਟੈਲੀਗ੍ਰਾਫ ਐਕਟ 1885 ਦੀ ਧਾਰਾ 7, ਉਪ ਨਿਯਮ 1 ਅਤੇ ਨਿਯਮ 2 ਤਹਿਤ ਜਾਰੀ ਕੀਤੇ ਗਏ ਹਨ।



ਜਾਣੋ ਕਿ ਇੰਟਰਨੈੱਟ ਸੇਵਾਵਾਂ ਕਿੱਥੇ ਬੰਦ ਹਨ:- 
  1. ਥਾਣਾ ਸ਼ੰਭੂ, ਜੁਲਕਾਂ, ਪਸਿਆਣਾ, ਪਾਤੜਾਂ, ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਪਟਿਆਲਾ ਦੇ ਬਲਬੇੜਾ ਦਾ ਅਧਿਕਾਰ ਖੇਤਰ। 
 2. ਐਸ.ਏ.ਐਸ.ਨਗਰ ਥਾਣਾ ਲਾਲੜੂ 
 3. ਬਠਿੰਡਾ ਥਾਣਾ ਸੰਗਤ 
 4. ਸ੍ਰੀ ਮੁਕਤਸਰ ਸਾਹਿਬ ਥਾਣਾ ਖਿਆਲਾਂਵਾਲੀ 
 5. ਮਾਨਸਾ ਥਾਣਾ ਸਰਦੂਲਗੜ੍ਹ 
 6. ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ ਅਤੇ ਝੱਜਲੀ।
 7. ਫਤਿਹਗੜ੍ਹ ਸਾਹਿਬ ਥਾਣਾ ਫਤਿਹਗੜ੍ਹ ਸਾਹਿਬ

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends