LIVER TREATMENT IN PUNJAB: ਸੂਬੇ ਵਿੱਚ ਹੋਵੇਗਾ ਲਿਵਰ ਦਾ ਇਲਾਜ , ਵੈਬਸਾਈਟ ਜਾਰੀ
ਚੰਡੀਗੜ੍ਹ, 5 ਫਰਵਰੀ 2024( PBJOBSOFTODAY)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੋਹਾਲੀ ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀਆਈਐਲਬੀਐਸ) ਦੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜਨਤਕ ਸਹੂਲਤ ਲਈ ਸੰਸਥਾ ਦੀ ਵੈਬਸਾਈਟ pilbs.punjab.gov.in ਲਾਂਚ ਕੀਤੀ।
ਸਿਹਤ ਮੰਤਰੀ ਨੇ ਦੱਸਿਆ ਕਿ ਮਰੀਜ਼ਾਂ ਦੀ ਸਹੂਲਤ ਲਈ ਹਸਪਤਾਲ ਦੀ ਓਪੀਡੀ ਕਰੀਬ 8 ਮਹੀਨਿਆਂ ਤੋਂ ਚੱਲ ਰਹੀ ਹੈ। ਜਲਦੀ ਹੀ ਇਹ ਹਸਪਤਾਲ ਪੂਰੀ ਤਰ੍ਹਾਂ ਚਾਲੂ ਹੋ ਜਾਵੇਗਾ। ਕਿਉਂਕਿ ਇੰਸਟੀਚਿਊਟ ਵਿੱਚ ਸਭ ਆਧੁਨਿਕ ਸਾਜੋ ਸਮਾਨ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਹਸਪਤਾਲ ਦੇ ਮੈਡੀਕਲ ਸਟਾਫ਼ ਅਤੇ ਪੈਰਾ ਮੈਡੀਕਲ ਸਟਾਫ਼ ਦੀ ਭਰਤੀ ਪ੍ਰਕਿਰਿਆ ਪੂਰੀ ਕਰ ਲਈ ਗਈ ਹੈ। ਇੰਸਟੀਚਿਊਟ ਜਲਦੀ ਹੀ ਪੂਰੀ ਤਰ੍ਹਾਂ ਕਾਰਜਸ਼ੀਲ ਹੋ ਜਾਵੇਗਾ। ਜਿੱਥੇ ਮਰੀਜ਼ ਆ ਕੇ ਆਪਣਾ ਇਲਾਜ ਕਰਵਾ ਸਕਦੇ ਹਨ।