PRIMARY CADRE PROMOTION: ਪੰਜਾਬ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੋਂ ਯੋਗਤਾ ਹਾਸਲ ਕਰਨ ਵਾਲੇ ਕਰਮਚਾਰੀਆਂ ਦੇ ਕੇਸ ਮੰਗੇ

PRIMARY CADRE PROMOTION: ਪੰਜਾਬ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੋਂ ਯੋਗਤਾ ਹਾਸਲ ਕਰਨ ਵਾਲੇ ਕਰਮਚਾਰੀਆਂ ਦੇ ਕੇਸ ਮੰਗੇ 


ਪੰਜਾਬ ਰਾਜ ਤੋਂ ਬਾਹਰਲੀਆਂ ਯੂਨੀਵਰਸਿਟੀਆਂ ਤੋਂ ਯੋਗਤਾ ਹਾਸਲ ਕਰਨ ਵਾਲੇ ਪ੍ਰਾਇਮਰੀ ਕਾਡਰ ਦੇ ਕਰਮਚਾਰੀਆਂ ਦੇ ਬਤੌਰ ਮਾਸਟਰ ਕਾਡਰ ਪਦ-ਉੱਨਤੀ ਦੇ ਲੈਫਟ ਆਊਟ ਕੇਸ ਵਿਚਾਰਨ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰਾਂ (ਐਸਿ) ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜਪੁਰ, ਅਤੇ ਪਟਿਆਲਾ ਨੂੰ ਪੱਤਰ ਜਾਰੀ ਕੀਤਾ ਹੈ। 



ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਮਿਤੀ 29.12.2023 ਅਤੇ 16.01.2024 ਰਾਹੀਂ ਸਮੂਹ ਜਿਲ੍ਹਾ ਸਿੱਖਿਆ ਅਫ਼ਸਰ (ਐਸਿ) ਤੋਂ ਸੂਚਨਾਂ ਮੰਗੀ ਗਈ ਸੀ।  ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਉਨ੍ਹਾਂ ਅਧੀਨ ਕੰਮ ਕਰਦੇ  ਕਰਮਚਾਰੀਆਂ ਦੇ ਕੇਸ ਹਰ ਪੱਖੋਂ ਮੁਕੰਮਲ ਕਰਕੇ ਮਿਤੀ 14.02.2024 ਤੱਕ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ, ਐਸ.ਏ.ਐਸ.ਨਗਰ  ਵਿਖੇ ਭੇਜਣ ਲਈ ਲਿਖਿਆ ਗਿਆ ਹੈ, ਤਾਂ ਜੋ ਯੋਗ ਕਰਮਚਾਰੀਆਂ ਦੇ ਕੇਸ ਨਿਯਮਾਂ ਅਧੀਨ ਵਿਚਾਰੇ ਜਾ ਸਕਣ। 

Featured post

Punjab Board Class 10th/12th Result 2025 LINK soon : ਇਸ ਦਿਨ ਐਲਾਨੇ ਜਾਣਗੇ 10 ਵੀਂ ਅਤੇ 12 ਵੀਂ ਜਮਾਤ ਦੇ ਨਤੀਜੇ

 PSEB: 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਇਸ ਦਿਨ ਐਸ.ਏ.ਐਸ. ਨਗਰ, 13 ਅਪ੍ਰੈਲ ( ਜਾਬਸ ਆਫ ਟੁਡੇ ): ਪੰਜਾਬ ਸਕੂਲ ਸਿੱਖ...

RECENT UPDATES

Trends