BOARD EXAM DUTIES OF CENTER SUPERINTENDENT: ਕੇਂਦਰ ਸੁਪਰਡੈਂਟ ਦੀਆਂ ਡਿਊਟੀਆਂ ਵਿੱਚ ਬਦਲਾਅ, ਪੜ੍ਹੋ

PSEB BOARD EXAM 2024: DUTIES OF CENTER SUPERINTENDENT 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ 2024 ਲਈ ਕੇਂਦਰ ਸੁਪਰਡੈਂਟਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ :-

 1. ਰੋਲ ਨੰ: ਸਲਿਪ ਤੋਂ ਬਿਨ੍ਹਾਂ ਕਿਸੇ ਪਰੀਖਿਆਰਥੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ। 

 2. ਪੰਜਾਬ ਸਰਕਾਰ ਵੱਲੋਂ COVID-19 ਸਬੰਧੀ ਸਮੇਂ ਸਮੇਂ ਤੇ ਜਾਰੀ ਕੀਤੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। 

 3. Transparent Bottle ਵਿੱਚ ਪਰੀਖਿਆਰਥੀ ਨੂੰ ਪਾਣੀ ਲਿਆਉਂਣ ਦੀ ਆਗਿਆ ਦਿੱਤੀ ਜਾਵੇ। 

 4. ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ਵਿੱਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜਮੀ ਕੀਤਾ ਗਿਆ ਹੈ। 

 5. ਸਕੂਲ ਲਾਗਇੰਨ ਤੇ ਪਰੀਖਿਆਰਥੀਆਂ ਸਬੰਧੀ ਡਾਟਾ ਉਪਲੱਭਧ ਕਰਵਾਇਆ ਗਿਆ ਹੈ। ਕੇਂਦਰ ਕੰਟਰੋਲਰ ਤੋਂ ਡਾਟਾ, ਪੱਤਰ, ਹਸਤਾਖਰ ਚਾਰਟ, ਹਦਾਇਤਾਂ ਆਦਿ ਪ੍ਰਾਪਤ ਕੀਤੀਆਂ ਜਾਣ। 

 6. ਪਰੀਖਿਆ ਤੋਂ ਇੱਕ ਦਿਨ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰਵਾਏ ਜਾਣ। ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।

 7. ਹਰ ਰੋਜ਼ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਸ਼ਨ ਪੱਤਰ ਕਲਾਸ ਵਾਈਜ਼ ਬਹੁਤ ਹੀ ਧਿਆਨਪੂਰਵਕ ਡੇਟਸ਼ੀਟ ਤੇ ਦਰਜ ਵਿਸ਼ੇ / ਕੋਡ ਨੰਬਰ ਅਤੇ ਮਿਤੀ ਅਨੁਸਾਰ ਪ੍ਰਸ਼ਨ ਪੱਤਰਾਂ ਦੀਆਂ ਸੀਲਾਂ ਚੈੱਕ ਕਰਕੇ ਪਰੀਖਿਆ ਸ਼ੁਰੂ ਹੋਣ ਤੋਂ ਅੱਧਾ ਘੰਟਾ ਪਹਿਲਾਂ ਕੇਂਦਰ ਕੰਟਰੋਲਰ ਤੋਂ ਹਸਤਾਖਰਾਂ ਸਮੇਤ ਰਸੀਵਿੰਗ ਦੇਣ ਉਪਰੰਤ ਪ੍ਰਾਪਤ ਕੀਤੇ ਜਾਣ। 

 8. ਪ੍ਰਸ਼ਨ ਪੱਤਰਾਂ ਦੇ ਸੀਲਬੰਦ ਪੈਕਟ ਖੋਲਣ ਸਮੇਂ ਪ੍ਰਸ਼ਨ ਪੱਤਰ ਪੈਕਟ ਉੱਪਰ ਸਮਾਂ ਦਰਜ ਕਰਦੇ ਹੋਏ ਆਪਣੇ ਹਸਤਾਖਰਾਂ ਦੇ ਨਾਲ ਡਿਪਟੀ ਸੁਪਰਡੰਟ, ਦੇ ਨਿਗਰਾਂਨਾ ਅਤੇ ਦੋ ਵਿਦਿਆਰਥੀਆਂ ਦੇ ਹਸਤਾਖਰ ਕਰਵਾਉਂਣਾ ਯਕੀਨੀ ਬਣਾਇਆ ਜਾਵੇ। 


 9. ਪ੍ਰਸ਼ਨ ਪੱਤਰ ਅਤੇ ਉੱਤਰ ਪੱਤਰੀਆਂ ਦੀ ਮੋਨੀਟਰਿੰਗ ਅਤੇ ਟਰੈਕਿੰਗ ਲਈ ਮੋਬਾਇਲ ਐਪ PSEB-MATQ ਤਿਆਰ ਕੀਤੀ ਗਈ ਹੈ। ਇਸ ਸਬੰਧੀ ਹਦਾਇਤਾਂ ਵੱਖਰੇ ਤੌਰ ਤੇ ਜਾਰੀ ਕੀਤੀਆਂ ਜਾਣਗੀਆਂ। 

 10. ਰੀ-ਅਪੀਅਰ ਪਰੀਖਿਆਰਥੀਆਂ ਲਈ ਵੱਖਰਾ ਪ੍ਰਸ਼ਨ ਪੱਤਰ ਹੋਵੇਗਾ। ਜਿਨ੍ਹਾਂ ਪਰੀਖਿਆ ਕੇਂਦਰਾਂ ਵਿੱਚ ਰੀ-ਅਪੀਅਰ ਪਰੀਖਿਆਰਥੀ ਪਰੀਖਿਆ ਦੇ ਰਹੇ ਹਨ ਉਹਨਾਂ ਪਰੀਖਿਆਰਥੀਆਂ ਨੂੰ ਰੀ-ਅਪੀਅਰ ਵਾਲਾ ਪ੍ਰਸ਼ਨ ਪੱਤਰ ਹੀ ਦਿੱਤਾ ਜਾਵੇ ਅਤੇ ਹੱਲ ਹੋਈਆਂ ਉੱਤਰ ਪੱਤਰੀਆਂ ਵੱਖਰੇ ਸੀਲਬੰਦ ਪੈਕਟ ਵਿੱਚ ਇਕੱਤਰ ਕੇਂਦਰ ਤੇ ਜਮ੍ਹਾਂ ਕਰਵਾਈਆਂ ਜਾਣੀਆਂ ਹਨ। 


 11. ਪਰੀਖਿਆ ਦੌਰਾਨ ਉਸ ਦਿਨ ਦੇ ਵਿਸ਼ੇ ਨਾਲ ਸਬੰਧਤ ਅਧਿਆਪਕ ਦੀ ਡਿਊਟੀ ਪਰੀਖਿਆ ਕੇਂਦਰ ਵਿੱਚ ਨਹੀਂ ਹੋਣੀ ਚਾਹੀਦੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ। ਕੇਂਦਰ ਕੰਟਰੋਲਰ ਕੇਵਲ ਬਾਹਰੀ ਦਖਲ ਅੰਦਾਜੀ ਰੋਕਣ ਤੱਕ ਹੀ ਸੀਮਿਤ ਹੈ, ਕੇਂਦਰ ਕੰਟਰੋਲਰ ਪਰੀਖਿਆ ਸਮਾਪਤ ਹੋਣ ਉਪਰੰਤ ਹੀ ਪਰੀਖਿਆ ਕੇਂਦਰ ਵਿੱਚ ਦਾਖਲ ਹੋ ਸਕਦਾ ਹੈ। ਪਰੀਖਿਆ ਕੇਂਦਰ ਗਰਾਊਂਡ ਫਲੋਰ ਤੇ ਬਣਾਉਣ ਨੂੰ ਪਹਿਲ ਦਿੱਤੀ ਜਾਵੇ। 

Clerk duties 
 12. ਕੇਂਦਰ ਨਾਲ ਸਬੰਧਤ ਸਮੁੱਚਾ ਕੰਮ ਸਹਾਇਕ ਸੁਪਰਡੰਟ ਕਰੇਗਾ ਅਤੇ ਸੁਪਰਡੰਟ ਨਾਲ ਹਾਲ ਕਮਰੇ ਵਿੱਚ ਹੀ ਬੈਠੇਗਾ ਅਤੇ ਆਪਣੀ ਸੀਟ ਨਹੀਂ ਛੱਡੇਗਾ। ਨਿਗਰਾਨ ਅਮਲਾ ਅਤੇ ਪਰੀਖਿਆਰਥੀਆਂ ਦੀ ਹਾਜਰੀ ਦਾ ਰਿਕਾਰਡ ਅਤੇ ਪਰੀਖਿਆ ਦੀ ਸਮਾਪਤੀ ਤੇ ਸਮੁੱਚੇ ਬਿੱਲ ਤਿਆਰ ਕਰੇਗਾ
 13. ਉੱਤਰ ਪੱਤਰੀਆਂ ਤੇ ਕੰਟਰੋਲਰ ਪਰੀਖਿਆਵਾਂ ਦੀ ਮੋਹਰ ਤਿੰਨ ਪੰਨਿਆ ਤੇ ਲਗਾਉਂਣੀ ਯਕੀਨੀ ਬਣਾਈ ਜਾਵੇ।


 14. ਲੋੜ ਅਨੁਸਾਰ ਖਾਲੀ ਕੰਟਰੋਲਡ ਉੱਤਰ ਪੱਤਰੀਆਂ ਕੇਂਦਰ ਕੰਟਰੋਲਰ ਤੋਂ ਪ੍ਰਾਪਤ ਕਰ ਲਈਆਂ ਜਾਣ। ਪਰੀਖਿਆ ਦੌਰਾਨ ਇਹਨਾਂ ਦੀ ਵਰਤੋਂ ਕੀਤੀ ਜਾਵੇ।

15. ਪਰੀਖਿਆ ਕੇਂਦਰ ਦੇ ਆਲੇ ਦੁਆਲੇ ਦਫਾ -144 ਲਗਾਉਣ ਲਈ ਲੋਕਲ ਪ੍ਰਸ਼ਾਸ਼ਨ ਦੀ ਮਦਦ ਲਈ ਜਾਵੇ । ਡਿਊਟੀ ਤੇ ਤਾਇਨਾਤ ਕਿਸੇ ਵੀ ਪੁਲਿਸ ਕਰਮਚਾਰੀ ਨੂੰ ਪਰੀਖਿਆ ਕੇਂਦਰ ਵਿੱਚ ਦਾਖਲ ਹੋਣ ਦੀ ਆਗਿਆ ਨਹੀਂ ਹੈ।

16. ਪਰੀਖਿਆ ਕੇਂਦਰ ਖੋਲ੍ਹਣ ਵਾਲੇ ਦਿਨ ਡਿਊਟੀ ਤੇ ਤਾਇਨਾਤ ਹਰ ਇੱਕ ਅਧਿਕਾਰੀ ਤੋਂ ਉਹਨਾਂ ਦੇ ਸ਼ਨਾਖਤੀ ਕਾਰਡ ਦੀ ਫੋਟੋ ਕਾਪੀ / ਸੰਸਥਾ ਮੁਖੀ ਵੱਲੋਂ ਜਾਰੀ ਕੀਤੀ ਗਈ ਫਾਰਗੀ ਸਲਿਪ ਲੈ ਕੇ ਪਰੀਖਿਆ ਸਮੇਂ ਦੌਰਾਨ ਆਪਣੇ ਕੋਲ ਰੱਖੀਆਂ ਜਾਣ ਅਤੇ ਪਰੀਖਿਆ ਸਮਾਪਤੀ ਉਪਰੰਤ ਲਾਸਟ ਪੈਕਟ ਵਿੱਚ ਪਾ ਕੇ ਮੁੱਖ ਦਫਤਰ ਨੂੰ ਭੇਜੀਆਂ ਜਾਣ। ਕਿਉਂਕਿ ਆਰ.ਟੀ.ਆਈ ਅਧੀਨ ਇਹਨਾਂ ਦਸਤਾਵੇਜਾਂ ਦੀ ਕਦੇ ਵੀ ਲੋੜ ਪੈ ਸਕਦੀ ਹੈ।

Class 4 employees duties 
17. ਪਰੀਖਿਆ ਦੌਰਾਨ ਪਰੀਖਿਆਰਥੀਆਂ ਨੂੰ ਪਾਣੀ ਪਿਲਾਉਣ ਲਈ ਪਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਹੀ ਹਾਲ ਕਮਰਿਆਂ ਵਿੱਚ ਪ੍ਰਬੰਧਤ ਕਰ ਲਿਆ ਜਾਵੇ ਤਾਂ ਜੇ ਵਾਟਰ ਮੈਨ ਦੇ ਵਾਰ-ਵਾਰ ਪਰੀਖਿਆ ਕੇਂਦਰ ਤੋਂ ਅੰਦਰ/ਬਾਹਰ ਜਾਣ ਤੇ ਕੰਟਰੋਲ ਕੀਤਾ ਜਾ ਸਕੇ। ਪਰੀਖਿਆ ਕੇਂਦਰ ਦੇ ਮੇਨਗੇਟ ਉੱਤੇ ਹਰ ਸਮੇਂ ਦਰਜਾ ਚਾਰ ਕਰਮਚਾਰੀ ਤਾਇਨਾਤ ਕੀਤਾ ਜਾਵੇ। ਕਿਸੇ ਵੀ ਹਾਲਤ ਵਿੱਚ ਗੇਟ ਨੂੰ ਤਾਲਾ ਨਾ ਲਗਾਇਆ ਜਾਵੇ ਤਾਂ ਜੋ ਉਡਣ ਦਸਤਾ ਮੁੱਖੀਆਂ ਨੂੰ ਪਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਕੋਈ ਵੀ ਦਿਕਤ ਪੇਸ਼ ਨਾ ਆਵੇ। ਜੇਕਰ ਕਿਸੇ ਪਰੀਖਿਆ ਕੇਂਦਰ ਵਿੱਚ ਨਕਲ ਦਾ ਰੁਝਾਨ ਪਾਇਆ ਜਾਂਦਾ ਹੈ. ਇਸ ਦੀ ਪੁਸ਼ਟੀ ਉਡਣ ਦਸਤੇ ਮੁਖੀ ਵੱਲੋਂ ਕੀਤੀ ਜਾਂਦੀ ਹੈ ਤਾਂ ਸਬੰਧਤ ਦੋਸ਼ੀ ਅਮਲੇ ਵਿਰੁੱਧ ਬਣਦੀ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਨਿਯੁਕਤੀਕਾਰ ਨੂੰ ਲਿਖ ਦਿੱਤਾ ਜਾਵੇਗਾ।

18. ਜੇਕਰ ਪਰੀਖਿਆਵਾਂ ਦੌਰਾਨ ਪਰੀਖਿਆ ਕੇਂਦਰ ਅੰਦਰ ਯੂ.ਐਮ.ਸੀ. ਕੇਸ ਬਣਦਾ ਹੈ ਤਾਂ ਕੇਸ ਹੱਲ ਹੋਣ ਤੱਕ ਸੈਂਟਰ ਸੁਪਰਡੰਟ ਦੇ ਮਿਹਨਤਾਨੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।

19. ਕੇਂਦਰ ਸੁਪਰਡੰਟ ਦੇ ਮਿਹਨਤਾਨੇ ਦੀ ਅਦਾਇਗੀ ਸਿੱਧੇ ਤੌਰ ਤੇ ਬੈਂਕ ਖਾਤੇ ਵਿੱਚ ਕੀਤੀ ਜਾਣੀ ਹੈ। ਇਸ ਲਈ ਬਿਲ ਤਿਆਰ ਕਰਦੇ ਸਮੇਂ ਡਿਊਟੀ ਤੇ ਤਾਇਨਾਰ ਸੁਪਰਡੰਟ ਦਾ ਬੈਂਕ ਖਾਤਾ ਨੰਬਰ, ਬੈਂਕ ਦਾ ਨਾਂ ਅਤੇ IFSC ਕੋਡ ਜਰੂਰ ਦਰਜ ਕੀਤਾ ਜਾਵੇ, ਉਪਰੰਤ ਇਹ ਬਿੱਲ ਜਿਲ੍ਹਾ ਮੈਨੇਜਰ, ਖੇਤਰੀ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ ਕੋਲ ਪਰੀਖਿਆ ਸਮਾਪਤ ਹੋਣ ਦੇ 15 ਦਿਨਾਂ ਦੇ ਅੰਦਰ-ਅੰਦਰ ਜਮ੍ਹਾਂ ਕਰਵਾਏ ਜਾਣ। ਬਿੱਲ ਨਿਰਧਾਰਿਤ ਮਿਤੀ ਤੱਕ ਨਾ ਪ੍ਰਾਪਤ ਹੋਣ ਦੀ ਸੂਰਤ ਵਿੱਚ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ। ਨਿਗਰਾਨ ਅਮਲਾ ਸਬੰਧਤ ਸਕੂਲ ਦਾ ਹੀ ਹੋਵੇਗਾ। ਡਿਪਟੀ ਸੁਪਰਡੰਟ ਅਤੇ ਨਿਗਰਾਨ ਅਮਲੇ ਨੂੰ ਕੋਈ ਅਦਾਇਗੀ ਨਹੀਂ ਕੀਤੀ ਜਾਵੇਗੀ।

20. ਕੇਵਲ ਵਿਲੱਖਣ ਸਮਰੱਥਾ ਰੱਖਣ ਵਾਲੇ ਪਰੀਖਿਆ ਕੇਂਦਰਾਂ ਵਿੱਚ ਸਕੂਲ ਮੁਖੀ ਹੀ ਕੇਂਦਰ ਸੁਪਰਡੰਟ ਦੀ ਡਿਊਟੀ ਨਿਭਾਵੇਗਾ। ਅਜਿਹੇ ਪਰੀਖਿਆ ਕੇਂਦਰਾਂ ਨੂੰ ਅਚੇਤ ਖਰਚੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।

21. ਪਰੀਖਿਆ ਦੌਰਾਨ ਕਿਸੇ ਵੀ ਪਰੀਖਿਆਰਥੀ ਦੇ ਬੂਟ ਅਤੇ ਜੁਰਾਬਾਂ ਨਾ ਖੁੱਲ੍ਹਵਾਏ ਜਾਣ ਅਤੇ ਕਿਸੇ ਦੀ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚਾਈ ਜਾਵੇ (ਧਾਰਮਿਕ ਚਿਨ੍ਹ ਨਾ ਉਤਰਵਾਏ ਜਾਣ)। ਲੋੜ ਪੈਣ ਤੇ ਲੜਕੀਆਂ ਦੀ ਤਲਾਸ਼ੀ ਇਸਤਰੀ ਨਿਗਰਾਨ ਤੋਂ ਹੀ ਕਰਵਾਈ ਜਾਵੇ ।

22. ਪਰੀਖਿਆ ਕੇਂਦਰ ਵਿੱਚ ਸਮੂਹ ਨਿਗਰਾਨ ਅਮਲਾ ਅਤੇ ਪਰੀਖਿਆਰਥੀ ਮੋਬਾਇਲ ਫੋਨ/ ਜਾਂ ਕਿਸੇ ਵੀ ਕਿਸਮ ਦੀ ਇਲੈਕਟ੍ਰੋਨਿਕਸ ਡਿਵਾਈਸ ਨਹੀਂ ਲੈ ਕੇ ਜਾ ਸਕਦਾ। ਕੇਵਲ ਕੇਂਦਰ ਸੁਪਰਡੰਟ, ਅਬਜ਼ਰਵਰ ਫਲਾਇੰਗ ਸਕੁਐਡ ਨੂੰ ਪਰੀਖਿਆ ਕੇਂਦਰ ਅੰਦਰ ਮੋਬਾਇਲ ਫੋਨ ਲਿਜਾਣ ਦੀ ਆਗਿਆ ਹੋਵੇਗੀ (ਵਿਦਿਆਰਥੀਆਂ ਦੇ ਰੋਲ ਨੂੰ ਸਕੈਨਰ ਐਪ ਰਾਹੀਂ ਵੈਰੀਫਾਈ ਕਰਨ) । ਪਰੀਖਿਆ ਨਾਲ ਸਬੰਧਤ ਹੋਰ ਅਮਲੇ/ਸਟਾਫ ਦੇ ਮੋਬਾਇਲ ਫੋਨ ਰੱਖਣ ਲਈ ਕੇਂਦਰ ਕੰਟਰੋਲਰ ਵੱਲੋਂ ਅਲੱਗ ਤੋਂ ਇੰਤਜਾਮ ਕਰਵਾਇਆ ਜਾਵੇਗਾ।

a) ਜੇਕਰ ਕੋਈ ਅਧਿਆਪਕ ਪਰੀਖਿਆ ਕੇਂਦਰ ਵਿੱਚ ਮੋਬਾਇਲ/ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਲਈ ਸਬੰਧਤ ਅਥਾਰਟੀ ਨੂੰ ਲਿਖਿਆ ਜਾਵੇਗਾ।
 b) ਜੇਕਰ ਕੋਈ ਪਰੀਖਿਆਰਥੀ ਪਰੀਖਿਆ ਕੇਂਦਰ ਵਿੱਚ ਮੋਬਾਇਲ / ਇਲੈਕਟ੍ਰੋਨਿਕ ਡਿਵਾਈਸ ਲੈ ਕੇ ਜਾਂਦਾ ਹੈ ਤਾਂ ਉਸ ਵਿਰੁੱਧ ਅਣ- ਉਚਿਤ ਸਾਧਨਾਂ ਦੀ ਵਰਤੋਂ ਕਰਨ ਤਹਿਤ ਕੇਸ ਦਰਜ ਕੀਤਾ ਜਾਵੇਗਾ।

23. ਕੇਂਦਰ ਸੁਪਰਡੰਟ ਦੀ ਇੱਕ ਜਾਂ ਦੋ ਦਿਨ ਦੀ ਗੈਰ-ਹਾਜ਼ਰੀ/ ਛੁੱਟੀ ਦੇ ਸਮੇਂ ਤੇ ਡਿਪਟੀ ਸੁਪਰਡੰਟ ਜੋ ਕਿ ਆਪਣੀ ਡਿਊਟੀ ਦੇ ਨਾਲ-ਨਾਲ ਕੇਂਦਰ ਸੁਪਰਡੰਟ ਦੀ ਡਿਊਟੀ ਵੀ ਨਿਭਾਏਗਾ। ਜੇਕਰ ਕੇਂਦਰ ਸੁਪਰਡੰਟ 2 ਦਿਨਾਂ ਤੋਂ ਵੱਧ ਛੁੱਟੀ ਲੈਂਦੇ ਹਨ ਫਿਰ ਨਿਯਮਾਂ ਅਨੁਸਾਰ ਬਦਲਵਾਂ ਪ੍ਰਬੰਧ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ।

24. ਜੇਕਰ ਕਿਸੇ ਨਿਗਰਾਨ ਅਮਲੇ ਵੱਲੋਂ ਤੁਹਾਡੇ ਧਿਆਨ ਵਿੱਚ ਲਿਆ ਜਾਂਦਾ ਹੈ ਕਿ ਉਸ ਦਾ ਪੜ੍ਹਾਇਆ / ਨਜ਼ਦੀਕੀ ਰਿਸ਼ਤੇਦਾਰ ਡਿਊਟੀ ਵਾਲੇ ਕੇਂਦਰ ਵਿੱਚ ਪਰੀਖਿਆ ਦੇ ਰਿਹਾ ਹੈ ਤਾਂ ਉਸ ਨੂੰ ਤੁਰੰਤ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ) ਨਾਲ ਸੰਪਰਕ ਕਰਨ ਲਈ ਕਿਹਾ ਜਾਵੇ।

25. ਉੱਤਰ-ਪੱਤਰੀਆਂ ਦੇ ਪੈਕਟ ਉੱਪਰ ਜਾਣਕਾਰੀ-ਦਸਵੀਂ ਲਈ ਨੀਲੇ ਰੰਗ ਦੇ ਮਾਰਕਰ ਨਾਲ ਅਤੇ ਬਾਰ੍ਹਵੀਂ ਲਈ ਲਾਲ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ। ਲਾਸਟ ਪੈਕਟਾਂ ਤੇ ਹਰੇ ਰੰਗ ਦੇ ਮਾਰਕਰ ਨਾਲ ਲਿਖਿਆ ਜਾਵੇ।

26. ਰੋਜ਼ਾਨਾ ਪਰੀਖਿਆ ਦੀ ਸਮਾਪਤੀ ਤੋਂ ਤੁਰੰਤ ਬਾਅਦ ਹੱਲ ਹੋਈਆਂ ਉੱਤਰ ਪੱਤਰੀਆਂ ਦਾ ਸੀਲਬੰਦ ਪੈਕਟ ਕੇਂਦਰ ਕੰਟਰੋਲਰ ਨੂੰ ਸੌਂਪਿਆ ਜਾਵੇ। ਇਹ ਉੱਤਰ-ਪੱਤਰੀਆਂ (ਬਿਨ੍ਹਾਂ ਫੋਲਡ ਕੀਤੇ) ਦੇ ਸੀਲਬੰਦ ਪੈਕਟ ਕਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਉਣਾ ਕੇਂਦਰ ਕੰਟਰੋਲਰ ਦੀ ਜਿੰਮੇਵਾਰੀ ਹੋਵੇਗੀ। ਹੱਲ ਹੋਈਆਂ ਉੱਤਰ ਪੱਤਰੀਆਂ ਦੇ ਸੀਲ ਬੰਦ ਪੈਕਟ ਵਿੱਚ ਮੀਮੋ ਦੀਆਂ ਦੋ ਕਾਪੀਆਂ/ ਪਰਤਾਂ ਪਾਈਆਂ ਜਾਣ।

27. ਵਿਲੱਖਣ ਸਮਰਥਾ Hearing Impaired(HI), Intellectual Disability (ID), Visually Impared(VI), Autism Spectrum Disorder (ASD), Cerebral Palsy, Chronic Neurological conditions. Specific Learning Disability, Multiple Disabilities including Deaf blindness, Parkinson's Disease and Mental Illness ਪ੍ਰੀਖਿਆਰਥੀਆਂ ਨੂੰ ਪ੍ਰਸ਼ਨ ਪੱਤਰ 
(DA ਕੋਡ) ਦਿੱਤਾ ਜਾਵੇਗਾ। ਵਿਲੱਖਣ ਸਮਰੱਥਾ ਵਾਲੇ ਸਾਰੇ ਪਰੀਖਿਆਰਥੀਆਂ ਨੂੰ ਪੇਪਰ ਹੱਲ ਕਰਨ ਲਈ ਹਰੇਕ ਇੱਕ ਘੰਟੇ ਪਿੱਛੇ 20 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਣਾ ਹੈ ਅਤੇ ਲੋੜ ਅਨੁਸਾਰ ਅਜਿਹੇ ਪਰੀਖਿਆਰਥੀਆਂ ਨੂੰ ਲਿਖਾਰੀ (scribe) ਦੀ ਪ੍ਰਵਾਨਗੀ ਆਪ ਵੱਲੋਂ ਦਿੱਤੀ ਜਾਵੇਗੀ। ਜੇਕਰ ਕੋਈ ਅਜਿਹਾ ਪਰੀਖਿਆਰਥੀ ਆਪ ਦੇ ਪਰੀਖਿਆ ਕੇਂਦਰ ਵਿਖੇ ਪਰੀਖਿਆ ਦੇ ਰਿਹਾ ਹੈ ਤਾਂ ਉਸਦੇ ਸਕੂਲ ਟੀਚਰ ਦੀ ਡਿਊਟੀ ਪਰੀਖਿਆ ਕੇਂਦਰ ਵਿੱਚ ਲਗਾਈ ਜਾਵੇ। ਅਜਿਹੇ ਪਰੀਖਿਆਰਥੀਆਂ ਦੀਆਂ ਉੱਤਰ-ਪੱਤਰੀਆਂ ਦੇ ਪੈਕਟ ਵੱਖਰੇ ਤੌਰ ਤੇ ਸੀਲਬੰਦ ਕਰਕੇ ਇੱਕਤਰ ਕੇਂਦਰ ਤੇ ਭੇਜੇ ਜਾਣ।

28. ਪਰੀਖਿਆ ਕੇਂਦਰ ਲਈ ਸਿੰਗਲ ਬੈਂਚ /ਸਿੰਗਲ ਪਰੀਖਿਆਰਥੀ ਦੀ ਸ਼ਰਤ ਰੱਖੀ ਗਈ ਸੀ। ਉਸੇ ਅਧਾਰ ਤੇ ਸਿੰਗਲ ਬੈਂਚ /ਸਿੰਗਲ ਪਰੀਖਿਆਰਥੀ ਬਿਠਾਇਆ ਜਾਵੇ।

29. ਲੋੜੀਂਦੇ ਡੈਸਕ/ ਬੈਚਾਂ ਲਈ ਕੇਂਦਰ ਕੰਟਰੋਲਰ ਨਾਲ ਸੰਪਰਕ ਕੀਤਾ ਜਾਵੇ। ਕੋਈ ਵੀ ਪਰੀਖਿਆਰਥੀ ਫਰਸ਼ ਤੇ ਬੈਠ ਕੇ ਪਰੀਖਿਆ ਨਹੀਂ ਦੇਵੇਗਾ।

30. ਜੇਕਰ ਆਪ ਦੇ ਪਰੀਖਿਆ ਕੇਂਦਰ ਵਿਖੇ ਕੋਈ ਵਿਲੱਖਣ ਸਮੱਰਥਾ ਵਾਲਾ ਪਰੀਖਿਆਰਥੀ ਪੇਪਰ ਦੇ ਰਿਹਾ ਹੈ ਤਾਂ ਉਸ ਦੀ ਪਰੀਖਿਆ ਗਰਾਊਂਡ ਫਲੋਰ ਤੇ ਹੀ ਇੱਕ ਵੱਖਰੇ ਕਮਰੇ ਵਿੱਚ ਲਈ ਜਾਵੇ ਅਤੇ ਉਸ ਲਈ ਵਾਧੂ ਨਿਗਰਾਨ ਉਪਲੱਬਧ ਕਰਵਾਇਆ ਜਾਵੇ।

31. ਕੇਂਦਰ ਕੰਟਰੋਲਰ, ਕੇਂਦਰ ਸੁਪਰਡੰਟ ਲਈ ਹਦਾਇਤਾਂ ਅਤੇ ਪਰੀਖਿਆ ਨਾਲ ਸਬੰਧਤ ਪ੍ਰਫਾਰਮੇ ਸਕੂਲ Login ID ਤੇ ਅਪ-ਲੋਡ ਕਰਵਾਏ ਗਏ ਹਨ। ਇਨ੍ਹਾਂ ਨੂੰ ਕੇਂਦਰ ਕੰਟਰੋਲਰ ਪਾਸੋ ਪ੍ਰਾਪਤ ਕਰ ਲਿਆ ਜਾਵੇ।

32. ਇਹਨਾਂ ਪਰੀਖਿਆਵਾਂ ਵਿੱਚ ਸਕੂਲ Center Login ਰਾਹੀਂ ਹਰ ਰੋਜ਼ ਪਰੀਖਿਆ ਡਿਊਟੀ ਤੇ ਹਾਜਰ ਸਮੂਹ ਸਟਾਫ ਦੀ ਹਾਜਰੀ Online Portal ਰਾਹੀਂ ਭੇਜਣੀ ਯਕੀਨੀ ਬਣਾਈ ਜਾਵੇ। ਇਸ ਸਬੰਧੀ ਪੋਰਟਲ ਦਾ ਲਿੰਕ ਪਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾਂ School Login ਵਿੱਚ Live ਕਰ ਦਿੱਤਾ ਜਾਵੇਗਾ। 

33. ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਨਾਲ ਸਬੰਧਤ ਹਸਤਾਖਰ ਚਾਰਟ ਲਾਸਟ ਪੈਕਟ ਨਾਲ ਵੱਖਰਾ-ਵੱਖਰਾ ਲਿਫਾਫਾ ਤਿਆਰ ਕਰਕੇ ਕੋਲੈਕਸ਼ਨ ਸੈਂਟਰ ਤੇ ਜਮ੍ਹਾਂ ਕਰਵਾਇਆ ਜਾਵੇ। 
34. ਨਵੀਆਂ ਹਦਾਇਤਾਂ ਅਤੇ ਪਰੀਖਿਆਵਾਂ ਸਬੰਧੀ ਹਰ ਰੋਜ਼ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਈਟ www.pseb.ac.in ਅਤੇ ਸਕੂਲ ਲਾਗ-ਇੰਨ ਆਈ.ਡੀ. ਤੇ ਚੈੱਕ ਕੀਤੀ ਜਾਵੇ।

35. ਅਣ-ਅਧਿਕਾਰਿਤ ਵਿਅਕਤੀ ਨੂੰ ਕੇਂਦਰ ਵਿੱਚ ਦਾਖਲ ਨਾ ਹੋਣ ਦਿੱਤਾ ਜਾਵੇ।


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends