ਲੋਕ ਸਭਾ ਚੋਣਾਂ -2024 ਬਟਾਲਾ : ਸਿਵਲ ਅਤੇ ਪੁਲਿਸ ਵਿਭਾਗ ਵਲੋਂ ਦੇਰ ਸ਼ਾਮ ਬਟਾਲਾ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ



ਲੋਕ ਸਭਾ ਚੋਣਾਂ -2024

ਚੋਣਾਂ ਨਿਰਪੱਖ ਅਤੇ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ-ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ

ਸਿਵਲ ਅਤੇ ਪੁਲਿਸ ਵਿਭਾਗ ਵਲੋਂ ਦੇਰ ਸ਼ਾਮ ਬਟਾਲਾ ਸ਼ਹਿਰ ਵਿੱਚ ਕੱਢਿਆ ਗਿਆ ਫਲੈਗ ਮਾਰਚ

ਬਟਾਲਾ, 16  ਮਾਰਚ   (     )  ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਚੋਣ ਲਈ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ । 


    ਅੱਜ ਦੇਰ ਸ਼ਾਮ ਡਾ ਸ਼ਾਇਰੀ ਭੰਡਾਰੀ, ਐਸਡੀਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਪੁਲਿਸ ਵਿਭਾਗ ਨਾਲ ਬਟਾਲਾ ਸ਼ਹਿਰ ਵਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੋਰ ਐਸ ਪੀ (ਐੱਚ) ਬਟਾਲਾ, ਡੀਐਸਪੀ (ਐੱਚ) ਆਜਾਦ ਦਵਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਜੋਤ ਸਿੰਘ ਸਚਦੇਵਾ ਅਤੇ ਕੇਂਦਰੀ ਸੁਰੱਖਿਆ ਬਲ ਦੇ ਅਧਿਕਾਰੀ ਆਦਿ ਮੋਜੂਦ ਸਨ। 
   ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸਡੀਐਮ ਬਟਾਲਾ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ ਹਿਮਾਂਸੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਦਰਸ਼ ਚੋਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਚੋਣਾਂ ਨਿਰਪੱਖ, ਸ਼ਾਤੀਪੂਰਵਕ ਅਤੇ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੱਜ ਫਲੈਗ ਮਾਰਚ ਕੱਢਣ ਦਾ ਮੁੱਖ ਮੰਤਵ ਇਹੀ ਹੈ ਕਿ ਲੋਕ ਸਭਾ ਚੋਣਾਂ ਸਬੰਧੀ  ਜਿਲਾ ਪਰਸ਼ਾਸਨ ਵਲੋਂ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਲੋਕ ਸਭਾ ਚੋਣਾਂ ਸ਼ਾਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਅਤੇ ਲਾਲਚ ਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। 
  ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੋਰ ਐਸ ਪੀ (ਐੱਚ) ਬਟਾਲਾ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਐਸ ਐਸ ਪੀ ਬਟਾਲਾ ਮੈਡਮ ਅਸ਼ਵਨੀ ਗੋਟਿਆਲ ਦੀ ਅਗਵਾਈ ਹੇਠ ਪੁਲਿਸ ਵਿਭਾਗ ਵਲੋਂ ਸੁਰੱਖਿਆ ਦੇ ਪਰਬੰਧ ਕੀਤੇ ਗਏ ਹਨ ਅਤੇ ਚੋਣਾਂ ਸੁਰੱਖਿਆ ਪੂਰਵਕ ਢੰਗ ਨਾਲ ਨੇਪਰੇ ਚਾੜੀਆਂ ਜਾਣਗੀਆਂ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends