ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਪਰ ਰਹੇਗੀ ਤਿੱਖੀ ਨਜ਼ਰ : ਕੋਮਲ ਮਿੱਤਲ

-ਲੋਕ ਸਭਾ ਚੋਣਾਂ-2024-

-ਪੇਡ ਖ਼ਬਰਾਂ ’ਤੇ ਨਜ਼ਰ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਹੋਈ ਕਾਰਜਸ਼ੀਲ 

-ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਪਰ ਰਹੇਗੀ ਤਿੱਖੀ ਨਜ਼ਰ : ਕੋਮਲ ਮਿੱਤਲ 

-ਜ਼ਿਲ੍ਹਾ ਚੋਣ ਅਫ਼ਸਰ ਨੇ ਮੀਡੀਆ ਮੋਨੀਟਰਿੰਗ ਸੈੱਲ ਦਾ ਲਿਆ ਜਾਇਜ਼ਾ 

ਹੁਸ਼ਿਆਰਪੁਰ, 17 ਮਾਰਚ
ਅਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਠਿਤ ਕੀਤੀ ਗਈ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਕਾਰਜਸ਼ੀਲ ਹੋ ਗਈ ਹੈ, ਜਿਸ ਵੱਲੋਂ ਚੋਣ ਜ਼ਾਬਤੇ ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ  ਇਸ਼ਤਿਹਾਰਬਾਜ਼ੀ, ਪੇਡ ਖ਼ਬਰਾਂ/ਸ਼ੱਕੀ ਪੇਡ ਖ਼ਬਰਾਂ ’ਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਮੀਡੀਆ ਮੋਨੀਟਰਿੰਗ ਸੈੱਲ ਦਾ ਜਾਇਜ਼ਾ ਲੈਣ ਮੌਕੇ ਕੀਤਾ। 



ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ ਦੀ ਅਗਵਾਈ 'ਚ ਗਠਿਤ ਇਸ ਕਮੇਟੀ ਵਿਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਚਾਬਾ ਨੂੰ ਨੋਡਲ ਅਫ਼ਸਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਨੂੰ ਮੈਂਬਰ ਸਕੱਤਰ ਅਤੇ ਜ਼ਿਲ੍ਹਾ ਸਿਸਟਮ ਮੈਨੇਜਰ ਚਰਨ ਕਮਲ ਸਿੰਘ, ਸੰਜੀਵ ਕੁਮਾਰ ਬਖਸ਼ੀ (ਪ੍ਰਸਾਰ ਭਾਰਤੀ) ਤੇ  ਸੂਦ (ਪੀ.ਟੀ.ਆਈ) ਨੂੰ
ਮੈਂਬਰਾਂ ਵਜੋਂ ਸ਼ਾਮਿਲ ਕੀਤਾ ਗਿਆ ਹੈ । 
ਇਸ ਤੋਂ ਇਲਾਵਾ ਮੀਡੀਆ ਮੋਨੀਟਰਿੰਗ ਸੈੱਲ ਵਿਚ 20 ਦੇ ਕਰੀਬ ਕਰਮਚਾਰੀਆਂ ਨੂੰ ਵੱਖ-ਵੱਖ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਉੱਪਰ ਪ੍ਰਚਾਰ ਤੇ ਨਿਗਰਾਨੀ ਲਈ ਵੀ ਤਾਇਨਾਤ ਕੀਤਾ ਗਿਆ ਹੈ । 


ਉਹਨਾਂ ਦੱਸਿਆ ਕਿ ਇਸ ਸੈੱਲ ਵੱਲੋਂ ਆਪਣਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਵਿਚ ਸ਼ਾਮਲ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਲਗਾਤਾਰ ਨਿਊਜ਼ ਚੈਨਲਾਂ, ਸੋਸ਼ਲ ਮੀਡੀਆ ਅਤੇ ਪ੍ਰਿੰਟ ਮੀਡੀਆ ਵਿਚ ਨਸ਼ਰ ਹੋਣ ਵਾਲੀਆਂ ਖ਼ਬਰਾਂ ਦੀ ਨਜ਼ਰਸਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਪ੍ਰਚਾਰ ਸਮੱਗਰੀ ਦੇ ਕੰਟੈਂਟ ਦੀ ਪ੍ਰੀ-ਸਰਟੀਫਿਕੇਸ਼ਨ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੇਡ ਨਿਊਜ਼ ਤੇ ਸ਼ੱਕੀ ਪੇਡ ਨਿਊਜ਼ ਦੇ ਮਾਮਲੇ ਵੀ ਵਿਚਾਰੇ ਜਾਣਗੇ।
ਇਸ ਮੌਕੇ ਵਧੀਕ ਜ਼ਿਲਾ ਚੋਣ ਅਫਸਰ ਰਾਹੁਲ ਚਾਬਾ ਸਹਾਇਕ ਕਮਿਸ਼ਨਰ ਦਿਵਿਆ ਪੀ, ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ, ਤਹਿਸੀਲਦਾਰ ਚੋਣਾਂ ਸਰਬਜੀਤ ਸਿੰਘ, ਸਹਾਇਕ ਲੋਕ ਸੰਪਰਕ ਅਫਸਰ ਲੋਕੇਸ਼ ਕੁਮਾਰ, ਚੋਣ ਕਾਨੂੰਗੋ ਦੀਪਕ ਕੁਮਾਰ ਤੇ ਹੋਰ ਹਾਜ਼ਰ ਸਨ।
#LokSabhaElections2024 #TheCEOPunjab #NoVoterToBeLeftBehind #chunavkaparv #ivoteforsure #IssVaar70Par
#ElectionCommissionOfIndia
#komalmittal

💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends