GTU ELECTION 2024 : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ

*ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਜਥੇਬੰਦਕ ਚੋਣਾਂ ਦਾ ਐਲਾਨ*

*8 ਅਪ੍ਰੈਲ ਨੂੰ ਜ਼ਿਲ੍ਹਾ ਪ੍ਧਾਨਾਂ ਤੇ ਬਲਾਕ ਪ੍ਰਧਾਨਾਂ ਦੀਆਂ ਹੋਣਗੀਆਂ ਨਾਮਜ਼ਦਗੀਆਂ*

*17 ਅਪ੍ਰੈਲ ਨੂੰ ਹੋਵੇਗੀ ਚੋਣ*

ਲੁਧਿਆਣਾ:- ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਸਾਥੀ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਸਾਰੇ ਜਿਲਿਆਂ ਦੇ ਪ੍ਰਧਾਨ ਸਕੱਤਰਾਂ ਤੇ ਸੂਬਾਈ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਜਥੇਬੰਦਕ ਚੋਣਾਂ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਮਿਤੀ 8 ਅਪ੍ਰੈਲ ਨੂੰ ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਚੋਣਾਂ ਲਈ ਨਾਮਜ਼ਦਗੀਆਂ ਭਰੀਆਂ ਜਾਣਗੀਆਂ ਅਤੇ 17 ਅਪ੍ਰੈਲ ਨੂੰ ਚੋਣ ਹੋਵੇਗੀ। ਇਸ ਸਮੇਂ ਜਥੇਬੰਦੀ ਦੇ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੰਵਿਧਾਨ ਮੁਤਾਬਿਕ ਹਰ ਤਿੰਨ ਸਾਲ ਬਾਅਦ ਲੋਕਤਾਂਤ੍ਰਿਕ ਤਰੀਕੇ ਨਾਲ ਜਥੇਬੰਦੀ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ। ਜਿਸ ਵਿੱਚ ਜਥੇਬੰਦੀ ਦਾ ਕੋਈ ਵੀ ਮੈਬਰ ਬਲਾਕ ਤੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀਆਂ ਭਰ ਸਕਦਾ ਹੈ।



 ਸੂਬਾਈ ਕਮੇਟੀ ਦੀ ਚੋਣ ਵਿੱਚ ਚੁਣੇ ਹੋਏ ਜ਼ਿਲ੍ਹਾ ਪ੍ਰਧਾਨ ਸੂਬਾ ਕਮੇਟੀ ਦੀ ਚੋਣ ਵਿੱਚ ਹਿੱਸਾ ਲੈਂਦੇ ਹਨ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੀਆਂ ਚੋਣਾਂ ਨੂੰ ਨੇਪਰੇ ਚਾੜ੍ਹਨ ਲਈ ਹਰ ਜ਼ਿਲ੍ਹੇ ਵਿੱਚ ਪ੍ਜਾਇਡਿੰਗ ਤੇ ਸਹਾਇਕ ਪ੍ਜਾਇਡਿੰਗ ਅਫ਼ਸਰਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਜਥੇਬੰਦੀ ਦੇ ਸੰਵਿਧਾਨ ਮੁਤਾਬਿਕ ਚੋਣਾਂ ਦੇ ਅਮਲ ਨੂੰ ਪੂਰਾ ਕੀਤਾ ਜਾ ਸਕੇ। ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ, ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਆਗੂ ਪਿ੍ੰਸੀਪਲ ਅਮਨਦੀਪ ਸ਼ਰਮਾਂ, ਕਰਨੈਲ ਫਿਲੌਰ, ਗੁਰਦੀਪ ਸਿੰਘ ਬਾਜਵਾ,  ਜਗਜੀਤ ਸਿੰਘ ਮਾਨ, ਨਰਿੰਦਰ ਸਿੰਘ ਮਾਖਾ, ਮਨੋਹਰ ਲਾਲ ਸ਼ਰਮਾਂ, ਰਣਜੀਤ ਸਿੰਘ ਮਾਨ, ਪੁਸ਼ਪਿੰਦਰ ਹਰਪਾਲਪੁਰ, ਬਲਵਿੰਦਰ ਸਿੰਘ ਭੁੱਟੋ, ਪ੍ਰਭਜੀਤ ਸਿੰਘ ਰਸੂਲਪੁਰ, ਹਰਿੰਦਰ ਮੱਲੀਆਂ ਬਰਨਾਲਾ, ਸੁੱਚਾ ਸਿੰਘ ਟਰਪਈ ਅਮ੍ਰਿਤਸਰ, ਮਲਕੀਅਤ ਸਿੰਘ ਪੱਤੀ ਬਰਨਾਲਾ, ਤਜਿੰਦਰ ਸਿੰਘ ਤੇਜੀ ਬਰਨਾਲਾ, ਸੁਰਿੰਦਰ ਕੁਮਾਰ ਬਰਨਾਲਾ, ਰਵਿੰਦਰ ਸਿੰਘ ਪੱਪੀ ਮੁਹਾਲੀ, ਪਰਮਜੀਤ ਸਿੰਘ ਪਟਿਆਲਾ, ਗੁਰਦਾਸ ਸਿੰਘ ਮਾਨਸਾ, ਸਤੀਸ਼ ਕੁਮਾਰ ਮਾਨਸਾ, ਰਜੇਸ਼ ਕੁਮਾਰ ਫਤਹਿਗੜ੍ਹ ਸਾਹਿਬ, ਅਮਰਜੀਤ ਸਿੰਘ ਫਤਹਿਗੜ੍ਹ ਸਾਹਿਬ, ਸੰਦੀਪ ਕੁਮਾਰ ਪਟਿਆਲਾ, ਗੁਰਚਰਨ ਸਿੰਘ ਕਸਲੀ ਫਿਰੋਜ਼ਪੁਰ, ਰਣਜੋਧ ਸਿੰਘ ਲੁਧਿਆਣਾ, ਰਾਜੀਵ ਕੁਮਾਰ ਲੁਧਿਆਣਾ, ਅਮਨ ਖੇੜਾ ਲੁਧਿਆਣਾ, ਕੰਵਲਨੈਨ ਪਟਿਆਲਾ, ਬੱਗਾ ਸਿੰਘ ਸੰਗਰੂਰ, ਸਰਬਜੀਤ ਸਿੰਘ ਸੰਗਰੂਰ ਤੇ ਵਿਕਰਮਜੀਤ ਸਿੰਘ ਮੁਕਤਸਰ ਆਦਿ ਹਾਜ਼ਰ ਸਨ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends