ਸ਼ਹੀਦੇ ਆਜ਼ਮ ਭਗਤ ਸਿੰਘ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ

 *ਸ਼ਹੀਦੇ ਆਜ਼ਮ ਭਗਤ ਸਿੰਘ ਦੇ ਮੇਲੇ ਦੀਆਂ ਤਿਆਰੀਆਂ ਮੁਕੰਮਲ*


ਬੀ ਜੇ ਪੀ ਸਰਕਾਰ ਦੇ ਫਿਰਕੂ ਫਾਸ਼ੀਵਾਦ ਨੂੰ ਹਰਾਉਣ ਲਈ ਭਗਤ ਸਿੰਘ ਦੇ ਵਿਚਾਰਾਂ ਨੂੰ ਫੈਲਾਉਣ ਦੀ ਲੋੜ


ਨਵਾਂ ਸ਼ਹਿਰ 21 ਮਾਰਚ ( ) ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ 23 ਮਾਰਚ ਨੂੰ ਬੰਗਾ ਰੋਡ, ਖਟਕੜ ਕਲਾਂ ਵਿਖੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਭਾਰਤੀ ਕਮਿਊਨਿਸਟ ਪਾਰਟੀ ਵੱਲੋਂ ਸਾਂਝੇ ਤੌਰ ਤੇ ਕਾਨਫਰੰਸ ਕੀਤੀ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਦੇ ਵਿਚਾਰਾਂ ਦੇ ਉਲਟ ਰਾਜ ਸਤਾ ਤੇ ਕਾਬਜ ਕਾਰਪੋਰੇਟ ਪੱਖੀ ਬੀ ਜੇ ਪੀ ਸਰਕਾਰ ਵੱਲੋਂ ਲੋਕਾਂ ਵਿੱਚ ਧਰਮ ਦੇ ਨਾਂ ਤੇ ਵੰਡੀਆਂ ਪਾ ਕੇ ਲੋਕ ਏਕਤਾ ਨੂੰ ਖੋਰਾ ਲਾਇਆ ਜਾ ਰਿਹਾ ਹੈ ਅਤੇ ਦੇਸ਼ ਵਿੱਚ ਫਿਰਕੂ ਫਾਸ਼ੀਵਾਦ ਨੂੰ ਉਭਾਰਿਆ ਜਾ ਰਿਹਾ ਹੈ। ਜਿਸ ਨਾਲ ਘੱਟ ਗਿਣਤੀਆਂ ਵਿੱਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ। ਇਸ ਸ਼ਹੀਦੀ ਦਿਹਾੜੇ ਤੇ ਭਗਤ ਸਿੰਘ ਦੇ ਵਿਚਾਰਾਂ ਨੂੰ ਫੈਲਾਉਣ ਲਈ ਕੀਤੀ ਜਾ ਰਹੀ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਅੱਜ ਆਰ ਐਮ ਪੀ ਆਈ ਅਤੇ ਸੀ ਪੀ ਆਈ ਦੇ ਆਗੂਆਂ ਦੀ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਵੱਖ ਵੱਖ ਥਾਵਾਂ ਤੋਂ ਆਉਣ ਵਾਲੇ ਜਥਿਆਂ ਲਈ ਲੰਗਰ ਦਾ ਵਿਸ਼ੇਸ਼ ਰੂਪ ਵਿੱਚ ਪ੍ਰਬੰਧ ਕੀਤਾ ਗਿਆ ਹੈ। ਇਸ ਇਸ ਮੌਕੇ ਸਿਰਜਣਾ ਆਰਟਸ ਗਰੁੱਪ ਰਾਏਕੋਟ ਵੱਲੋਂ 'ਭਗਤ ਸਿੰਘ ਤੂੰ ਜਿੰਦਾ ਹੈ' ਨਾਟਕ ਅਤੇ ਕੋਰੀਓਗਰਾਫੀ ਦੀ ਪੇਸ਼ਕਾਰੀ ਕੀਤੀ ਜਾਵੇਗੀ।




         ਇਹ ਸਾਂਝੀ ਕਾਨਫਰੰਸ ਨੂੰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ, ਸੂਬਾ ਸਕੱਤਰ ਪਰਗਟ ਸਿੰਘ ਜਾਮਾਰਾਏ, ਸੀ ਪੀ ਆਈ ਦੇ ਸਕੱਤਰ ਬੰਤ ਬਰਾੜ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਸੰਬੋਧਨ ਕਰਨਗੇ। ਮੀਟਿੰਗ ਵਿੱਚ ਕੁਲਦੀਪ ਸਿੰਘ ਦੌੜਕਾ, ਕੁਲਦੀਪ ਸੁੱਜੋਂ, ਜਸਵਿੰਦਰ ਸਿੰਘ ਭੰਗਲ, ਦਸੌਂਧਾ ਸਿੰਘ, ਜਗਤਾਰ ਸਿੰਘ ਪੁਨੂੰ ਮਜਾਰਾ, ਨਰੰਜਣ ਦਾਸ ਮੇਹਲੀ, ਸੁਤੰਤਰ ਕੁਮਾਰ, ਗੁਰਦਿਆਲ ਸਿੰਘ, ਪਰਮਿੰਦਰ ਮੇਨਕਾ, ਹਰਪਾਲ ਜਗਤਪੁਰ, ਸਤਨਾਮ ਸੁੱਜੋਂ, ਸੁਰਿੰਦਰ ਭੱਟੀ, ਹੁਸਨ ਸਿੰਘ ਮਾਂਗਟ ਆਦਿ ਹਾਜ਼ਰ ਸਨ।

Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends