ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਵੱਖ ਵੱਖ ਸਕੂਲਾਂ ਅਤੇ ਮਿਸ਼ਨ ਸਮਰਥ ਦੇ ਚੱਲ ਰਹੇ ਸੈਮੀਨਾਰਾਂ ਦਾ ਨਿਰੀਖਣ

 ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਵੱਖ ਵੱਖ ਸਕੂਲਾਂ ਅਤੇ ਮਿਸ਼ਨ ਸਮਰਥ ਦੇ ਚੱਲ ਰਹੇ ਸੈਮੀਨਾਰਾਂ ਦਾ ਕੀਤਾ ਨਿਰੀਖਣ।


ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਹੈ ਅਧਾਰ:- ਡੀਜੀ ਸਿੰਘ।


ਨਵੇਂ ਦਾਖਲਿਆਂ ਲਈ ਅਧਿਆਪਕ ਘਰ-ਘਰ ਪਹੁੰਚ ਕਰ ਮਾਪਿਆਂ ਨੂੰ ਕਰਨ ਪ੍ਰੇਰਿਤ:- ਡੀਜੀ ਸਿੰਘ।


ਪਠਾਨਕੋਟ,  26 ਮਾਰਚ ( Pbjobsoftoday )  ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਕੂਲਾਂ ਅਤੇ ਵੱਖ ਵੱਖ ਬਲਾਕਾਂ ਵਿੱਚ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਦੇ ਚੱਲ ਰਹੇ ਸੈਮੀਨਾਰਾਂ ਦਾ ਨਿਰੀਖਣ ਕੀਤਾ ਗਿਆ ਅਤੇ ਆਪਣੇ ਨਿਰੀਖਣ ਦੌਰਾਨ ਜਿਥੇ ਉਨ੍ਹਾਂ ਵੱਲੋਂ ਸਕੂਲਾਂ ਵਿੱਚ ਮਿਡ ਡੇ ਮੀਲ, ਬੱਚਿਆਂ ਦੀ ਹਾਜ਼ਰੀ ਅਤੇ ਨਵੇਂ ਦਾਖਲਿਆਂ ਆਦਿ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਉੱਥੇ ਹੀ ਉਨ੍ਹਾਂ ਵੱਲੋਂ ਮਿਸ਼ਨ ਸਮਰੱਥ ਵਿੱਚ ਅਧਿਆਪਕਾਂ ਨੂੰ ਦਿੱਤੀ ਗਈ ਟ੍ਰੇਨਿੰਗ ਦਾ ਵੀ ਜਾਇਜ਼ਾ ਲਿਆ ਗਿਆ।

ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਰੋਟ ਜੈਮਲ ਸਿੰਘ ਵਿਖੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ


ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਰੋਟ ਜੈਮਲ ਸਿੰਘ ਅਤੇ ਪਠਾਨਕੋਟ -1 ਵਿਖੇ ਸੰਬੋਧਨ ਕਰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਡੀਜੀ ਸਿੰਘ ਨੇ ਕਿਹਾ ਕਿ ਮਿਸ਼ਨ ਸਮਰਥ ਗੁਣਾਤਮਕ ਸਿੱਖਿਆ ਦਾ ਆਧਾਰ ਹੈ। ਇਸ ਮਿਸ਼ਨ ਨਾਲ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਹੋਵੇਗਾ।ਉਨ੍ਹਾਂ ਕਿਹਾ ਕਿ ਸਾਡੀ ਪ੍ਰਮੁੱਖਤਾ  ਸਿੱਖਿਆ ਦੀ ਗੁਣਵੱਤਾ ਵਿੱਚ ਵਾਧਾ ਕਰਨਾ ਹੈ। ਬੱਚਿਆਂ ਨੂੰ ਉਨ੍ਹਾਂ ਦੇ ਪੱਧਰ ਅਨੁਸਾਰ ਸਿੱਖਿਆ ਦੇਕੇ ਸਮੇਂ ਦਾ ਹਾਣੀ ਬਨਾਉਣਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫ਼ਰਜ ਹੈ ਕਿ ਸਿੱਖਿਆ ਵਿਭਾਗ ਵਲੋਂ ਸ਼ੁਰੂ ਕੀਤੇ "ਮਿਸ਼ਨ ਸਮਰੱਥ" ਪ੍ਰੋਜੈਕਟ ਨੂੰ ਕਾਮਯਾਬ ਕਰਨ ਲਈ ਸਾਰੇ ਰਲ-ਮਿਲਕੇ ਹਮਲਾ ਮਾਰੀਏ ਅਤੇ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੇ ਸਕੂਲਾਂ ਵਿੱਚ ਹੂਬਹੂ ਲਾਗੂ ਕਰੀਏ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 1113 ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਸਿਖਾਉਣ ਲਈ ਜ਼ਿਲ੍ਹੇ ਦੇ ਸੱਤਾ ਬਲਾਕਾਂ ਵਿੱਚ 4-4 ਦੇ ਬੈੱਚਾਂ ਵਿੱਚ ਮਿਸ਼ਨ ਸਮਰੱਥ ਅਧੀਨ 2 ਰੋਜ਼ਾਨਾ ਟ੍ਰੇਨਿੰਗ ਦਿੱਤੀ ਗਈ ਹੈ ਤਾਂ ਜ਼ੋ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਹੋ ਸਕੇ। ਇਹ ਟ੍ਰੇਨਿੰਗ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਸਮੂਹ ਸੀਐਚਟੀ, ਹੈਡ ਟੀਚਰਾਂ, ਈਟੀਟੀ ਅਧਿਆਪਕਾਂ, ਐਸੋਸੀਏਟ ਅਧਿਆਪਕਾਂ, ਪ੍ਰੀ-ਪ੍ਰਾਇਮਰੀ ਐਸੋਸੀਏਟ ਅਧਿਆਪਕਾਂ ਦੀ ਲਗਾਈ ਗਈ ਹੈ। ਇਨ੍ਹਾਂ ਟ੍ਰੇਨਿੰਗਾਂ ਵਿੱਚ ਜ਼ਿਲ੍ਹਾ ਪੱਧਰ ਤੇ ਟ੍ਰੇਨਿੰਗ ਪ੍ਰਾਪਤ 28 ਅਧਿਆਪਕਾਂ ਨੇ ਬਤੌਰ ਬਲਾਕ ਰਿਸੋਰਸ ਪਰਸਨ ਭੂਮਿਕਾ ਨਿਭਾਈ ਹੈ। ਇਹ ਟ੍ਰੇਨਿੰਗ 15 ਮਾਰਚ ਤੋਂ 26 ਮਾਰਚ ਦੌਰਾਨ ਦਿੱਤੀ ਗਈ ਹੈ।ਉਨ੍ਹਾਂ ਇਸ ਮੌਕੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਨਵੇਂ ਵਿੱਦਿਅਕ ਸੈਸ਼ਨ ਦੌਰਾਨ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕੀਤਾ ਜਾਵੇ ਅਤੇ ਅਧਿਆਪਕ ਘਰ - ਘਰ ਪਹੁੰਚ ਬਣਾ ਕੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਪ੍ਰਾਪਤੀਆਂ ਦੱਸ ਕੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਤੇ ਬੀਪੀਈਓ ਸ੍ਰੀ ਪੰਕਜ ਅਰੋੜਾ, ਸੀਐਚਟੀ ਪਵਨ ਕੁਮਾਰ, ਰਿਸੋਰਸ ਪਰਸਨ ਬਿਸੰਬਰ ਦਾਸ, ਰਾਕੇਸ਼ ਕੁਮਾਰ, ਸੁਨੀਲ ਕੁਮਾਰ, ਨਵਜੀਵਨ ਸਿੰਘ, ਤੇਜਿੰਦਰ ਪਾਲ ਸਿੰਘ, ਦਵਿੰਦਰ ਕੁਮਾਰ, ਬਲਕਾਰ ਅੱਤਰੀ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ:- ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਰੋਟ ਜੈਮਲ ਸਿੰਘ ਵਿਖੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

ਫੋਟੋ ਕੈਪਸ਼ਨ:- ਸਰਕਾਰੀ ਪ੍ਰਾਇਮਰੀ ਸਕੂਲ ਬੇਗੋਵਾਲ ਮੁੰਡਿਆਂ ਵਿੱਚ ਅਧਿਆਪਕ ਕੋਲੋਂ ਮਿਡ ਡੇ ਮੀਲ ਅਤੇ ਦਾਖ਼ਲੇ ਬਾਰੇ ਜਾਣਕਾਰੀ ਲੈਂਦੇ ਹੋਏ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends