ਸਿੱਖਿਆ ਮੰਤਰੀ ਦੇ ਮਿਡਲ ਸਕੂਲ ਬੰਦ ਕਰਨ ਦੀ ਤਜਵੀਜ਼ ਦਾ ਕੀਤਾ ਜਾਵੇਗਾ ਜਬਰਦਸਤ ਵਿਰੋਧ: ਜੀ. ਟੀ. ਯੂ .ਪੰਜਾਬ

 ਸਿੱਖਿਆ ਮੰਤਰੀ ਦੇ ਮਿਡਲ ਸਕੂਲ ਬੰਦ ਕਰਨ ਦੀ ਤਜਵੀਜ਼ ਦਾ ਕੀਤਾ ਜਾਵੇਗਾ ਜਬਰਦਸਤ ਵਿਰੋਧ: ਜੀ. ਟੀ. ਯੂ .ਪੰਜਾਬ

ਸਮਾਣਾ (5 ਮਾਰਚ ) 


ਅੱਜ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਪੰਜਾਬ ਵੱਲੋਂ ਮਿਡਲ ਸਕੂਲ ਬੰਦ ਕਰਨ ਦੀ ਤਜਵੀਜ਼ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦਾ ਸਖਤ ਵਿਰੋਧ ਕਰਦੀ ਹੈ। ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲਾ ਪਟਿਆਲਾ ਦੇ ਆਗੂ ਜਸਵਿੰਦਰ ਸਿੰਘ ਸਮਾਣਾ ਤੇ ਕਮਲ ਨੈਣ ਸਮਾਣਾ ਨੇ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਸੀ ਤਾਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਪ੍ਰੰਤੂ ਹੋ ਇਸਦੇ ਉਲਟ ਰਿਹਾ ਹੈ ਸਰਕਾਰ ਵੱਲੋਂ ਪਹਿਲਾਂ ਮਿਡਲ ਸਕੂਲਾਂ ਦੇ ਵਿੱਚ ਸਰੀਰਕ ਸਿੱਖਿਆ ਦੇ ਅਧਿਆਪਕ ਅਤੇ ਡਰਾਇੰਗ ਦੇ ਅਧਿਆਪਕਾਂ ਦੀਆਂ ਪੋਸਟਾਂ ਖਤਮ ਕਰ ਦਿੱਤੀਆਂ ਗਈਆਂ। 

ਬਹੁਤ ਸਮੇਂ ਤੋਂ ਇਹਨਾਂ ਸਕੂਲਾਂ ਦੇ ਵਿੱਚ ਇੱਕ ਇੱਕ ਜਾਂ ਦੋ ਦੋ ਹੀ ਅਧਿਆਪਕ ਸਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਲੰਬੇ ਸਮੇਂ ਤੋਂ ਇਹਨਾਂ ਸਕੂਲਾਂ ਦੇ ਵਿੱਚ ਨਾ ਹੀ ਕੋਈ ਮੁੱਖ ਅਧਿਆਪਕ ਦੀ ਪੋਸਟ ਹੈ ਤੇ ਨਾ ਹੀ ਇਹਨਾਂ ਸਕੂਲਾਂ ਵਿੱਚ ਦਰਜਾ ਚਾਰ ਦੀ ਪੋਸਟ ਦਿੱਤੀ ਜਾ ਰਹੀ ਹੈ। ਚਾਹੀਦਾ ਤਾਂ ਇਹ ਸੀ ਕਿ ਇਹਨਾਂ ਸਕੂਲਾਂ ਦੇ ਵਿੱਚ ਹਰ ਤਰ੍ਹਾਂ ਦੀ ਪੋਸਟ ਭਰ ਕੇ ਗਰੀਬ ਬੱਚਿਆਂ ਦੀ ਪੜ੍ਹਾਈ ਨੂੰ ਉੱਚਾ ਚੁੱਕਿਆ ਜਾਣਾ ਚਾਹੀਦਾ ਸੀ ਪ੍ਰੰਤੂ ਸਰਕਾਰ ਵੱਲੋਂ ਉਹ ਇਸ ਦੇ ਬਿਲਕੁਲ ਉਲਟ ਰਿਹਾ ਹੈ ਹੌਲੀ ਹੌਲੀ ਪੋਸਟਾਂ ਖਤਮ ਕਰਨ ਦੇ ਨਾਲ ਨਾਲ ਹੁਣ ਮਿਡਲ ਸਕੂਲ ਬੰਦ ਕਰਨ ਦਾ ਸਿੱਖਿਆ ਮੰਤਰੀ ਦਾ ਵਿਧਾਨ ਸਭਾ ਵਿੱਚ ਇਹ ਬਿਆਨ ਸਪਸ਼ਟ ਕਰਦਾ ਹੈ ਕਿ ਸਰਕਾਰ ਸਿੱਖਿਆ ਦਾ ਬੇੜਾ ਗਰਕ ਕਰਨ ਵਿੱਚ ਕੋਈ ਕਸਰ ਛੱਡਣਾ ਨਹੀਂ ਚਾਹੁੰਦੀ। 

ਪੰਜਾਬ ਵਿੱਚ ਲਗਭਗ 3000 ਦੇ ਕਰੀਬ ਮਿਡਲ ਸਕੂਲ ਹਨ ਸਰਕਾਰ ਇਹਨਾਂ ਸਕੂਲਾਂ ਨੂੰ ਬੰਦ ਕਰਕੇ ਗਰੀਬ ਬੱਚਿਆਂ ਤੋਂ ਵਿਦਿਆ ਦਾ ਹੱਕ ਖੋਣਾ ਚਾਹੁੰਦੀ ਹੈ। ਸਕੂਲ ਬੰਦ ਦੀ ਅਜਿਹੀ ਕਿਸੇ ਵੀ ਤਜਵੀਜ ਦਾ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਸਖਤ ਵਿਰੋਧ ਕੀਤਾ ਜਾਵੇਗਾ। ਅਧਿਆਪਕ ਆਗੂ ਨਵਦੀਪ ਸਮਾਣਾ ਨੇ ਕਿਹਾ ਕਿ ਸਰਕਾਰ ਗਰੀਬ ਬੱਚਿਆਂ ਤੋਂ ਵਿੱਦਿਆ ਖੋਣ ਦੇ ਨਾਲ ਨਾਲ ਲੋਕਾਂ ਦਾ ਰੁਜ਼ਗਾਰ ਵੀ ਖੋਣਾ ਚਾਹੁੰਦੀ ਹੈ। ਜਿਸ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਪ੍ਰੀਤ ਸਿੱਧੂ, ਜੁਗਪ੍ਰਗਟ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਪਾਲ ਸਿੰਘ, ਕਮਲ ਗਰਗ, ਅਸ਼ੋਕ ਕੁਮਾਰ, ਧਰਮਿੰਦਰ ਜੀਤ ਸ਼ਰਮਾ, ਰਜਿੰਦਰ ਸਿੰਘ ਬਾਦਸ਼ਾਹਪੁਰ, ਮਨਜਿੰਦਰ ਸਿੰਘ ਗੋਲਡੀ, ਹਰਵਿੰਦਰ ਸੰਧੂ ,ਰਾਮ ਜੀ ਅਧਿਆਪਕ ਆਗੂ ਹਾਜ਼ਰ ਸਨ।

Featured post

BFUHS NURSING ADMISSION 2024-25 : ਬਾਬਾ ਫਰੀਦ ਯੂਨੀਵਰਸਿਟੀ ਤੋਂ ਕਰੋ ਬੀਐਸਸੀ ਨਰਸਿੰਗ, 23 ਮਈ ਤੱਕ ਕਰੋ ਅਪਲਾਈ

  Baba Farid University of Health Sciences Invites Applications for Basic B.Sc. Nursing Course Baba Farid University of Health Sciences, Far...

BOOK YOUR SPACE ( ਐਡ ਲਈ ਸੰਪਰਕ ਕਰੋ )

BOOK YOUR SPACE ( ਐਡ ਲਈ ਸੰਪਰਕ ਕਰੋ )
Make this space yours

RECENT UPDATES

Trends