ਦਾਖਲੇ ਵਧਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੱਖ ਵੱਖ ਸਕੂਲਾਂ ਦਾ ਦੌਰਾ

 ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਲਲਿਤਾ ਅਰੋੜਾ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਦਾਖਲਾ ਮੁਹਿੰਮ ਦਾ ਲਿਆ ਜਾਇਜ਼ਾ


ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਵਿੱਚ ਚੰਗੀ ਕਾਰਗੁਜ਼ਾਰੀ ਲਈ ਕੀਤਾ ਪ੍ਰੇਰਿਤ , ਇਮਤਿਹਾਨਾਂ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਰ ਦੱਸੇ

ਲੁਧਿਆਣਾ, 5 ਮਾਰਚ 2024

ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿੱਖਿਆ ਵਿਭਾਗ ਲੁਧਿਆਣਾ ਵੱਲੋਂ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਪ੍ਰੀ-ਪ੍ਰਾਇਮਰੀ ਜਮਾਤਾਂ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖ਼ਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਵਿਸ਼ੇਸ਼ ਮੁਹਿੰਮ ਅਰੰਭੀ ਗਈ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਮੋਬਾਇਲ ਦਾਖ਼ਲਾ ਵੈਨ ਚਲਾਉਣ ਤੋਂ ਬਾਅਦ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚ ਦਾਖਲਾ ਮੁਹਿੰਮ ਜੋਰਦਾਰ ਢੰਗ ਨਾਲ ਚਲਾਈ ਜਾ ਰਹੀ ਹੈ।




 ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਲਲਿਤਾ ਅਰੋੜਾ ਨੇ ਸਰਕਾਰੀ ਪ੍ਰਾਇਮਰੀ ਸਕੂਲ 7ਬੀ ਬਲਾਕ ਲੁਧਿਆਣਾ 2 ਦਾ ਦੌਰਾ ਕਰਨ ਮੌਕੇ ਕੀਤਾ।ਇਸ ਮੌਕੇ ਤੇ ਉਹਨਾਂ ਵੱਲੋਂ ਹਰੇਕ ਅਧਿਆਪਕ ਨੂੰ ਪੰਜ-ਪੰਜ ਵਿਦਿਆਰਥੀ ਦਾਖਲ ਕਰਵਾਉਣ ਅਤੇ 25 ਫੀਸਦੀ ਸਕੂਲ ਦਾ ਦਾਖ਼ਲਾ ਵਧਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਮੂਹ ਸਟਾਫ ਨੂੰ ਕਿਹਾ ਕਿ ਉਹ  ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਗਰੂਕ ਕਰਕੇ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਤੇ ਉਹਨਾਂ ਵੱਲੋਂ ਸਕੂਲ ਦੇ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਵਿੱਚ ਚੰਗੀ ਕਾਰਗੁਜ਼ਾਰੀ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਵਿੱਚ ਸਫਲਤਾ ਦੇ ਗੁਰ ਵੀ ਦੱਸੇ ਅਤੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਦੌਰਾਨ ਉਹਨਾਂ ਵੱਲੋਂ ਬਲਾਕ ਦਫ਼ਤਰ ਦਾ ਦੌਰਾ ਕਰਕੇ ਸਮੂਹ ਦਫ਼ਤਰੀ ਅਮਲੇ ਨੂੰ ਦਾਖਲਾ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਪ੍ਰੇਰਿਆ।

Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends